ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 
Published : Feb 7, 2022, 12:48 pm IST
Updated : Feb 7, 2022, 1:13 pm IST
SHARE ARTICLE
Chief Minister Charanjit Singh Channi paid obeisance at Takht Sri Kesgarh Sahib
Chief Minister Charanjit Singh Channi paid obeisance at Takht Sri Kesgarh Sahib

ਕਿਹਾ, ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਮਗਰੋਂ ਪੰਜਾਬ ਦੀ ਜਨਤਾ ਦਾ ਅਸ਼ੀਰਵਾਦ ਲੈਣ ਲਈ ਉਨ੍ਹਾਂ ਦੀ ਕਚਹਿਰੀ ਵਿਚ ਜਾਵਾਂਗਾ 

ਚੰਡੀਗੜ੍ਹ : ਕਾਂਗਰਸ ਪਾਰਟੀ ਵੱਲੋਂ ਬੀਤੇ ਦਿਨ ਆਪਣਾ ਮੁੱਖ ਮੰਤਰੀ ਚਿਹਰਾ ਐਲਾਨੇ ਜਾਨ ਤੋਂ ਬਾਅਦ ਅੱਜ CM ਚਰਨਜੀਤ ਸਿੰਘ ਚੰਨੀ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਜਿੱਥੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

cm charanjit singh channicm charanjit singh channi

ਦੱਸ ਦੇਈਏ ਕਿ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਮਾਤਾ ਨੈਣਾ ਦੇਵੀ ਵਿਖੇ ਵੀ ਗਏ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਮੈਨੂੰ ਪੰਜਾਬ ਲਈ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ ਜਿਸ ਲਈ ਮੈਂ ਬਹੁਤ ਧਨਵਾਦੀ ਹਾਂ।

cm charanjit singh channicm charanjit singh channi

ਉਨ੍ਹਾਂ ਕਿਹਾ ਕਿ ਅੱਜ ਮੈਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਅਤੇ ਉਨ੍ਹਾਂ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਇਆ ਹਾਂ। ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਗੁਰੂਦਵਾਰਾ ਸਾਹਿਬ ਵਿਖੇ ਪਹੁੰਚੇ ਤਾਂ ਰਾਗੀ ਸਿੰਘ ਸ਼ਬਦ ਗਾਇਨ ਕਰ ਰਹੇ ਸਨ 'ਸਭੇ ਇੱਛਾ ਪੂਰੀਆਂ ਜਾ ਪਾਇਆ ਅਗਮ ਅਪਾਰਾ'। ਮੈਂ ਇਥੇ ਆ ਕੇ ਵਡਭਾਗਾ ਮਹਿਸੂਸ ਕਰ ਰਿਹਾ ਹੈ ਜੋ ਮੈਨੂੰ ਪਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਹੋਇਆ ਹੈ।

cm charanjit singh channicm charanjit singh channi

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਤੋਂ ਬਾਅਦ ਹੁਣ ਮੈਂ ਲੋਕਾਂ ਦੀ ਕਚਹਿਰੀ ਵਿਚ ਜਾ ਰਿਹਾ ਹਾਂ ਤਾਂ ਜੋ ਹੁਣ ਪੰਜਾਬ ਦੀ ਜਨਤਾ ਆਪਣਾ ਅਸ਼ੀਰਵਾਦ ਦੇ ਕੇ ਸਾਨੂੰ ਪੰਜਾਬ ਦੀ ਸੇਵਾ ਸੌੰਪੇ।

cm charanjit singh channicm charanjit singh channi

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਆਉਣ ਵਾਲਿਆਂ ਚੋਣਾਂ ਵਿਚ ਪੰਜਾਬ ਦੀ ਜਨਤਾ ਇਕਤਰਫ਼ਾ ਫੈਸਲਾ ਕਰੇਗੀ ਅਤੇ ਵੱਡੀ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ’ਚ 20 ਫਰਵਰੀ ਨੂੰ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement