120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ
Published : Jan 7, 2025, 6:37 pm IST
Updated : Jan 7, 2025, 6:37 pm IST
SHARE ARTICLE
120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ
120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ

ਚੰਡੀਗੜ੍ਹ: ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕੀਤਾ।
ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 2,356 ਸੋਲਰ ਪੰਪ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਗਏ ਸਨ।

ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੀ ਭਲਾਈ ਲਈ ਸੂਬੇ ਵਿੱਚ 20,000 ਖੇਤੀ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਯਤਨ ਤੇਜ਼ ਕਰਨ।

ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦੀ ਚੋਣ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਦੇ ਖੇਤੀ ਸੋਲਰ ਪੰਪ ਲਗਾਉਣ ਉਤੇ ਆਮ ਸ਼੍ਰੇਣੀ ਦੇ ਕਿਸਾਨਾਂ ਲਈ 60 ਫੀਸਦ ਸਬਸਿਡੀ, ਜਦੋਂਕਿ ਅਨੁਸੂਚਿਤ ਜਾਤੀ (ਐਸ.ਸੀ. ਸ਼੍ਰੇਣੀ) ਦੇ ਕਿਸਾਨ 80 ਫੀਸਦ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਿੱਚ ਇਹ ਪੰਪ ਉਨ੍ਹਾਂ ਕਿਸਾਨਾਂ ਦੇ ਖੇਤਾਂ ‘ਚ ਲਗਾਏ ਜਾਣਗੇ, ਜਿਨ੍ਹਾਂ ਨੇ ਆਪਣੀਆਂ ਮੋਟਰਾਂ ‘ਤੇ ਪਹਿਲਾਂ ਹੀ ਸੂਖਮ ਸਿੰਜਾਈ ਪ੍ਰਣਾਲੀ, ਜਿਵੇਂ ਤੁਪਕਾ ਜਾਂ ਫੁਹਾਰਾ, ਆਦਿ ਸਥਾਪਤ ਕੀਤੀਆਂ ਹੋਈਆਂ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਨਾਲ ਨਾ ਸਿਰਫ਼ ਈਂਧਨ ਦੀ ਲਾਗਤ ਘਟੇਗੀ ਸਗੋਂ ਖੇਤੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਿੱਚ ਵੀ ਮਦਦ ਮਿਲੇਗੀ ਅਤੇ ਇਹ ਖੇਤੀਬਾੜੀ ਦੇ ਵਧੇਰੇ ਟਿਕਾਊ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ। ਕਿਸਾਨਾਂ ਨੂੰ ਹੁਣ ਆਪਣੀਆਂ ਫ਼ਸਲਾਂ ਨੂੰ ਪਾਣੀ ਲਾਉਣ ਲਈ ਰਾਤ ਨੂੰ ਖੇਤਾਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਇਹ ਪੰਪ ਦਿਨ ਵੇਲੇ ਹੀ ਚੱਲਣਗੇ।
ਇਸ ਮੌਕੇ ਪੇਡਾ ਦੇ ਡਾਇਰੈਕਟਰ  ਐਮ.ਪੀ. ਸਿੰਘ, ਜਾਇੰਟ ਡਾਇਰੈਕਟਰ ਰਾਜੇਸ਼ ਬਾਂਸਲ ਅਤੇ ਸਬੰਧਤ ਫ਼ਰਮ ਦੇ ਨੁਮਾਇੰਦੇ ਹਾਜ਼ਰ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement