ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ 

By : KOMALJEET

Published : Jan 7, 2023, 12:33 pm IST
Updated : Jan 7, 2023, 12:45 pm IST
SHARE ARTICLE
Death of two youths from the same village due to overdose of drugs
Death of two youths from the same village due to overdose of drugs

ਦੋ ਦਿਨਾਂ ਵਿੱਚ ਦੋ ਨੌਜਵਾਨਾਂ ਦੀਆਂ ਮੌਤਾਂ ਨੇ ਪਿੰਡ ਕੜਮਾ ਵਾਸੀਆਂ ਨੂੰ ਝੰਜੋੜਿਆ

ਦੋ ਦਿਨਾਂ ਵਿੱਚ ਦੋ ਨੌਜਵਾਨਾਂ ਦੀਆਂ ਮੌਤਾਂ ਨੇ ਪਿੰਡ ਕੜਮਾ ਵਾਸੀਆਂ ਨੂੰ ਝੰਜੋੜਿਆ 

ਫ਼ਿਰੋਜ਼ਪੁਰ (ਮਲਕੀਅਤ ਸਿੰਘ) : ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਹੇ ਨਸ਼ਿਆਂ ਦੇ ਦੈਂਤ ਨੇ ਫਿਰੋਜ਼ਪੁਰ ਦੇ ਪਿੰਡ ਕੜਮਾ ਵਿਖੇ ਅੱਜ ਫਿਰ ਇਕ ਹੋਰ ਨੌਜਵਾਨ ਦੀ ਜਾਨ ਲੈ ਲਈ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਵੀ ਇਸੇ ਪਿੰਡ ਦੇ ਹੀ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਸੀ।

 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਆਕਾਸ਼ਦੀਪ ਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਅਕਾਸ਼ਦੀਪ 8 ਭੈਣ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ। ਉਸ ਨੇ ਦੱਸਿਆ ਕਿ ਪਿੰਡ-ਪਿੰਡ ਵਿਕਦੇ ਨਸ਼ੇ ਕਾਰਨ ਉਹ 14 ਸਾਲ ਦੀ ਉਮਰ ਵਿਚ ਹੀ ਚੋਰੀ ਛਿਪੇ ਨਸ਼ਾ ਕਰਨ ਲੱਗਾ ਜਿਸ ਦਾ ਉਨ੍ਹਾਂ ਨੂੰ ਕਾਫੀ ਦੇਰ ਬਾਅਦ ਪਤਾ ਲੱਗਾ ਉਸ ਨੇ ਦੱਸਿਆ ਕਿ ਉਸ ਦਾ ਕਈ ਵਾਰ ਵੱਖ-ਵੱਖ ਜਗ੍ਹਾ ਤੋਂ ਇਲਾਜ ਵੀ ਕਰਵਾਇਆ ਗਿਆ।

ਅਫਸੋਸ ਦੀ ਗੱਲ ਇਹ ਰਹੀ ਕਿ ਉਹ ਨਸ਼ੇ ਦੀ ਲੱਤ ਨੂੰ ਛੱਡ ਨਹੀਂ ਸਕਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਿੰਡ ਕੜਮਾ ਦੇ ਸਰਪੰਚ ਬਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਪਿੰਡਾਂ ਵਿੱਚੋਂ ਨਸ਼ਾ ਸ਼ਰ੍ਹੇਆਮ ਵਿਕਦਾ ਦੇਖਿਆ ਜਾ ਰਿਹਾ ਹੈ।

ਇਸ ਨਸ਼ੇ ਕਾਰਨ ਹੀ ਉਹਨਾਂ ਦੇ ਪਿੰਡ ਕੜਮਾ ਵਿਚ ਦੋ ਦਿਨਾਂ ਵਿਚ ਦੂਜੀ ਮੌਤ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਕਰਮਜੀਤ ਸਿੰਘ ਪੁੱਤਰ ਪੂਰਨ ਸਿੰਘ ਦੀ ਵੀ ਨਸ਼ੇ ਕਾਰਨ ਮੌਤ ਹੋ ਗਈ ਸੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖਤੀ ਨਾਲ ਨਸ਼ਾ ਬੰਦ ਕਰਨ ਦੀ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement