
ਦੋ ਅਕਾਲੀ ਆਗੂ ਸਾਥੀਆਂ ਸਣੇ ਕਾਂਗਰਸ ਪਾਰਟੀ ਵਿਚ ਸ਼ਾਮਲ
ਭਵਾਨੀਗੜ, 6 ਫਰਵਰੀ: (ਗੁਰਪ੍ਰੀਤ ਸਿੰਘ ਸਕਰੌਦੀ) : ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਅਤੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਭਵਾਨੀਗੜ ਸ਼ਹਿਰ ਦੇ ਵਾਰਡ ਨੰਬਰ-4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਜੀਵ ਕੁਮਾਰ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਹਰਜੀਤ ਸਿੰਘ ਬੀਟਾ ਤੂਰ ਜੋ ਕਿ ਟਰੱਕ ਯੂਨੀਅਨ ਭਵਾਨੀਗੜ ਦੇ ਪ੍ਰਧਾਨ ਵੀ ਰਹੇ ਹਨ ਤੇ ਜੀਤ ਸਿੰਘ ਚਹਿਲ ਨੇ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਹਾਜ਼ਰੀ ’ਚ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਜੀ ਆਇਆ ਆਖਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਦੋਵੇਂ ਆਗੂਆਂ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਕਾਂਗਰਸ ਨੂੰ ਚੁਣਿਆ ਹੈ ਅਤੇ ਭਵਿੱਖ ਵਿੱਚ ਇਨਾਂ ਆਗੂਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ । ਉਨਾਂ ਕਿਹਾ ਕਿ ਅੱਜ ਵੀ ਭਾਵੇਂ ਸਿੱਖਿਆ ਦਾ ਖੇਤਰ ਹੋਵੇ ਭਾਵੇਂ ਸਿਹਤ ਦਾ, ਭਵਾਨੀਗੜ ਸ਼ਹਿਰ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਲਈ ਉਹ ਦਿਨ ਰਾਤ ਕੰਮ ਕਰ ਰਹੇ ਹਨ।ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਪਾਰਟੀ ਅਬਜ਼ਰਬਰ ਕੁਲਵੰਤ ਰਾਏ ਸਿੰਗਲਾ, ਵਾਰਡ ਨੰ. 4 ਤੋਂ ਉਮੀਦਵਾਰ ਸੰਜੀਵ ਕੁਮਾਰ, ਪਰਦੀਪ ਕੱਦ ਮਾਰਕੀਟ ਕਮੇਟੀ ਚੇਅਰਮੈਨ, ਵਰਿੰਦਰ ਪੰਨਵਾਂ ਬਲਾਕ ਸੰਮਤੀ ਚੇਅਰਮੈਨ, ਜਗਤਾਰ ਨਮਾਦਾਂ, ਮਹੇਸ਼ ਕੁਮਾਰ ਵਰਮਾ, ਰਣਜੀਤ ਸਿੰਘ ਤੂਰ, ਸੁਖਜਿੰਦਰ ਸਿੰਘ ਤੂਰ, ਸੁਖਵੀਰ ਸਿੰਘ ਸੁੱਖੀ, ਵਿਪਨ ਸ਼ਰਮਾ, ਫਕੀਰ ਚੰਦ ਸਿੰਗਲਾ, ਸੁਖਮਹਿੰਦਰਪਾਲ ਸਿੰਘ ਤੂਰ, ਸੁਰਜੀਤ ਸਿੰਘ ਮੱਟਰਾਂ, ਬਿੱਟੂ ਖਾਨ, ਜੀਤ ਸਿੰਘ, ਗਿੰਨੀ ਕੱਦ ਅਤੇ ਜਰਨੈਲ ਸਿੰਘ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ