
ਪੰਜਾਬ ਦੇ ਨਵੇਂ ਡੀ.ਜੀ.ਪੀ. ਦਿਨਕਰ ਗੁਪਤਾ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਦਿਨਕਰ ਗੁਪਤਾ ਦੇ ਨਾਂ ਨੂੰ ਹਰੀ ...
ਚੰਡੀਗੜ੍ਹ: ਪੰਜਾਬ ਦੇ ਨਵੇਂ ਡੀ.ਜੀ.ਪੀ. ਦਿਨਕਰ ਗੁਪਤਾ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਦਿਨਕਰ ਗੁਪਤਾ ਦੇ ਨਾਂ ਨੂੰ ਹਰੀ ਝੰਡੀ ਦੇ ਦਿੱਤੀ ਸੀ ਪਰ ਹੁਣ ਗੁਪਤਾ ਦੇ ਨਾਂਅ 'ਤੇ ਪੱਕੀ ਮੋਹਰ ਲਗ ਗਈ ਹੈ। ਉਨ੍ਹਾਂ ਦਾ ਕਾਰਜਕਾਲ ਮਾਰਚ 2024 ਵਿਚ ਖ਼ਤਮ ਹੋਣਾ ਹੈ। ਦਿਨਕਰ ਗੁਪਤਾ ਹੁਣ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ।
Dinkar Gupta
ਦੱਸ ਦਈਏ ਕਿ ਯੂਪੀਐਸਸੀ ਪੈਨਲ ਵਲੋਂ ਪੰਜਾਬ ਪੁਲਿਸ ਦੇ ਮੁਖੀ ਲਈ ਸਾਮੰਤ ਗੋਇਲ, ਮੁਹੰਮਦ ਮੁਸਤਫ਼ਾ ਅਤੇ ਦਿਨਕਰ ਗੁਪਤਾ ਦੇ ਨਾਂ ਭੇਜੇ ਗਏ ਸਨ। ਇਹਨਾਂ ਵਿਚੋਂ ਸੱਭ ਤੋਂ ਸੀਨੀਅਰ ਦਿਨਕਰ ਗੁਪਤਾ 1987 ਬੈਚ ਦੇ ਆਈਪੀਐੱਸ ਅਧਿਕਾਰੀ ਨੂੰ ਚੁਣਿਆ ਗਿਆ ਹੈ। ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੇ ਸੂਤਰਾਂ ਨੇ 1987 ਬੈਚ ਦੇ ਅਧਿਕਾਰੀਆਂ ਦਿਨਕਰ ਗੁਪਤਾ, ਮਿਥਲੇਸ਼ ਤਿਵਾੜੀ ਅਤੇ ਵਿਰੇਸ਼ ਕੁਮਾਰ ਭਾਵੜਾ 'ਤੇ ਆਧਾਰਿਤ ਪੈਨਲ ਹੋਣ ਦਾ ਦਾਅਵਾ ਕੀਤਾ ਸੀ।