ਕੋਰੋਨਾ ਦਾ ਕਹਿਰ: ਪੰਜਾਬੀ ਯੂਨੀਵਰਸਿਟੀ ਨੇ ਸਾਰੇ ਕੋਰਸਾਂ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ
Published : Jan 7, 2022, 11:53 am IST
Updated : Jan 7, 2022, 11:53 am IST
SHARE ARTICLE
Punjabi University Patiala
Punjabi University Patiala

ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸਾਰੇ ਸਕੂਲ, ਕਾਲਜ ਕੀਤੇ ਗਏ ਬੰਦ

 

 ਪਟਿਆਲਾ:  ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਚਿੰਤਾ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਦੇਸ਼ ਵਿਚ ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿਸਦੇ ਚਲਦੇ ਸੂਬਾ ਸਰਕਾਰਾਂ ਨੇ ਆਪਣੇ- ਆਪਣੇ ਰਾਜਾਂ ਵਿਚ ਪਾਬੰਦੀਆਂ ਲਗਾ ਦਿੱਤੀਆਂ ਹਨ।

Corona Virus Corona Virus

ਇਸਦੇ ਹੀ ਚਲਦੇ ਪੰਜਾਬ ਸਰਕਾਰ ਨੇ ਵੀ ਸਖ਼ਤੀ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸਾਰੇ ਸਕੂਲ, ਕਾਲਜ ਬੰਦ ਕਰ ਦਿੱਤੇ ਗਏ ਹਨ ਤਾਂ ਜੋ ਵਧਦੇ ਕੋਰੋਨਾ ਕੇਸਾਂ ਨੂੰ ਠੱਲ੍ਹ ਪਾਈ ਜਾ ਸਕੇ। ਇਸੇ ਦਰਮਿਆਨ ਵਿਦਿਆਰਥੀਆਂ ਲਈ  ਜ਼ਰੂਰੀ ਖਬਰ ਹੈ ਕਿ ਪੰਜਾਬੀ ਯੂਨੀਵਰਿਸਟੀ ਵਲੋਂ ਸਾਰੇ ਕੋਰਸਾਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

Punjabi University PatialaPunjabi University Patiala

ਯੂਨੀਵਰਿਸਟੀ ਵਲੋਂ 15 ਜਨਵਰੀ ਤੱਕ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਕੁਝ ਹੀ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦੇਣੀਆਂ ਸਨ। ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੁਆਰਾ ਪ੍ਰੀਖਿਆ ਲੈਣ ਦਾ ਵਿਰੋਧ ਕੀਤਾ ਜਾ ਰਿਹਾ ਸੀ।

Punjabi UniversityPunjabi University

ਕੈਂਪਸ ਵਿੱਚ ਪ੍ਰੀਖਿਆਵਾਂ ਦਾ ਆਯੋਜਨ ਦਾ ਵਿਰੋਧ ਕਰਦੇ ਵਿਦਿਆਰਥੀਆਂ ਦੀਆਂ ਵੀਡੀਓਜ਼ ਵੀ ਆਨਲਾਈਨ ਪ੍ਰਸਾਰਿਤ ਕੀਤੀਆਂ ਗਈਆਂ ਸਨ। ਇਸੇ ਦੇ ਮੱਦੇਨਜ਼ਰ ਯੂਨੀਵਰਿਸਟੀ ਵਲੋਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

PHOTO
PHOTO

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement