
ਮਾਂ ਦੁਰਗਾ ਤੋਂ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਸੂਬੇ ਦੀ ਸੇਵਾ ਕਰ ਸਕਣ ਦਾ ਆਸ਼ੀਰਵਾਦ ਮੰਗਿਆ।
ਚੰਡੀਗੜ੍ਹ- ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਏ। ਚੰਨੀ ਨੇ ਮੱਥਾ ਟੇਕਦੇ ਹੋਏ ਪੂਜਾ ਕਰਵਾਈ।
Charanjit Singh Channi
ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁੱਕ ਪੇਜ ਉੱਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਜਿਸ ਦੇ ਨਾਲ ਉਨ੍ਹਾਂ ਲਿਖਿਆ ਕਿ 'ਸ਼ਕਤੀ ਪੀਠ ਸ਼੍ਰੀ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਦੌਰਾਨ। ਮਾਂ ਦੁਰਗਾ ਤੋਂ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਸੂਬੇ ਦੀ ਸੇਵਾ ਕਰ ਸਕਣ ਦਾ ਆਸ਼ੀਰਵਾਦ ਮੰਗਿਆ।
Charanjit Singh Channi
ਜ਼ਿਕਰਯੋਗ ਹੈ ਕਿ ਪੰਜਾਬ ’ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਸਾਰੀਆਂ ਪਾਰਟੀਆਂ ਤਿਆਰੀਆਂ ’ਚ ਲੱਗੀਆਂ ਹੋਈਆਂ ਹਨ। ਚੋਣਾਂ ਦੇ ਸਬੰਧ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਬੀਤੇ ਦਿਨ ਪੰਜਾਬ ਦੌਰੇ ’ਤੇ ਆਏ ਹੋਏ ਸਨ, ਜਿਨ੍ਹਾਂ ਦੇ ਆਉਣ ’ਤੇ ਲੁਧਿਆਣਾ ਵਿਖੇ ਵਰਚੁਅਲ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਰੈਲੀ ’ਚ ਰਾਹੁਲ ਗਾਂਧੀ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ ਗਿਆ ਹੈ।