ਮੁੱਖ ਮੰਤਰੀ ਦਾ ਅਕਾਲੀਆਂ 'ਤੇ ਪਲਟਵਾਰ : 12 ਲੱਖ ਨੌਕਰੀਆਂ ਪੈਦਾ ਕਰਨ ਦਾ ਡਾਟਾ ਜਾਰੀ
Published : Feb 7, 2020, 9:58 pm IST
Updated : Feb 7, 2020, 9:58 pm IST
SHARE ARTICLE
file photo
file photo

ਅਕਾਲੀ ਵੀ ਦੱਸਣ ਕਿ ਉਨ੍ਹਾਂ ਕੀ ਕੀਤਾ ਸੀ ? : ਕੈਪਟਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਅਪਣੀ ਸਰਕਾਰ ਵਲੋਂ ਸੂਬੇ ਵਿਚ ਰੁਜ਼ਗਾਰ ਪੈਦਾ ਕਰਨ ਦੇ ਕੀਤੇ ਦਾਅਵਿਆਂ ਨੂੰ ਸਬੂਤਾਂ ਸਮੇਤ ਜਾਰੀ ਕਰਦਿਆਂ ਅਕਾਲੀਆਂ ਨੂੰ ਕਰਾਰ ਜਵਾਬ ਦਿੰਦਿਆਂ ਕਿਹਾ ਕਿ ਹੁਣ ਅਕਾਲੀ ਆਗੂ ਸੂਬੇ ਦੇ ਲੋਕਾਂ ਨੂੰ ਬੇਸ਼ਰਮੀ ਨਾਲ ਝੂਠ ਬੋਲ ਕੇ ਗੁੰਮਰਾਹ ਕਰਨ ਬਦਲੇ ਮੁਆਫ਼ੀ ਮੰਗਣ।

PhotoPhoto

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਅਤੇ ਲੋਕਾਂ ਵਲੋਂ ਪੂਰੀ ਤਰ੍ਹਾਂ ਨਕਾਰੀ ਤੇ ਨਜ਼ਰਅੰਦਾਜ਼ ਕੀਤੀ ਉਸ ਦੀ ਪਾਰਟੀ ਦੇ ਸਾਥੀਆਂ ਨੂੰ ਭੋਰਾ ਪਤਾ ਨਹੀਂ ਲੱਗ ਰਿਹਾ ਹੈ ਕਿ ਪੰਜਾਬ ਵਿਚ ਕੀ ਵਾਪਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ (ਮੁੱਖ ਮੰਤਰੀ) ਵਲੋਂ ਕਹੇ ਹਰ ਸ਼ਬਦ ਉਤੇ ਪ੍ਰਤੀਕਿਰਿਆ ਦੇਣ ਲਈ ਅਕਾਲੀ ਆਗੂ ਇੰਨੇ ਉਤਾਰੂ ਤੇ ਬੜਬੋਲੇ ਰਹਿੰਦੇ ਹਨ ਕਿ ਉਹ ਅਸਲ ਤੱਥਾਂ ਨੂੰ ਦੇਖੇ ਬਿਨਾਂ ਹੀ ਅਪਣੀ ਬੇਲੋੜੀ ਤੇ ਬੇਬੁਨਿਆਦ ਬਿਆਨਬਾਜ਼ੀ ਸ਼ੁਰੂ ਕਰ ਦਿੰਦੇ ਹਨ।

PhotoPhoto

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਅਸਲ ਵੇਰਵੇ ਜਾਰੀ ਕਰਦਿਆਂ ਕਿਹਾ ਕਿ ਅਸਲ ਵਿਚ 1 ਅਪਰੈਲ 2017 ਤੋਂ ਹੁਣ ਤਕ ਰੁਜ਼ਗਾਰ ਦੇ ਪੈਦਾ ਕੀਤੇ ਮੌਕਿਆਂ ਦਾ ਡਾਟਾ 11 ਲੱਖ ਤੋਂ ਵੀ ਵੱਧ ਹੈ ਜਿਸ ਬਾਰੇ ਉਨ੍ਹਾਂ ਦਿੱਲੀ ਵਿਚ ਕਾਂਗਰਸੀ ਉਮੀਦਵਾਰ ਲਈ ਪ੍ਰਚਾਰ ਕਰਦਿਆਂ ਖੁਲਾਸਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਤੌਰ ਉਤੇ ਉਨ੍ਹਾਂ ਕੋਲ ਉਪਲੱਬਧ ਜਾਣਕਾਰੀ ਅਨੁਸਾਰ 1 ਅਪਰੈਲ 2017 ਤੋਂ 31 ਦਸੰਬਰ 2019 ਤਕ 57,905 ਸਰਕਾਰੀ ਨੌਕਰੀਆਂ ਪੈਦਾ ਕੀਤੀਆਂ ਜਦੋਂ ਕਿ 3,96,775 ਪ੍ਰਾਈਵੇਟ ਤੌਰ ਉਤੇ ਪਲੇਸਮੈਂਟ ਕਰਵਾਈ ਗਈ ਅਤੇ 7,61,289 ਨੂੰ ਉਨ੍ਹਾਂ ਦੀ ਸਰਕਾਰ ਵਲੋਂ ਸਵੈ ਰੁਜ਼ਗਾਰ ਤਹਿਤ ਮਦਦ ਮੁਹਈਆ ਕਰਵਾਈ ਗਈ।

PhotoPhoto

ਮੁੱਖ ਮੰਤਰੀ ਨੇ ਕਿਹਾ, ''ਸੁਖਬੀਰ ਅਤੇ ਉਸ ਦੇ ਸਾਥੀਆਂ ਨੂੰ ਮੈਂ ਦੱਸ ਦੇਵਾਂ ਕਿ ਉਕਤ ਕੁੱਲ ਵੇਰਵਿਆਂ ਦਾ ਜੋੜ 12,15,969 ਬਣਦਾ ਹੈ ਜੋ ਕਿ ਦਿੱਲੀ ਪ੍ਰਚਾਰ ਦੌਰਾਨ ਮੇਰੇ ਵਲੋਂ ਕਹੇ 11 ਲੱਖ ਦੇ ਅੰਕੜੇ ਤੋਂ ਵੀ ਵੱਧ ਹੈ।'' ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ 20,21,568 ਘਰਾਂ ਨੂੰ ਮਨਰੇਗਾ ਸਕੀਮ ਤਹਿਤ ਰੁਜ਼ਗਾਰ ਦਿਤਾ ਗਿਆ ਜਿਸ ਤਹਿਤ 648.26 ਲੱਖ ਰੁਪਏ ਅਦਾ ਹੋਏ।

PhotoPhoto

ਮੁੱਖ ਮੰਤਰੀ ਨੇ ਅਕਾਲੀਆਂ ਨੂੰ ਚੁਣੌਤੀ ਦਿਤੀ ਕਿ ਉਹ ਅਪਣੇ 10 ਸਾਲ ਦੇ ਕੁਸ਼ਾਸਨ ਦੌਰਾਨ ਨੌਜਵਾਨਾਂ ਲਈ ਪੈਦਾ ਕੀਤੇ ਰੁਜ਼ਗਾਰ ਦੇ ਅੰਕੜੇ ਵੀ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਪਣੇ ਤਿੰਨ ਸਾਲ ਦੇ ਹੀ ਕਾਰਜਕਾਲ ਵਿਚ ਅਕਾਲੀਆਂ ਦੇ 10 ਸਾਲ ਵਿਚ ਕੀਤੇ ਕੰਮਾਂ ਤੋਂ ਵੱਧ ਕੰਮ ਕਰ ਦਿਤੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement