Punjab News : ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ 32 ਫੀਸਦੀ ਦਾ ਹੋਇਆ ਵਾਧਾ

By : GAGANDEEP

Published : Jan 7, 2024, 3:32 pm IST
Updated : Jan 7, 2024, 3:52 pm IST
SHARE ARTICLE
Income from registries on upswing in Punjab News in punjabi
Income from registries on upswing in Punjab News in punjabi

Punjab News : ਅਪ੍ਰੈਲ ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ

Income from registries on upswing in Punjab News in punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ ਮੁਕਾਬਲੇ 102.04 ਕਰੋੜ ਰੁਪਏ ਜ਼ਿਆਦਾ ਆਏ ਹਨ। ਦਸੰਬਰ 2022 ਦੇ 315.81 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ‘ਚ ਸਰਕਾਰੀ ਖਜ਼ਾਨੇ ਵਿਚ 417.85 ਕਰੋੜ ਰੁਪਏ ਆਏ। 

ਇਹ ਵੀ ਪੜ੍ਹੋ: Patti News: ਪੰਜਾਬ ਵਿਚ ਵੱਡੀ ਵਾਰਦਾਤ, ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਜਿੰਪਾ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 2856.86 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਕੜਾਕੇ ਦੀ ਠੰਢ ਨਾਲ 4 ਲੋਕਾਂ ਦੀ ਹੋਈ ਮੌਤ, ਆਉਣ ਵਾਲੇ ਦੋ ਦਿਨ ਮੀਂਹ ਦੀ ਸੰਭਾਵਨਾ

ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਲਈ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਇਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ। 

ਇਹ ਵੀ ਪੜ੍ਹੋ: Haryana News: ਅੰਗੀਠੀ ਦੀ ਗੈਸ ਚੜ੍ਹਨ ਨਾਲ 2 ਲੋਕਾਂ ਦੀ ਹੋਈ ਮੌਤ 

ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Income from registries on upswing in Punjab News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement