Delhi News : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਗੱਲਬਾਤ 

By : BALJINDERK

Published : Jan 7, 2025, 8:53 pm IST
Updated : Jan 7, 2025, 8:53 pm IST
SHARE ARTICLE
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

Delhi News : ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਪ੍ਰਣਬ ਦੀ ਬਣਾਈ ਜਾਵੇਗੀ ਯਾਦਗਾਰ

Delhi News in Punjabi : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਸ਼ਰਮਿਸ਼ਠਾ ਮੁਖਰਜੀ ਨੇ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਦੱਸਿਆ ਕਿ ਸਰਕਾਰ ਪ੍ਰਣਬ ਦਾ ਸਮਾਰਕ ਬਣਾਉਣ ਜਾ ਰਹੀ ਹੈ।

ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਮੋਦੀ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਖੂਬ ਤਾਰੀਫ਼ ਕਰਦਿਆ ਦੱਸਿਆ ਕਿ ਪੀਐਮ ਮੋਦੀ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਹੈ ਕਿ ਬਾਬਾ ਦੀ ਯਾਦਗਾਰ ਬਣਾਈ ਜਾ ਰਹੀ ਹੈ। ਕੁਝ ਦਿਨ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਨੂੰ ਲੈ ਕੇ ਸ਼ਰਮਿਸ਼ਠਾ ਮੁਖਰਜੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਸੀ। ਪੁੱਛਿਆ ਸੀ, ਅੱਜ ਇੰਨਾ ਹੰਗਾਮਾ ਹੋਇਆ, ਪਰ ਮੇਰੇ ਬਾਬੇ ਲਈ ਕੁਝ ਨਹੀਂ ਕੀਤਾ, ਭਾਵੇਂ ਸਾਰੀ ਉਮਰ ਕਾਂਗਰਸ ਨਾਲ ਰਹੇ।

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਸ਼ਰਮਿਸ਼ਠਾ ਮੁਖਰਜੀ ਨੇ ਇੰਸਟਾਗ੍ਰਾਮ ‘ਤੇ ਟਵੀਟ ਕਰ ਕੇ ਲਿਖਿਆ, ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਾ ਅਤੇ ਉਨ੍ਹਾਂ ਦੀ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਿ ਉਨ੍ਹਾਂ ਨੇ ਮੇਰੇ ਬਾਬਾ (ਪ੍ਰਣਬ ਮੁਖਰਜੀ) ਦੀ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਇਸ ਲਈ ਵੀ ਖਾਸ ਹੈ ਕਿਉਂਕਿ ਨਾ ਤਾਂ ਸਾਡੇ ਵੱਲੋਂ ਅਤੇ ਨਾ ਹੀ ਕਿਸੇ ਹੋਰ ਨੇ ਬਾਬੇ ਦੀ ਯਾਦਗਾਰ ਬਣਾਉਣ ਲਈ ਸਰਕਾਰ ਤੋਂ ਕੋਈ ਮੰਗ ਕੀਤੀ ਸੀ। ਮੈਂ ਪ੍ਰਧਾਨ ਮੰਤਰੀ ਦੇ ਇਸ ਤਰ੍ਹਾਂ ਦੇ ਦਿਆਲੁ ਭਾਵ ਤੋਂ ਬਹੁਤ ਪ੍ਰਭਾਵਿਤ ਹਾਂ।

ਸ਼ਰਮਿਸ਼ਠਾ ਮੁਖਰਜੀ ਨੇ ਲਿਖਿਆ, ਬਾਬਾ ਕਿਹਾ ਕਰਦੇ ਸਨ ਕਿ ਕਦੇ ਵੀ ਰਾਜ ਦਾ ਸਨਮਾਨ ਨਹੀਂ ਮੰਗਣਾ ਚਾਹੀਦਾ ਸਗੋਂ ਆਪਣੇ ਤੋਂ ਹੀ ਲੈਣਾ ਚਾਹੀਦਾ ਹੈ। ਮੈਂ ਬਹੁਤ ਸ਼ੁਕਰਗੁਜ਼ਾਰ ਹਾਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਬਾ ਦੀ ਯਾਦ ’ਚ ਅਜਿਹਾ ਕੀਤਾ। ਪ੍ਰਸ਼ੰਸਾ ਜਾਂ ਆਲੋਚਨਾ ਤੋਂ ਪਰ੍ਹੇ ਬਾਬਾ ਨੂੰ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਹੁਣ ਕਿੱਥੇ ਹੈ। ਪਰ ਉਸ ਦੀ ਧੀ ਲਈ ਇਹ ਇੰਨਾ ਵੱਡਾ ਕੰਮ ਹੈ, ਜਿਸ ਦੀ ਖੁਸ਼ੀ ਮੈਂ ਸ਼ਬਦਾਂ ਵਿਚ ਬਿਆਨ ਨਹੀਂ ਕਰ ਸਕਦੀ।

(For more news apart from  Former President Pranab Mukherjee's daughter met Prime Minister Modi, know what the conversation News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement