Chandigarh News: ਠੰਢ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਕੀਤੀਆਂ ਛੁੱਟੀਆਂ, ਹੁਣ 15 ਜਨਵਰੀ ਤੋਂ ਖੁੱਲ੍ਹਣਗੇ ਸਕੂਲ

By : GAGANDEEP

Published : Jan 7, 2024, 4:36 pm IST
Updated : Jan 7, 2024, 4:40 pm IST
SHARE ARTICLE
Holidays extended till 8th class due to cold in Chandigarh News in punjabi
Holidays extended till 8th class due to cold in Chandigarh News in punjabi

Chandigarh News: 9ਵੀਂ ਤੋਂ 12ਵੀਂ ਜਮਾਤ ਤੱਕ ਦਾ ਸਮਾਂ 6 ਜਨਵਰੀ ਨੂੰ ਜਾਰੀ ਹੁਕਮਾਂ ਅਨੁਸਾਰ ਹੋਵੇਗਾ

Holidays extended till 8th class due to cold in Chandigarh News in punjabi: ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਜਦਕਿ ਪਹਿਲਾਂ ਸਕੂਲ 8 ਜਨਵਰੀ ਤੋਂ ਖੁੱਲ੍ਹਣੇ ਸਨ।

ਇਹ ਵੀ ਪੜ੍ਹੋ: CockFighting News: ਕੁੱਕੜਾਂ ਦੀ ਲੜਾਈ ਨੂੰ ਲੈ ਕੇ ਚੱਲ ਰਹੀਆਂ ਜ਼ੋਰਾਂ-ਸ਼ੋਰਾਂ 'ਤੇ ਤਿਆਰੀਆਂ, ਦਾਣਿਆਂ ਦੀ ਥਾਂ ਖਿਵਾਏ ਜਾ ਰਹੇ ਵਿਟਾਮਿਨ

ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਤੱਕ ਦਾ ਸਮਾਂ 6 ਜਨਵਰੀ ਨੂੰ ਜਾਰੀ ਹੁਕਮਾਂ ਅਨੁਸਾਰ ਹੋਵੇਗਾ। ਸਿੱਖਿਆ ਵਿਭਾਗ ਨੇ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਿੱਚ ਕੁਝ ਬਦਲਾਅ ਕੀਤੇ ਹਨ।

ਇਹ ਵੀ ਪੜ੍ਹੋ:  Bihar Accident News: 3 ਜਿਗਰੀ ਯਾਰਾਂ ਦੀ ਇਕੱਠਿਆਂ ਹੀ ਹਾਦਸੇ ਵਿਚ ਹੋਈ ਮੌਤ 

ਚੰਡੀਗੜ੍ਹ ਵਿੱਚ ਇਸ ਸਮੇਂ 112 ਸਰਕਾਰੀ ਸਕੂਲ ਚੱਲ ਰਹੇ ਹਨ। ਇੱਥੇ 7 ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਤੇ 83 ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲ ਵੀ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ 7 ਸਕੂਲ, ਨਵੋਦਿਆ ਸਕੂਲ ਕਮੇਟੀ ਅਤੇ ਏਅਰ ਫੋਰਸ ਸਕੂਲ ਵੀ ਹਨ। ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਰਹਿਣ ਦੀ ਚਿਤਾਵਨੀ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 4 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ। ਵੀਰਵਾਰ ਨੂੰ ਸੀਜ਼ਨ 'ਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਕਾਰਨ ਬਹੁਤ ਠੰਢ ਸੀ। ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 'ਚ 1 ਡਿਗਰੀ ਦਾ ਵਾਧਾ ਹੋਇਆ ਹੈ ਪਰ ਵੱਧ ਤੋਂ ਵੱਧ ਤਾਪਮਾਨ 'ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਲੋਕਾਂ ਨੂੰ ਦਿਨ ਵੇਲੇ ਠੰਢ ਜ਼ਿਆਦਾ ਮਹਿਸੂਸ ਹੋ ਰਹੀ ਹੈ।

(For more news apart from Holidays extended till 8th class due to cold in Chandigarh News in punjabi, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement