ਬਾਰਸ਼ ਨੇ ਤੋੜਿਆ ਕਈ ਸਾਲਾਂ ਦਾ ਰਿਕਾਰਡ
Published : Feb 7, 2019, 6:15 pm IST
Updated : Feb 7, 2019, 6:15 pm IST
SHARE ARTICLE
Rain
Rain

ਬਾਰਿਸ਼ ਨੇ ਪਿਛਲੇ 49 ਸਾਲਾਂ ਦਾ ਰਿਕਾਰਡ ਤੋੜ ਦਿਤਾ ਹੈ। ਬੀਤੇ ਸਾਲਾਂ ਦੇ ਮੁਕਾਬਲੇ ਇਸ ਮਹੀਨੇ ਨੇ ਸੱਭ ਤੋਂ ਜ਼ਿਆਦਾ ਬਾਰਿਸ਼ ਹੋਈ ਹੈ। ਬਾਰਿਸ਼ ਕਾਰਨ ਫਰਵਰੀ ਦਾ ਮਹੀਨਾ ...

ਚੰਡੀਗੜ੍ਹ: ਬਾਰਿਸ਼ ਨੇ ਪਿਛਲੇ 49 ਸਾਲਾਂ ਦਾ ਰਿਕਾਰਡ ਤੋੜ ਦਿਤਾ ਹੈ। ਬੀਤੇ ਸਾਲਾਂ ਦੇ ਮੁਕਾਬਲੇ ਇਸ ਮਹੀਨੇ ਨੇ ਸੱਭ ਤੋਂ ਜ਼ਿਆਦਾ ਬਾਰਿਸ਼ ਹੋਈ ਹੈ। ਬਾਰਿਸ਼ ਕਾਰਨ ਫਰਵਰੀ ਦਾ ਮਹੀਨਾ ਕੰਬਾਉਣ ਵਾਲਾ ਰਿਹਾ। ਪੰਜਾਬ ਵਿਚ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ। ਬੇਮੌਸਮੇ ਮੀਂਹ ਨਾਲ ਫਸਲਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਸਰਕਾਰੀ ਅੰਕੜਿਆਂ ਮੁਤਾਬਕ 1970 ਮਗਰੋਂ ਪਹਿਲੀ ਵਾਰ ਫਰਵਰੀ ਵਿਚ ਇੰਨਾ ਮੀਂਹ ਪਿਆ ਹੈ।

CropCrop

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਨੇ ਕਿਹਾ ਹੈ ਕਿ ਫਰਵਰੀ ਦੇ ਪਹਿਲੇ ਹਫਤੇ 43.4 ਮਿਲੀਮੀਟਰ ਬਾਰਸ਼ ਹੋਈ ਹੈ। ਉਨ੍ਹਾਂ ਕਿਹਾ ਹੈ ਕਿ ਕੱਲ੍ਹ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਉਧਰ, ਖੇਤੀ ਮਾਹਿਰਾਂ ਦੀ ਮੰਨੀਏ ਤਾਂ ਮੀਂਹ ਕਣਕ ਦੀ ਫਸਲ ਲਈ ਲਾਹਵੰਦ ਹੋਏਗਾ ਪਰ ਸਬਜ਼ੀਆਂ ਦੀ ਫਸਲ ਨੂੰ ਨੁਕਸਾਨ ਪਹੁੰਚੇਗਾ। ਉਨ੍ਹਾਂ ਕਿਹਾ ਕਿ ਜੇਕਰ ਹੋਰ ਮੀਂਹ ਪੈਂਦਾ ਹੈ ਤਾਂ ਖੇਤਾਂ ਵਿਚ ਪਾਣੀ ਖੜ੍ਹ ਸਕਦਾ ਹੈ।

ਇਸ ਨਾਲ ਫਸਲਾਂ ਬਰਬਾਦ ਹੋਣਗੀਆਂ। ਇਸ ਤੋਂ ਇਲਾਵਾ ਨਵੇਂ ਤੇ ਪਾਣੀ ਘੱਟ ਸੋਖਣ ਵਾਲੇ ਖੇਤਾਂ ਵਿਚ ਫਸਲਾਂ ਨੂੰ ਨੁਕਸਾਨ ਪੁੱਜਾ ਹੈ। ਜਲੰਧਰ ਤੋਂ ਮਿਲੀ ਰਿਪੋਰਟ ਮੁਤਾਬਕ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਬੀਤੀ ਦੇਰ ਰਾਤ ਗੜ੍ਹੇ ਵੀ ਪਏ। ਅੱਜ ਦਿਨ ਵੇਲੇ ਵੀ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾਏ ਰੱਖੇ। ਸੂਤਰਾਂ ਅਨੁਸਾਰ ਕਣਕਾਂ ਵਿਚ ਪਾਣੀ ਖੜ੍ਹਾ ਹੋ ਗਿਆ ਹੈ।

ਇਸ ਨਾਲ ਕਾਫੀ ਨੁਕਸਾਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਕਾਫੀ ਨੁਕਸਾਨ ਹੋਰ ਹੋਵੇਗਾ। ਦੁਆਬਾ ਵਿਚ ਕਣਕ ਤੋਂ ਇਲਾਵਾ ਆਲੂ ਦੀ ਫਸਲ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਸਬਜ਼ੀਆਂ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਵੀ ਖਰਾਬ ਹੋ ਗਿਆ। ਕਿਸਾਨਾਂ ਨੇ ਫਸਲਾਂ ਦੇ ਖਰਾਬੇ ਦਾ ਸਰਕਾਰ ਤੋਂ ਮੁਆਵਜ਼ਾ ਮੰਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement