ਗੁਰੂ ਸਾਹਿਬ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਕਿਤਾਬ ਦੇ ਲੇਖਕ ਵਿਰੁਧ ਕਾਰਵਾਈ ਕੀਤੀ ਜਾਵੇ
Published : Jan 7, 2022, 12:10 am IST
Updated : Jan 7, 2022, 12:10 am IST
SHARE ARTICLE
image
image

ਗੁਰੂ ਸਾਹਿਬ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਕਿਤਾਬ ਦੇ ਲੇਖਕ ਵਿਰੁਧ ਕਾਰਵਾਈ ਕੀਤੀ ਜਾਵੇ

ਅੰਮ੍ਰਿਤਸਰ, 6 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ): ਲੋਕ ਭਲਾਈ ਇਨਸਾਫ਼ ਵੈਲਫ਼ੇਅਰ ਸੁਸਾਇਟੀ  ਤੇ ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਸ. ਬਲਦੇਵ ਸਿੰਘ ਸਿਰਸਾ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ, ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਦਿ ਵਲੋਂ ਇਕੱਠ ਕਰ ਕੇ ਬੇਅਦਬੀਆ ਸਬੰਧੀ ਅਪਣੇ ਵਿਰੋਧੀਆਂ ਨੂੰ ਹੀ ਦੋਸ਼ੀ ਠਹਿਰਾ ਕੇ ਅਪਣੇ ਆਪ ਨੂੰ ਬੇਕਸੂਰ ਸਾਬਤ ਕੀਤਾ ਗਿਆ ਹੈ ਪਰ ਅਸਲ ਸੱਚਾਈ ਕੁੱਝ ਹੋਰ ਹੀ ਬਿਆਨ ਕਰਦੀ ਹੈ। ਉਹ ਇਸ ਗੱਲ ਨਾਲ ਸਹਿਮਤ ਨਹੀਂ ਕਿ ਬੇਅਦਬੀਆਂ ਦੇ ਪਿੱਛੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸਮੇਂ ਸਮੇਂ ਅੱਜ ਤਕ ਇਸ ਨਿਰਮਲ ਪੰਥ ਨੂੰ ਢਾਹ ਲਾਉਣ ਜਾਂ ਇਸ ਤੋਂ ਵੀ ਅੱਗੇ ਜਾ ਕੇ ਸਿੱਖ ਧਰਮ ਨੂੰ ਖ਼ਤਮ ਕਰਨ ਦੀ ਨੀਅਤ ਨਾਲ ਬਹੁਤ ਸ਼ਕਤੀਆਂ ਕੰਮ ਕਰਦੀਆਂ ਆ ਰਹੀਆਂ ਹਨ।
ਸਿਰਸਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ੁਦ ਗੁਰੂ ਸਾਹਿਬਾਨ ਨੂੰ ਮਾੜੀ ਸ਼ਬਦਾਵਲੀ ਦੀ ਵਰਤੋਂ ਕਰ ਕੇ ‘ਸਿੱਖ ਇਤਿਹਾਸ’ ਅਤੇ ‘‘ਗੁਰਬਿਲਾਸ ਪਾਤਸ਼ਾਹੀ ਛੇਵੀ’’ ਵਰਗੀਆ ਵੱਡੀਆ ਵੱਡੀਆ ਕਿਤਾਬਾਂ ਪ੍ਰਕਾਸ਼ਤ ਕੀਤੀਆਂ ਗਈਆਂ ਹਨ। 
ਸ. ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੋਣ ਸਮੇਂ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 10ਵੀਂ, ਬਾਰ੍ਹਵੀਂ ਦੀ ਕਿਤਾਬ ‘ਹਿਸਟਰੀ ਆਫ਼ ਪੰਜਾਬ’ ਵਿਚ ਸਿੱਖ ਧਰਮ ਨੂੰ ਮੁੱਢੋਂ ਹੀ ਰੱਦ ਕਰ ਕੇ ਭਾਵ ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਨੂੰ ਵਿਗਾੜ ਕੇ ਲਿਖਿਆ ਤੇ ਪੇਸ਼ ਕੀਤਾ ਗਿਆ ਹੈ। ਸਿਰਸਾ ਨੇ ਕਿਹਾ ਕਿ ਸਿੱਖ ਇਤਿਹਾਸ ਦੀ ਕਿਤਾਬ ਦੇ ਸਬੰਧ ਵਿਚ 5 ਸਤੰਬਰ 2007 ਨੂੰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਇਸ ਕਿਤਾਬ ਦੀ ਪਰਖ ਪੜਚੋਲ ਕਰਨ ਵਾਸਤੇ ਇਕ ਸਬ ਕਮੇਟੀ ਬਣਾਈ ਸੀ। ਉਸ ਕਮੇਟੀ ਦੀ ਰਿਪੋਰਟ ਤੇ ਅੱਜ ਤਕ ਕੋਈ ਕਾਰਵਾਈ ਨਹੀਂ ਕੀਤੀ । ਇਸ ਸਬੰਧ ਵਿਚ ਇਕ ਮੰਗ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰ ਹਰਜਿੰਦਰ ਸਿੰਘ ਧਾਮੀ ਨੂੰ ਦਿਤਾ ਗਿਆ, ਮਾਮਲੇ ਦੀ ਤੁਰਤ ਜਾਂਚ ਕਰ ਕੇ ਰਿਪੋਰਟ ਪੇਸ਼ ਕਰਨ ਲਈ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਨੂੰ ਆਦੇਸ਼ ਜਾਰੀ ਕਰ ਦਿਤੇ ਹਨ। ਸ. ਧਾਮੀ ਨੇ ਕਿਹਾ ਕਿ ਮਾਮਲਾ ਗੁਰੂ ਸਾਹਿਬ ਬਾਰੇ ਭੱਦੀ ਸ਼ਬਦਾਵਲੀ ਵਰਤਣਾ ਬਹੁਤ ਮੰਦਭਾਗਾ ਹੈ ਤੇ ਇਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement