
ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ
ਮੋਰਿੰਡਾ, 6 ਫ਼ਰਵਰੀ (ਰਾਜ ਕੁਮਾਰ ਦਸੌੜ) : ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਤੋਂ ਪੰਜਾਬ ਕਾਂਗਰਸ ਦਾ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਦੇ ਨਾਲ ਜਿਥੇ ਸੂਬੇ ਭਰ ਵਿਚ ਖ਼ੁਸ਼ੀ ਮਨਾਈ ਜਾ ਰਹੀ ਹੈ, ਉੱਥੇ ਹੀ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ | ਜਿਵੇਂ ਹੀ ਕਾਂਗਰਸ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਉਮੀਦਵਾਰ ਵਜੋਂ ਚਰਨਜੀਤ ਸਿੰਘ ਚੰਨੀ ਦਾ ਨਾਂ ਬੋਲਿਆ ਤਾਂ ਪਾਰਟੀ ਵਰਕਰਾਂ ਵਲੋਂ ਭੰਗੜਾ ਪਾ ਕੇ ਅਤੇ ਆਤਿਸ਼ਬਾਜ਼ੀ ਕਰ ਕੇ ਅਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਮੋਰਿੰਡਾ ਦੇ ਕਾਈਨੌਰ ਚੌਂਕ ਅਤੇ ਪ੍ਰਮੁਖ ਬਾਜ਼ਾਰਾਂ ਵਿਚ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ |
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਕਕਰਾਲੀ, ਚੇਅਰਮੈਨ ਬੰਤ ਸਿੰਘ ਕਲਾਰਾਂ, ਚੇਅਰਮੈਨ ਦਰਸਨ ਸਿੰਘ ਸੰਧੂ ਅਤੇ ਉਪ ਚੇਅਰਮੈਨ ਕਰਨੈਲ ਸਿੰਘ ਜੀਤ ਸਮੇਤ ਸੀਨੀਅਰ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ ਅਤੇ ਬਿਕਰਮ ਬੱਤਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਪਣੇ 111 ਦਿਨਾਂ ਦੇ ਕਾਰਜ ਕਾਲ ਦੌਰਾਨ ਕੀਤੇ ਵਿਕਾਸ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਭਰ ਵਿਚ ਹਰਮਨ ਪਿਆਰੇ ਹੋ ਗਏ ਹਨ | ਲੋਕ ਰਾਏ ਨੂੰ ਸਮਝਦਿਆਂ ਕਾਂਗਰਸ ਪਾਰਟੀ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੜ ਤੋਂ ਅਪਣਾ ਉਮੀਦਵਾਰ ਐਲਾਨ ਦਿਤਾ ਹੈ | ਉਪਰੋਕਤ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਲੋਕਪਿ੍ਯਤਾ ਕਾਰਨ ਹੁਣ ਕਾਂਗਰਸ ਪਾਰਟੀ ਘੱਟ ਤੋਂ ਘੱਟ 70 ਤੋਂ 75 ਸੀਟਾਂ ਤੇ ਜਿੱਤ ਪ੍ਰਾਪਤ ਕਰ ਕੇ ਪੰਜਾਬ ਵਿਚ ਮੁੜ ਤੋਂ ਕਾਂਗਰਸ ਦੀ ਸਰਕਾਰ ਬਣੇਗੀ |
ਨੋਟ-ਇਸ ਸਬੰਧੀ ਫੋਟੋ 6ਰਾਜ ਕੁਮਾਰ ਦਸੌੜ ਮੋਰਿੰਡਾ 03 'ਤੇ ਭੇਜੀ ਹੈ |
ਕੈਪਸ਼ਨ-