
9 ਫ਼ਰਵਰੀ ਤੋਂ ਖੁਲ੍ਹਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ, 6 ਫ਼ਰਵਰੀ (ਸੱਤੀ): ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਮੁੜ ਖੋਲ੍ਹਣ ਤੋਂ ਬਾਅਦ ਹੁਣ ਅੰਮਿ੍ਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਗੁਰਦਾਸਪੁਰ, ਫ਼ਿਰੋਜ਼ਪੁਰ, ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਵਿਖੇ ਸਥਿਤ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ 9 ਫ਼ਰਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ | ਸੂਬੇ ਦੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸੰਕਟਕਾਲੀ ਦੌਰ ਕਾਰਨ ਮੈਰੀਟੋਰੀਅਸ ਸਕੂਲ ਕੋਵਿਡ ਕੇਅਰ ਸੈਂਟਰਾਂ ਵਿਚ ਤਬਦੀਲ ਕੀਤੇ ਗਏ ਸਨ ਅਤੇ ਸੈਂਕੜੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਨੂੰ ਉੱਥੇ ਕੁਅਰੰਟਾਈਨ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਹੁਣ ਹਾਲਾਤ ਸੁਧਰਨ ਤੋਂ ਬਾਅਦ ਇਨ੍ਹਾਂ ਸਕੂਲਾਂ ਨੂੜ ਮੁੜ ਤੋਂ ਖੋਲਿ੍ਹਆ ਜਾ ਰਿਹਾ ਹੈ |ਕੈਬਨਿਟ ਮੰਤਰੀ ਨੇ ਦਸਿਆ ਕਿ ਇਹ ਰੈਜ਼ੀਡੈਂਸ਼ੀਅਲ ਸਕੂਲ Tਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਟੀ ਐਜੂਕੇਸ਼ਨ ਫ਼ਾਰ ਪੂਅਰ ਐਾਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ'' ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਹਨ ਤਾਂ ਜੋ ਹੋਣਹਾਰ ਵਿਦਿਆਰਥੀਆਂ ਵਿਸ਼ੇਸ਼ ਕਰ ਕੇ ਮੈਡੀਕਲ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿਚ ਦਾਖ਼ਲਾ ਲੈਣ ਲਈ ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਬੋਰਡਿੰਗ ਅਤੇ ਠਹਿਰਣ ਸਬੰਧੀ ਸਹੂਲਤਾਂ ਸਮੇਤ ਮੁਫ਼ਤ ਸਿਖਿਆ ਵਰਗੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ |
ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਮੁੜ ਖੋਲ੍ਹਣ ਦੇ ਫ਼ੈਸਲੇ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ, ਮੈੱਸ, ਕੰਟੀਨ ਵਰਕਰਾਂ ਲਈ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |
ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮਹਾਂਮਾਰੀ ਦੇ ਮੱਦੇਨਜ਼ਰ ਗਿਆਰਵੀਂ ਜਮਾਤ ਵਿਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲਾ ਪ੍ਰੀਖਿਆ ਨਹੀਂ ਕਰਵਾਈ ਗਈ ਸੀ | Tਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਦਿਆਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ 11ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਇਕ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ, ਜਿਨਾਂ ਨੇ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲਾ ਲੈਣ ਲਈ ਦਾਖ਼ਲਾ ਪ੍ਰੀਖਿਆ ਵਿਚ ਨਾਂ ਦਰਜ ਕਰਵਾਇਆ ਸੀ |U ਉਨ੍ਹਾਂ ਵਿਦਿਆਰਥੀਆਂ ਨੂੰ 2021-22 ਸੈਸ਼ਨ ਲਈ ਮੈਰੀਟੋਰੀਅਸ ਸਕੂਲਾਂ ਵਿਚ 12 ਵੀਂ ਜਮਾਤ ਵਿਚ ਮੈਰਿਟ ਦੇ ਆਧਾਰ 'ਤੇ ਦਾਖ਼ਲਾ ਦਿਤਾ ਜਾਵੇਗਾ |