
Punjab Weather Update: ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਕੀਤਾ ਜਾਰੀ
Punjab Weather Update News in punjabi : ਪੰਜਾਬ ਵਿਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਹੋਰ ਠੰਢ ਵਧਣ ਦੀ ਸੰਭਾਵਨਾ ਦੱਸੀ ਹੈ। ਪੰਜਾਬ 'ਚ ਵਧਦੀ ਠੰਢ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਦਰਅਸਲ ਧੁੰਦ ਕਾਰਨ ਪਟਿਆਲਾ 'ਚ 2 ਅਤੇ ਮੋਹਾਲੀ 'ਚ ਇਕ ਤੇ ਗੁਰਦਾਸਪੁਰ 'ਚ ਇਕ ਸਕੂਲੀ ਬੱਚੇ ਦੀ ਮੌਤ ਹੋ ਗਈ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਪੰਜਾਬ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਧੁੰਦ ਛਾਈ ਹੋਈ ਹੈ।
ਇਹ ਵੀ ਪੜ੍ਹੋ: Haryana News: ਅੰਗੀਠੀ ਦੀ ਗੈਸ ਚੜ੍ਹਨ ਨਾਲ 2 ਲੋਕਾਂ ਦੀ ਹੋਈ ਮੌਤ
ਪੰਜਾਬ 'ਚ ਸ਼ਨੀਵਾਰ ਨੂੰ ਕਰੀਬ ਦੋ ਘੰਟੇ ਧੁੱਪ ਰਹਿਣ ਕਾਰਨ ਵੱਧ ਤੋਂ ਵੱਧ ਤਾਪਮਾਨ 'ਚ 1.1 ਡਿਗਰੀ ਦਾ ਵਾਧਾ ਹੋਇਆ ਪਰ ਫਿਰ ਵੀ ਇਹ ਆਮ ਨਾਲੋਂ 7.4 ਡਿਗਰੀ ਘੱਟ ਰਿਹਾ। ਅੰਮ੍ਰਿਤਸਰ 9.2 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਜ਼ਿਆਦਾਤਰ ਥਾਵਾਂ 'ਤੇ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ: Patti News: ਪੰਜਾਬ ਵਿਚ ਵੱਡੀ ਵਾਰਦਾਤ, ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ
ਸੋਮਵਾਰ ਅਤੇ ਮੰਗਲਵਾਰ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਹੇਠਾਂ ਜਾਣ ਦੀ ਸੰਭਾਵਨਾ ਹੈ। ਜਦੋਂ ਕਿ ਹੁਣ ਤੱਕ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਹੀ ਰਿਹਾ ਹੈ। ਸ਼ਨੀਵਾਰ ਨੂੰ ਘੱਟੋ-ਘੱਟ ਪਾਰੇ 'ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from Punjab Weather Update News in punjabi, stay tuned to Rozana Spokesman)