Punjab News: ਜਿਹੜਾ ਆਮ ਲੋਕਾਂ ਲਈ ਲੜਦਾ, ਭਾਜਪਾ ਉਸ ਨੂੰ ਜੇਲ੍ਹ ਭੇਜ ਦਿੰਦੀ- CM ਭਗਵੰਤ ਮਾਨ

By : GAGANDEEP

Published : Jan 7, 2024, 7:15 pm IST
Updated : Jan 7, 2024, 7:25 pm IST
SHARE ARTICLE
CM mann Says Whoever fights for common people, BJP would send him to jail News in punjabi
CM mann Says Whoever fights for common people, BJP would send him to jail News in punjabi

Punjab News: 'ਆਦੀਵਾਸੀਆਂ ਅਤੇ ਗਰੀਬਾਂ ਦੀ ਲੜਾਈ ਲੜਨ ਲਈ ਭਾਜਪਾ ਸਰਕਾਰ ਨੇ ਵਸਾਵਾ ਨੂੰ ਜੇਲ ਵਿਚ ਡੱਕ ਦਿੱਤਾ'

Whoever fights for common people, BJP would send him to jail News in punjabi:  'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ 'ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚੈਤਰ ਵਸਾਵਾ ਦੇ ਸਮਰਥਨ 'ਚ ਜਨਤਕ ਮੀਟਿੰਗ ਕੀਤੀ।  ਦੋਵਾਂ ਆਗੂਆਂ ਨੇ ਭਾਜਪਾ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਵਸਾਵਾ ਅਤੇ ਉਨ੍ਹਾਂ ਦੀ ਪਤਨੀ ਨੂੰ ਗੁਜਰਾਤ ਦੀ ਭਾਜਪਾ ਸਰਕਾਰ ਨੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ।  ਮਾਨ ਅਤੇ ਕੇਜਰੀਵਾਲ ਸੋਮਵਾਰ ਨੂੰ ਜੇਲ 'ਚ ਚੈਤਰਾ ਵਸਾਵਾ ਨਾਲ ਮੁਲਾਕਾਤ ਵੀ ਕਰਨਗੇ।

ਇਹ ਵੀ ਪੜ੍ਹੋ: AAP leader Sanjay Singh News: ਜੇਲ ਤੋਂ ਬਾਹਰ ਆਉਣਗੇ ‘ਆਪ’ ਆਗੂ ਸੰਜੇ ਸਿੰਘ, ਇਸ ਕਾਰਨ ਅਦਾਲਤ ਨੇ ਦਿਤੀ ਇਜਾਜ਼ਤ

 ਇਸ ਮੌਕੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੈਤਰ ਵਸਾਵਾ ਨੂੰ ਭਾਜਪਾ ਸਰਕਾਰ ਨੇ ਆਦਿਵਾਸੀਆਂ ਅਤੇ ਗਰੀਬ ਲੋਕਾਂ ਲਈ ਲੜਨ ਲਈ ਜੇਲ੍ਹ ਵਿੱਚ ਡੱਕ ਦਿੱਤਾ ਹੈ।  ਪਰ ਜੇਲ ਜਾਣ ਨਾਲ ਉਨਾਂ ਦਾ ਹੌਂਸਲਾ ਕਮਜ਼ੋਰ ਨਹੀਂ ਹੋਵੇਗਾ, ਸਗੋਂ ਉਹ ਹੋਰ ਮਜ਼ਬੂਤ ​​ਹੋ ਕੇ ਬਾਹਰ ਆਣਗੇ।

ਇਹ ਵੀ ਪੜ੍ਹੋ: Sikh News: ਅਯੁੱਧਿਆ 'ਚ ਲੰਗਰ ਸੇਵਾ ਲਈ ਪੰਜਾਬ ਤੋਂ ਨਿਹੰਗ ਰਸੂਲਪੁਰ ਦੀ ਅਗਵਾਈ 'ਚ ਨਿਹੰਗਾਂ ਦਾ ਇਕ ਜਥਾ ਰਾਸ਼ਨ ਲੈ ਕੇ ਹੋਇਆ ਰਵਾਨਾ

ਮਾਨ ਨੇ ਕਿਹਾ ਕਿ ਸਰਕਾਰਾਂ ਲਈ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਕੋਈ ਨਵੀਂ ਗੱਲ ਨਹੀਂ ਹੈ।  ਆਜ਼ਾਦੀ ਦੀ ਲੜਾਈ ਦੇ ਸਮੇਂ ਤੋਂ ਹੀ ਅਜਿਹਾ ਹੁੰਦਾ ਆ ਰਿਹਾ ਹੈ।  ਜਿਹੜਾ ਵੀ ਆਮ ਲੋਕਾਂ ਲਈ ਲੜਦਾ ਹੈ ਅਤੇ ਲੋਕਾਂ ਨੂੰ ਲੁੱਟਣ ਵਾਲਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਜੇਲ੍ਹ ਜਾਣਾ ਪੈਂਦਾ ਹੈ।

 ਮਾਨ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਵਿੱਚ ਵੀ ਸਾਡੇ ਆਗੂਆਂ ਨਾਲ ਅਜਿਹਾ ਹੀ ਕੀਤਾ ਹੈ।  ਜਦੋਂ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਇਆ ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ।ਦਿੱਲੀ ਵਿੱਚ ਪ੍ਰਾਈਵੇਟ ਸਕੂਲਾਂ ਵਿੱਚੋਂ ਆਪਣੇ ਨਾਂ ਹਟਾ ਕੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋ ਰਹੇ ਹਨ ਕਿਉਂਕਿ ਦਿੱਲੀ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹੋ ਗਏ ਹਨ।

 ਇਸੇ ਤਰ੍ਹਾਂ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਰਕਾਰੀ ਹਸਪਤਾਲਾਂ ਨੂੰ  ਵਧੀਆ ਕੀਤਾ।  ਦਿੱਲੀ ਵਿੱਚ ਕਈ ਥਾਵਾਂ ’ਤੇ ਮੁਹੱਲਾ ਕਲੀਨਿਕ ਬਣਾਏ ਗਏ ਹਨ। ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਫ਼ਤ ਮਿਲਣ ਲੱਗ ਪਈਆਂ ਹਨ।  ਫਿਰ ਉਨ੍ਹਾਂ ਨੇ ਸਤੇਂਦਰ ਜੈਨ ਨੂੰ ਵੀ ਜੇਲ੍ਹ ਵਿੱਚ ਡੱਕ ਦਿੱਤਾ।

 ਇਨ੍ਹਾਂ ਲੋਕਾਂ ਨੇ ਸਾਡੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਸੰਸਦ ਵਿੱਚ ਅਡਾਨੀ ਘੁਟਾਲੇ ਵਿਰੁੱਧ ਬੋਲਣ ਕਾਰਨ ਜੇਲ੍ਹ ਵਿੱਚ ਡੱਕ ਦਿੱਤਾ।  ਹੁਣ ਉਨ੍ਹਾਂ ਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਦੇਸ਼ ਵਿੱਚ ਜਿੱਥੇ ਵੀ ਜਾਂਦੇ ਹਨ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ।  ਇਸ ਲਈ ਹੁਣ ਉਨ੍ਹਾਂ ਨੂੰ ਵੀ ਜੇਲ੍ਹ ਭੇਜਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

 ਮਾਨ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਸਮਝਦੇ ਹਨ ਕਿ ਉਹ ਸਾਨੂੰ ਜੇਲ 'ਚ ਰੱਖ ਕੇ ਡਰਾ ਦੇਣਗੇ ਤਾਂ ਉਹ ਗਲਤਫਹਿਮੀ 'ਚ ਹਨ।  ਉਹ ਕੁੱਝ ਵੀ ਕਰ ਲੈਣ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਉਨਾਂ ਤੋਂ  ਡਰਣਗੇ ਨਹੀਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from CM mann Says Whoever fights for common people, BJP would send him to jail News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement