'ਆਪ' ਨੇ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰ ਐਲਾਨੇ
Published : Jan 7, 2022, 4:29 pm IST
Updated : Jan 7, 2022, 4:29 pm IST
SHARE ARTICLE
AAP
AAP

'ਆਪ' ਨੇ ਹੁਣ ਤੱਕ 117 'ਚੋਂ 104 ਸੀਟਾਂ 'ਤੇ ਆਪਣੇ ਉਮੀਦਵਾਰ ਐਲਾਨੇ

 

 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਭਗਵੰਤ ਮਾਨ ('ਆਪ' ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ) ਅਤੇ ਜਰਨੈਲ ਸਿੰਘ (ਪੰਜਾਬ ਮਾਮਲਿਆਂ ਦੇ ਇੰਚਾਰਜ ) ਦੇ ਦਸਖਤਾਂ ਹੇਠ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਆਉਣ ਵਾਲੀਆਂ ਚੋਣਾਂ ਲਈ ਤਿੰਨ ਹੋਰ 'ਆਪ' ਉਮੀਦਵਾਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ।

PHOTO
PHOTO

ਅੱਜ ਜਾਰੀ ਕੀਤੀ ਗਈ ਇਸ ਸੂਚੀ ਅਨੁਸਾਰ ਰਮਨ ਅਰੋੜਾ ਜਲੰਧਰ (ਸੈਂਟਰਲ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ ਅਤੇ ਇਸ ਦੇ ਨਾਲ ਹੀ ‘ਆਪ’ ਨੇ ਜਲੰਧਰ ਦੇ 9 ਵਿੱਚੋਂ 8 ਹਲਕਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

 

Bhagwant MannBhagwant Mann

ਗੁਰੂ ਹਰਸਹਾਏ ਤੋਂ ਫੌਜਾ ਸਿੰਘ ਸਾਰਾਰੀ (ਪੀ.ਪੀ. ਤੋਂ ਸੇਵਾਮੁਕਤ ਇੰਸਪੈਕਟਰ) ਅਤੇ ਅਬੋਹਰ ਹਲਕੇ ਤੋਂ ਦੀਪ ਕੰਬੋਜ ਨੂੰ ‘ਆਪ’ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਆਪਣੀ ਇਸ ਤਾਜ਼ਾ ਸੂਚੀ ਦੇ ਨਾਲ 'ਆਪ' ਵਲੋਂ ਹੁਣ ਤੱਕ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 117 ਵਿੱਚੋਂ 104 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement