ਸੰਗਠਨਾਤਮਕ ਢਾਂਚੇ ਦੀ ਮਜ਼ਬੂਤੀ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ 
Published : Feb 7, 2019, 5:41 pm IST
Updated : Feb 7, 2019, 5:41 pm IST
SHARE ARTICLE
Aam Admy Party
Aam Admy Party

2019 ਦੀਆਂ ਆਗਾਮੀ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਅੱਜ ਆਪਣੇ ਸੰਗਠਨ ਵਿੱਚ ਨਵੀਆਂ ਨਿਯੁਕਤੀਆਂ...

ਚੰਡੀਗੜ੍ਹ (ਸ.ਸ.ਸ) : 2019 ਦੀਆਂ ਆਗਾਮੀ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਅੱਜ ਆਪਣੇ ਸੰਗਠਨ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ।  ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਕੋਰ ਕਮੇਟੀ ਅਤੇ ਹੋਰ ਸੀਨੀਅਰ ਆਗੂਆਂ ਨਾਲ ਮਸ਼ਵਰਾ ਕਰਨ ਉਪਰੰਤ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਸੂਬੇ ਵਿੱਚ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਨਵਜੋਤ ਸਿੰਘ ਜਰਗ, ਭੁਪਿੰਦਰ ਸਿੰਘ ਬਿੱਟੂ ਖਵਾਸਪੁਰ, ਨਵਦੀਪ ਸਿੰਘ ਸੰਘਾ, ਸੁਖਰਾਜ ਸਿੰਘ ਗੋਰਾ ਫ਼ਿਰੋਜ਼ਸ਼ਾਹ, ਜਸਵੀਰ ਸਿੰਘ ਜੱਸੀ ਸੇਖੋਂ, ਡਾ ਸੰਜੀਵ ਸ਼ਰਮਾ ਅਤੇ ਦਲਜੀਤ ਸਿੰਘ ਭੋਲਾ ਗਰੇਵਾਲ ਨੂੰ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਗਗਨ ਕੌਰ ਮਾਂਗਟਕੇਰ ਨੂੰ ਸੂਬਾ ਜਨਰਲ ਸਕੱਤਰ ਅਤੇ ਅਰਸ਼ਦੀਪ ਸਿੰਘ ਬਰਾੜ ਨੂੰ ਜ਼ਿਲ੍ਹਾ ਯੂਥ ਪ੍ਰਧਾਨ ਮੁਕਤਸਰ ਨਿਯੁਕਤ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਰੌਸ਼ਨ ਸਿੰਘ ਨੂੰ ਹਲਕਾ ਫਿਲੌਰ  ਅਤੇ ਉਂਕਾਰ ਚੌਹਾਨ ਨੂੰ ਹਲਕਾ ਅਮਲੋਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਯੂਥ ਪ੍ਰਧਾਨ ਹਰਜੋਤ ਸਿੰਘ ਬੈਂਸ ਨੂੰ ਇੰਚਾਰਜ ਬੂਥ ਮੈਨੇਜਮੈਂਟ ਨਿਯੁਕਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਕਰੜੀ ਟੱਕਰ ਦੇਵੇਗੀ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement