'ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਸੂਬੇ 'ਚੋਂ 365.52 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ'
Published : Feb 7, 2022, 5:50 pm IST
Updated : Feb 7, 2022, 5:50 pm IST
SHARE ARTICLE
Dr. S Karuna Raju
Dr. S Karuna Raju

ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿਤੀ ਜਾਣਕਾਰੀ 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 6 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 365.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

Karuna RajuKaruna Raju

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.09 ਕਰੋੜ ਰੁਪਏ ਦੀ 40.75 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 312.81 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.15 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

Karuna RajuKaruna Raju

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1323 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3481 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2817 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1799 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

electionelection

ਉਹਨਾਂ ਦੱਸਿਆ ਕਿ ਸਾਰੇ ਹੀ 2892 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 20517 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,274 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 97 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM

ਮਹਿਲਾ ਅਧਿਆਪਕਾ ਨੇ ਜੜ 'ਤਾ ਪ੍ਰਿੰਸੀਪਲ ਦੇ ਥੱ.ਪੜ, ਮੌਕੇ ਤੇ ਪੈ ਗਿਆ ਭੜਥੂ ! CCTV ਆਈ ਬਾਹਰ

16 Jul 2025 4:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM
Advertisement