ਪੰਜਾਬ ਦੇ ਵੱਖ-ਵੱਖ ਵਿਭਾਗਾਂ 'ਚ ਹਜ਼ਾਰਾਂ ਪੋਸਟਾਂ ਖ਼ਾਲੀ ਪਈਆਂ ਹੋਣ ਦੇ ਬਾਵਜੂਦ ਨਵੀਂ ਭਰਤੀ ਨਹੀਂ: ਆਪ
Published : Feb 7, 2019, 4:25 pm IST
Updated : Feb 7, 2019, 4:34 pm IST
SHARE ARTICLE
Aap Punjab
Aap Punjab

ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਲਾਭ ਨਾ ਦੇ ਕੇ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ ਅਤੇ ਅੱਜ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ...

ਚੰਡੀਗੜ੍ਹ  (ਸ.ਸ.ਸ) : ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਲਾਭ ਨਾ ਦੇ ਕੇ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ ਅਤੇ ਅੱਜ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸੰਘਰਸ਼ ਦੇ ਰਾਹ 'ਤੇ ਚੱਲਣ ਲਈ ਮਜਬੂਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਪੰਜਾਬ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਅਤੇ ਸਕੱਤਰ ਡਾ. ਭੀਮ ਇੰਦਰ ਸਿੰਘ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਬੁੱਧੀਜੀਵੀ ਵਿੰਗ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

Captain Amarinder SinghCaptain Amarinder Singh

ਡਾ. ਸੋਹਲ ਅਤੇ ਡਾ. ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰੀ ਪੈਟਰਨ ਤੇ ਦਿੱਤੀਆਂ ਜਾਣ ਵਾਲੀਆਂ ਮਹਿੰਗਾਈ ਭੱਤੇ ਦੀਆਂ 2017 ਅਤੇ 2018 ਦੀਆਂ ਚਾਰ ਕਿਸ਼ਤਾਂ ਜਾਰੀ ਨਹੀਂ ਕੀਤੀਆਂ, ਵੇਤਨ ਆਯੋਗ ਦੀ ਰਿਪੋਰਟ ਨੂੰ ਲਟਕਾਇਆ ਜਾ ਰਿਹਾ ਹੈ ਅਤੇ ਸਰਕਾਰੀ ਭਰਤੀ ਵਿੱਚ ਟਾਲ ਮਟੋਲ ਕੀਤੀ ਜਾ ਰਹੀ ਹੈ। ਛੇਵੇਂ ਤਨਖ਼ਾਹ ਕਮਿਸ਼ਨ ਦੇ ਕਾਰਜ ਕਾਲ ਵਿੱਚ ਇੱਕ ਸਾਲ ਦਾ ਸਮਾਂ ਵਧਾ ਕੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਅੱਲੇ ਜ਼ਖ਼ਮਾਂ ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਹਜ਼ਾਰਾਂ ਪੋਸਟਾਂ ਖ਼ਾਲੀ ਪਈਆਂ ਹੋਣ ਦੇ ਬਾਵਜੂਦ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ।

Unemployed Teachers During BeggingUnemployed Youth

ਹਾਈਕੋਰਟ ਦੇ ਹੁਕਮਾਂ ਦੀ ਪ੍ਰਵਾਹ ਨਾ ਕਰ ਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁੱਢਲੀ ਤਨਖ਼ਾਹ ਹੀ ਦਿੱਤੀ ਜਾ ਰਹੀ ਹੈ। ਇੱਥੋਂ ਤੱਕ ਕਿ ਸਿੱਖਿਆ ਵਿਭਾਗ ਵਿੱਚ ਕੇਂਦਰੀ ਸਕੀਮਾਂ ਅਧੀਨ ਕੰਮ ਕਰਦੇ (ਰਮਸਾ) ਅਧਿਆਪਕਾਂ ਨੂੰ ਮਿਲਦੀ ਤਨਖ਼ਾਹ ਸੁਰੱਖਿਅਤ ਨਾ ਕਰ ਕੇ ਉਨ੍ਹਾਂ ਨੂੰ ਮੁੱਢਲੀ ਤਨਖ਼ਾਹ ਤੇ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਨਿਰਾਸ਼ਾ ਦੇ ਆਲਮ ਤੋਂ ਗੁੱਜਰ ਰਿਹਾ ਹੈ ਅਤੇ ਕਰਮਚਾਰੀਆਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ। ਜਿਸ ਦਾ ਖ਼ਮਿਆਜ਼ਾ ਕਾਂਗਰਸ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।

Bhagwant Maan Bhagwant Maan

ਡਾ. ਸੋਹਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਨੂੰ ਮਿਲਣ ਵਾਲੇ ਆਰਥਿਕ ਲਾਭਾਂ ਦੀ ਤੁਰੰਤ ਅਦਾਇਗੀ ਕੀਤੀ ਜਾਵੇ ਅਤੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁੱਢਲੀ ਤਨਖ਼ਾਹ ਦੀ ਬਜਾਏ ਭੱਤਿਆਂ ਸਮੇਤ ਪੂਰੀ ਤਨਖ਼ਾਹ ਦਿੱਤੀ ਜਾਵੇ। ਡਾ. ਸੋਹਲ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਲਦੀ ਮੁਕੰਮਲ ਕਰਵਾ ਕੇ ਲਾਗੂ ਕਰਨ ਲਈ ਕਿਹਾ ਅਤੇ ਰਿਪੋਰਟ ਆਉਣ ਤੱਕ ਅੰਤਰਿਮ ਰਾਹਤ ਵਿੱਚ ਵਾਧੇ ਦੀ ਮੰਗ ਕੀਤੀ।

Bhagwant MannBhagwant Mann

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿੰਗ ਦੇ ਮੀਤ ਪ੍ਰਧਾਨ ਡਾ. ਚਰਨਜੀਤ ਕੌਰ, ਰਾਜਵੰਤ ਸਿੰਘ ਮੁਹਾਲੀ, ਮਾਝਾ ਜ਼ੋਨ ਪ੍ਰਧਾਨ ਜਸਪਾਲ ਸਿੰਘ ਜੱਸ, ਮਾਲਵਾ-1 ਜ਼ੋਨ ਦੇ ਪ੍ਰਧਾਨ ਬਲਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਮੇਜ ਸਿੰਘ ਕਾਹਲੋਂ, ਪ੍ਰੇਮ ਕੁਮਾਰ, ਅਨਮੋਲ ਸਿੰਘ ਛਾਪਾ, ਜਗਦੀਸ਼ ਸਿੰਘ ਸੋਢੀ, ਮਾਸਟਰ ਸ਼ਿੰਗਾਰਾ ਸਿੰਘ, ਸੁਰਿੰਦਰਪਾਲ ਸ਼ਰਮਾ, ਬਰਜਿੰਦਰ ਸਿੰਘ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement