ਵਿਸ਼ੇਸ਼ ਇੰਤਕਾਲ ਕੈਂਪਾਂ ਨੂੰ ਮਿਲੀ ਸਫ਼ਲਤਾ, 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ
Published : Jan 7, 2024, 3:18 pm IST
Updated : Jan 7, 2024, 3:18 pm IST
SHARE ARTICLE
Cm Bhagwant Mann
Cm Bhagwant Mann

ਪੰਜਾਬ ਸਰਕਾਰ ਵੱਲੋਂ ਅਜਿਹੀਆਂ ਲੋਕ-ਪੱਖੀ ਪਹਿਲਕਦਮੀਆਂ ਜਾਰੀ ਰੱਖਣ ਦਾ ਐਲਾਨ

6 ਜਨਵਰੀ ਨੂੰ ਲਗਾਏ ਗਏ ਕੈਂਪਾਂ ਵਿੱਚ 31 ਹਜ਼ਾਰ ਤੋਂ ਵੱਧ ਕੇਸ ਹੱਲ ਕੀਤੇ ਗਏ
ਚੰਡੀਗੜ੍ਹ - ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 'ਨਵੇਂ ਯੁੱਗ ਦੀ ਸ਼ੁਰੂਆਤ' ਹੈ ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿੱਚ ਅਜਿਹਾ ਕੈਂਪ ਲਗਾਇਆ ਜਾਵੇਗਾ ਤਾਂ ਜੋ ਬਕਾਇਆ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੀ ਭਲਾਈ ਲਈ ਲਾਏ ਜਾ ਰਹੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement