ਸਰਕਾਰੀ ਅਹੁਦੇ ਦੀ ਦੁਰਵਰਤੋਂ ਦੇ ਦੋਸ਼ ’ਚ ਪੰਜਾਬ ਰਾਜ ਸਨਅਤੀ ਬਰਾਮਦ ਨਿਗਮ ਦਾ ਅਧਿਕਾਰੀ SP ਸਿੰਘ ਗ੍ਰਿਫਤਾਰ
Published : Jan 7, 2023, 7:47 pm IST
Updated : Jan 7, 2023, 7:47 pm IST
SHARE ARTICLE
Vigilance arrests accused PSIEC officer SP Singh for misusing official position
Vigilance arrests accused PSIEC officer SP Singh for misusing official position

ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 


 

ਚੰਡੀਗੜ - ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਪਰਾਧਿਕ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਾਲੀ ਸਥਿਤ ਇੱਕ ਸਨਅਤੀ ਪਲਾਟ ਵਿੱਚ ਟਾਊਨਸ਼ਿਪ ਸਥਾਪਤ ਕਰਨ ਲਈ ਗੁਲਮੋਹਰ ਟਾਊਨਸ਼ਿਪ ਨਾਂ ਦੀ ਫਰਮ ਦੇ ਨਾਂ ਉਤੇ ਤਬਦੀਲ ਕਰਨ ਅਤੇ ਪਲਾਟਾਂ ਵਿੱਚ ਵੰਡਣ ਦੀ ਪ੍ਰਵਾਨਗੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਪੀ.ਐਸ.ਆਈ.ਈ.ਸੀ. ਦੇ 7 ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ। ਇਹਨਾਂ ਦੋਸ਼ੀਆਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀਐਮ (ਪ੍ਰਸੋਨਲ), ਜੇ.ਐਸ ਭਾਟੀਆ ਮੁੱਖ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏਟੀ.ਪੀ. (ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀ.ਏ. ਅਤੇ ਸੰਦੀਪ ਸਿੰਘ ਐਸ.ਡੀ.ਈ.  ਸ਼ਾਮਲ ਹਨ, ਜਿਨਾਂ ਨੇ ਮਿਲੀਭੁਗਤ ਨਾਲ ਉਪਰੋਕਤ ਰੀਅਲਟਰ ਫਰਮ ਨੂੰ ਬੇਲੋੜਾ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ।

ਇੰਨਾਂ ਦੋਸ਼ੀਆਂ ਵਿੱਚ ਸ਼ਾਮਲ ਤੇਜਵੀਰ ਸਿੰਘ ਡੀਟੀਪੀ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ  ਜਦੋਂਕਿ ਭਾਈ ਸੁਖਦੀਪ ਸਿੰਘ ਸਿੱਧੂ ਅਤੇ ਰੀਅਲਟਰ ਫਰਮ ਦੇ ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਇਸ ਮਾਮਲੇ ਸਬੰਧੀ ਪੀ.ਐਸ.ਆਈ.ਈ.ਸੀ. ਦੇ ਉਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਅਤੇ ਸਾਬਕਾ ਮੰਤਰੀ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਡਾਇਰੈਕਟਰਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਐਸ.ਏ.ਐਸ.ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ  ਧਾਰਾ 409, 420, 465, 467, 468, 471, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM
Advertisement