Giddarbaha News : ਵਿਜੀਲੈਂਸ ਨੇ ਤਹਿਸੀਲਦਾਰ ਦੇ ਨਾਮ ’ਤੇ 11000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਕੀਤਾ ਕਾਬੂ 

By : BALJINDERK

Published : Jan 7, 2025, 7:50 pm IST
Updated : Jan 7, 2025, 7:50 pm IST
SHARE ARTICLE
ਵਿਜ਼ੀਲੈਂਸ ਨੇ ਰਿਸ਼ਵਤ ਲੈਂਦਾ ਵਸੀਕਾ ਨਵੀਸ ਕੀਤਾ ਕਾਬੂ
ਵਿਜ਼ੀਲੈਂਸ ਨੇ ਰਿਸ਼ਵਤ ਲੈਂਦਾ ਵਸੀਕਾ ਨਵੀਸ ਕੀਤਾ ਕਾਬੂ

Giddarbaha News : ਮੁਲਜ਼ਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਰਿਸ਼ਵਤ ਲੈਂਦਾ ਫੜਿਆ ਗਿਆ

Giddarbaha News  in Punjabi : ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ਼ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਸਰਾਭਾ ਨਗਰ ਮਲੋਟ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸ ਵੱਲੋਂ ਆਪਣੀ ਪਤਨੀ ਦੇ ਨਾਮ ਉਪਰ ਪਿੰਡ ਹੁਸਨਰ ਵਿਖੇ ਜ਼ਮੀਨ ਖਰੀਦੀ ਸੀ ਜਿਸ ਦੇ ਸਬੰਧ ’ਚ ਰਜਿਸਟਰੀ ਕਰਵਾਉਣ ਲਈ ਦਫਤਰ ਜਾਇੰਟ ਸਬ ਰਜਿਸਟਰਾਰ ਗਿੱਦੜਬਾਹਾ ਵਿਖੇ ਗਿਆ ਸੀ ਤਾਂ ਉੱਥੇ ਮੌਜੂਦ ਵਸੀਕਾ ਨਵੀਸ਼ ਰਾਜ ਕੁਮਾਰ ਤੋਂ ਰਜਿਸਟਰੀ ਲਿਖਵਾਈ ਗਈ।

ਤਹਿਸੀਲਦਾਰ ਦਫ਼ਤਰ ਵਿਖੇ ਰਜਿਸਟਰੀ ਜਮ੍ਹਾਂ ਕਰਵਾਉਣ ਤੋਂ ਬਾਅਦ ਉਕਤ ਮੁਲਜ਼ਮ ਨੇ ਦੱਸਿਆ ਕਿ ਤਹਿਸੀਲਦਾਰ ਗਿੱਦੜਬਾਹਾ ਵੱਲੋਂ ਇਹ ਰਜਿਸਟਰੀ ਕਰਨ ਬਦਲੇ 11,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਫੋਨ ਉੱਪਰ ਹੋਈ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਜੋ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ।

ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ, ਯੂਨਿਟ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਿਕਾਇਤ ’ਚ ਲਗਾਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਵਸੀਕਾ ਨਵੀਸ਼ ਰਾਜ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤ ਕਰਤਾ ਪਾਸੋਂ 11,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਰਜਿਸਟਰੀ ਵਸੀਕਾ ਨਵੀਸ਼ ਦੇ ਦਫਤਰ ਦੇ ਦਰਾਜ ਵਿੱਚੋਂ ਬਰਾਮਦ ਕਰ ਲਈ। ਇਸ ਸਬੰਧੀ ਉਕਤ ਵਸੀਕਾ ਨਵੀਸ਼ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਵਸੀਕਾ ਨਵੀਸ਼ ਨੂੰ ਕੱਲ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਮੁਕੱਦਮਾ ਦੀ ਅਗਲੇਰੀ ਤਫ਼ਤੀਸ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

(For more news apart from Vigilance arrested passport holder red-handed taking bribe Rs 11000 in name of Tehsildar News in Punjabi, stay tuned to Rozana Spokesman)

 

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement