Punjab News: ਸੰਘਣੀ ਧੁੰਦ ਦੀ ਲਪੇਟ 'ਚ ਪੰਜਾਬ, ਹਰਿਆਣਾ-ਚੰਡੀਗੜ੍ਹ, ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਪਹੁੰਚੀ
Published : Jan 7, 2024, 9:24 am IST
Updated : Jan 7, 2024, 9:24 am IST
SHARE ARTICLE
File Photo
File Photo

ਦਿਨ ਅਤੇ ਰਾਤ ਦੇ ਤਾਪਮਾਨ ਵਿਚ 3 ਡਿਗਰੀ ਦਾ ਅੰਤਰ

Punjab News: ਚੰਡੀਗੜ੍ਹ - ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪੂਰੀ ਤਰ੍ਹਾਂ ਧੁੰਦ ਦੀ ਲਪੇਟ ਵਿਚ ਹੈ। ਇੱਥੋਂ ਦੇ ਕਈ ਸ਼ਹਿਰਾਂ ਵਿਚ ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਪਹੁੰਚ ਗਈ ਹੈ। ਸੀਤ ਲਹਿਰ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਕਰੀਬ 3 ਡਿਗਰੀ ਦਾ ਫਰਕ ਹੈ। ਅੱਜ ਵੀ ਸੂਰਜ ਦੇ ਚਮਕਣ ਦਾ ਕੋਈ ਨਿਸ਼ਾਨ ਨਹੀਂ ਹੈ। ਸੋਮਵਾਰ ਤੱਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। 

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ, ਹਰਿਆਣਾ ਦੇ ਅੰਬਾਲਾ ਅਤੇ ਚੰਡੀਗੜ੍ਹ ਵਿਚ ਧੁੰਦ ਕਾਰਨ ਵਿਜ਼ੀਬਿਲਟੀ 25 ਮੀਟਰ ਤੱਕ ਪਹੁੰਚ ਗਈ ਹੈ। ਜਿਸ ਕਾਰਨ ਰੇਲ ਅਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਲੋਕਾਂ ਨੂੰ ਹਾਈਵੇਅ 'ਤੇ ਵਾਹਨ ਚਲਾਉਂਦੇ ਸਮੇਂ ਬਹੁਤ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ ਅਤੇ ਆਉਣ ਵਾਲੇ ਘੰਟਿਆਂ ਵਿਚ ਧੁੰਦ ਹੋਰ ਵੀ ਸੰਘਣੀ ਹੋ ਸਕਦੀ ਹੈ। 

ਧੁੰਦ ਕਾਰਨ ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਦੋਆਬੇ ਦੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਲਵੇ ਦੇ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਆਰੇਂਜ ਅਲਰਟ ਦਿੱਤਾ ਗਿਆ ਹੈ।

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ ਹੈ। ਇੱਥੇ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਸਿਰਫ਼ 3 ਡਿਗਰੀ ਦਾ ਫ਼ਰਕ ਸੀ। ਬੀਤੀ ਸ਼ਾਮ ਅੰਮ੍ਰਿਤਸਰ ਵਿਚ ਦਿਨ ਦਾ ਤਾਪਮਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸਭ ਤੋਂ ਘੱਟ ਰਿਹਾ। ਇੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਸਿਰਫ਼ 9.5 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਰਾਤ ਦਾ ਤਾਪਮਾਨ 5.9 ਡਿਗਰੀ ਦਰਜ ਕੀਤਾ ਗਿਆ।

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement