ਬਰਗਾੜੀ ਮੋਰਚੇ ਵਲੋਂ ਲੋਕ ਸਭਾ ਚੋਣਾਂ ਲਈ ਚਾਰ ਉਮੀਦਵਾਰਾਂ ਦਾ ਐਲਾਨ
Published : Feb 7, 2019, 5:23 pm IST
Updated : Feb 7, 2019, 5:23 pm IST
SHARE ARTICLE
Bargari Morcha
Bargari Morcha

ਸੂਬੇ 'ਚ ਤੀਜੇ ਬਦਲ ਲਿਆਉਣ ਦਾ ਦਾਅਵਾ ਕਰਨ ਵਾਲੇ ਬਰਗਾੜੀ ਮੋਰਚੇ ਵਲੋਂ ਅੱਜ ਅਪਣੇ ਪੱਧਰ 'ਤੇ ਆਗਾਮੀ ਲੋਕ ਸਭਾ ਚੋਣਾਂ ਲਈ ਚਾਰ

ਬਠਿੰਡਾ­ : ਸੂਬੇ 'ਚ ਤੀਜੇ ਬਦਲ ਲਿਆਉਣ ਦਾ ਦਾਅਵਾ ਕਰਨ ਵਾਲੇ ਬਰਗਾੜੀ ਮੋਰਚੇ ਵਲੋਂ ਅੱਜ ਅਪਣੇ ਪੱਧਰ 'ਤੇ ਆਗਾਮੀ ਲੋਕ ਸਭਾ ਚੋਣਾਂ ਲਈ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਅੱਜ ਸਥਾਨ ਪ੍ਰੈੱਸ ਕਲੱਬ ਵਿਖੇ ਪੰਥਕ ਆਗੂਆਂ ਵਲੋਂ ਕੀਤੀ ਪ੍ਰੈੱਸ ਕਾਨਫ਼ਰੰਸ ਵਿਚ ਬਠਿੰਡਾ ਤੋਂ ਯੂਨਾਇਟਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਤੇ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਅਪਣਾ ਉਮੀਦਵਾਰ ਐਲਾਨਿਆ ਗਿਆ ਹੈ।

ਇਸ ਤੋਂ ਇਲਾਵਾ ਖਡੂਰ ਸਾਹਿਬ ਤੋਂ ਯੂਨਾਇਟਡ ਅਕਾਲੀ ਦਲ ਦੇ ਪ੍ਰਧਾਨ  ਭਾਈ ਮੋਹਕਮ ਸਿੰਘ ਤੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਕਰਮਜੀਤ ਸਿੰਘ ਸੋਢੀ ਨੂੰ ਅਪਣਾ ਉਮੀਦਵਾਰ ਬਣਾਇਆ ਹੈ। ਦਸਣਾ ਬਣਦਾ ਹੈ ਕਿ ਕਰੀਬ ਸਾਢੇ 6 ਮਹੀਨੇ ਚੱਲੇ ਬਰਗਾੜੀ ਮੋਰਚੇ ਨੂੰ ਧਾਰਮਕ ਖੇਤਰ 'ਚੋਂ ਮਿਲੇ ਭਰਵੇਂ ਹੁੰਗਾਰੇ ਕਾਰਨ ਨਾ ਸਿਰਫ਼ ਸੂਬੇ 'ਚ ਹੁਣ ਤਕ ਸੱਤਾ ਦੇ ਘੋੜੇ 'ਤੇ ਸਵਾਰ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ ਬਲਕਿ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਬਰਗਾੜੀ ਤੇ ਬਹਿਬਲ ਕਲਾਂ ਕਾਂਡ 'ਚ ਸਖ਼ਤੀ ਵਿਖਾਉਣੀ ਪਈ ਹੈ। 

ਭਾਈ ਗੁਰਦੀਪ ਸਿੰਘ, ਮਾਨ ਦਲ ਦੇ ਜਸਕਰਨ ਸਿੰਘ ਕਾਹਨਸਿੰਘ ਵਾਲਾ ਤੇ ਗੁਰਸੇਵਕ ਸਿੰਘ ਜਵਾਹਕੇ ਆਦਿ ਆਗੂਆਂ ਦੀ ਹਾਜ਼ਰੀ 'ਚ ਭਾਈ ਮੰਡ ਨੇ ਮੋਰਚੇ ਵਲੋਂ ਅੱਜ ਦੂਜਾ ਪੜਾਅ ਸ਼ੁਰੂ ਕਰਨ ਦਾ ਦਾਅਵਾ ਕਰਦਿਆਂ ਆਖਿਆ ਕਿ ਧਾਰਮਿਕ ਮੋਰਚੇ 'ਤੇ ਫ਼ਤਿਹ ਹਾਸਲ ਕਰਨ ਤੋਂ ਬਾਅਦ ਹੁਣ ਸਿਆਸੀ ਖੇਤਰ 'ਚ ਪੰਜਾਬ ਨੂੰ ਕਾਂਗਰਸ ਤੇ ਬਾਦਲਕਿਆਂ ਤੋਂ ਆਜ਼ਾਦ ਕਰਵਾਇਆ ਜਾਵੇਗਾ। ਹਾਲਾਂਕਿ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਬਸਪਾ, ਖਹਿਰਾ ਤੇ ਬੈਂਸ ਧੜੇ ਸਮੇਤ ਕਈ ਸਿਆਸੀ ਦਲਾਂ ਨਾਲ ਗੱਲਬਾਤ ਜਾਰੀ ਹੈ। ਇਸ ਲਈ ਉਨ੍ਹਾਂ ਇਕ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਕਮੇਟੀ ਪੰਜਾਬ ਦੀਆਂ ਸਾਰੀਆਂ ਲੋਕ ਸਭਾ

ਸੀਟਾਂ 'ਤੇ ਕਾਂਗਰਸ ਅਤੇ ਅਕਾਲੀਆਂ ਦੇ ਮੁਕਾਬਲੇ ਤੀਜੇ ਬਦਲ ਵਲੋਂ ਇਕ ਉਮੀਦਵਾਰ 'ਤੇ ਸਹਿਮਤੀ ਬਣਾਉਣ ਲਈ ਦੂਜੀਆਂ ਧਿਰਾਂ ਨਾਲ ਗੱਲਬਾਤ ਕਰੇਗੀ। ਭਾਈ ਮੰਡ ਨੇ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਉਮੀਦਵਾਰਾਂ ਦੇ ਫ਼ੇਰਬਦਲ ਬਾਰੇ ਵੀ ਸੋਚਿਆ ਜਾ ਸਕਦਾ ਹੈ। ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਬਰਗਾੜੀ ਮੋਰਚੇ ਦੀ ਸਮਾਪਤੀ ਨੂੰ ਲੈ ਕੇ ਪੰਥਕ ਆਗੂਆਂ ਵਿਚਕਾਰ ਕੋਈ ਮਤਭੇਦ ਉਭਰੇ ਸਨ। ਉਧਰ ਅੱਜ ਮੋਰਚੇ ਵਲੋਂ ਕੀਤੀ ਪ੍ਰੈਸ ਕਾਨਫਰੰਸ ਵਿਚ ਗ਼ੈਰ ਹਾਜ਼ਰ ਰਹੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸੰਪਰਕ ਕਰਨ 'ਤੇ ਦਾਅਵਾ ਕੀਤਾ ਕਿ ਨਵੇਂ ਸਿਆਸੀ ਪ੍ਰੋਗਰਾਮ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement