
ਜਾਣਕਾਰੀ ਮੁਤਾਬਕ ਸਿਰਮਜੀਤ ਸਿੰਘ ਬੈਂਸ ਦੇ ਪੁੱਤਰ ਤੇ ਸਮਰਥਕਾਂ ਵੱਲੋਂ ਕਾਂਗਰਸੀ ਉਮੀਦਵਾਰ ਕੜਵਲ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਤੇ ਗੱਡੀਆਂ ਦੀ ਭੰਨ-ਤੋੜ ਕੀਤੀ ਗਈ ਹੈ।
ਆਤਮ ਨਗਰ - ਪੰਜਾਬ ਵਿਚ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਤੇ ਇਸੇ ਦਰਮਿਆਨ ਹੁਣ ਵੱਡੀ ਘਟਨਾ ਸਾਹਮਣੇ ਆਈ ਹੈ ਕਿ ਲੁਧਿਆਣਾ ਦੇ ਆਤਮ ਨਗਰ ਵਿਖੇ ਟਿੱਬਾ ਰੋਡ ‘ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਖਿਲਾਫ਼ ਚੋਣ ਮੈਦਾਨ ਵਿਚ ਉਤਰੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਜੀਤ ਕੜਵਲ ਦੇ ਸਮਰਥਕ ਆਪਸ ਵਿਚ ਭਿੜ ਗਏ ਹਨ। ਦੋਵਾਂ ਧਿਰਾਂ ਵਿਚਾਲੇ ਝੜਪ ਹੋਈ।
Deadly attack on Congress candidate in Atam Nagar
ਜਾਣਕਾਰੀ ਮੁਤਾਬਕ ਸਿਰਮਜੀਤ ਸਿੰਘ ਬੈਂਸ ਦੇ ਪੁੱਤਰ ਤੇ ਸਮਰਥਕਾਂ ਵੱਲੋਂ ਕਾਂਗਰਸੀ ਉਮੀਦਵਾਰ ਕੜਵਲ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਤੇ ਗੱਡੀਆਂ ਦੀ ਭੰਨ-ਤੋੜ ਕੀਤੀ ਗਈ ਹੈ। ਪੁਲਿਸ ਵੱਲੋਂ ਜਾਂਚ ਚੱਲ ਰਹੀ ਹੈ। ਕਾਂਗਰਸ ਦੇ ਕਈ ਸਮਰਥਕ ਵੀ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਈ ਹੈ। ਦੋਵਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਮੌਜੂਦ ਹਨ ਤੇ ਪੁਲਿਸ ਵੱਲੋਂ ਪੂਰੀ ਛਾਣਬੀਣ ਕੀਤੀ ਜਾ ਰਹੀ ਹੈ।
ਕੜਵਲ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਮੌਕੇ ਉਤੇ ਗੋਲੀ ਵੀ ਚੱਲੀ ਹੈ
ਪਰ ਇਹ ਸਾਰਾ ਕੁਝ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਉੱਚ ਅਧਿਕਾਰੀ ਮੌਕੇ ਉਤੇ ਮੌਜੂਦ ਹਨ। ਗੱਡੀ ਬੁਰੀ ਤਰ੍ਹਾਂ ਭੰਨ ਦਿੱਤੀ ਗਈ ਤੇ ਸ਼ੀਸ਼ੇ ਤੋੜ ਦਿੱਤੇ ਗਏ ਹਨ। ਇਸ ਪੂਰੀ ਘਟਨਾ ਦਾ ਇਲੈਕਸ਼ਨ ਕਮਿਸ਼ਨ ਵੱਲੋਂ ਵੀ ਨੋਟਿਸ ਲਿਆ ਜਾਵੇਗਾ। ਮੌਕੇ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਪਹੁੰਚ ਕੇ ਹਲਾਤਾਂ 'ਤੇ ਕਾਬੂ ਪਾਇਆ ਅਤੇ ਵਰਕਰਾਂ ਨੂੰ ਹਟਾਉਣ ਲਈ ਹਲਕੇ ਬਲ ਦਾ ਪ੍ਰਯੋਗ ਵੀ ਕੀਤਾ ਹੈ, ਪੁਲਿਸ ਅਫਸਰਾਂ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
Deadly attack on Congress candidate in Atam Nagar
ਉਨ੍ਹਾਂ ਕਿਹਾ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕਾਂਗਰਸ ਦੀ ਚੱਲ ਰਹੀ ਮੀਟਿੰਗ ਦੇ ਦੌਰਾਨ ਹਮਲਾ ਕੀਤਾ ਗਿਆ ਹਾਲਾਂਕਿ ਉਨ੍ਹਾਂ ਕਿਹਾ ਕਿ ਫਾਇਰਿੰਗ ਦੀ ਕੋਈ ਪੁਸ਼ਟੀ ਨਹੀਂ ਹੋਈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਾਂਗਰਸ ਦੇ ਉਮੀਦਵਾਰ ਦੇ ਸਮਰਥਕਾਂ ਵੱਲੋਂ ਇਹ ਜ਼ਰੂਰ ਇਲਜ਼ਾਮ ਲਗਾਏ ਗਏ ਨੇ ਕਿ ਹਮਲਾ ਬੈਂਸ ਤੇ ਉਹਨਾਂ ਦੇ ਸਮਰਥਕਾਂ ਨੇ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਿਮਰਜੀਤ ਸਿੰਘ ਬੈਂਸ ਤੇ ਕੜਵਲ ਦੇ ਸਮਰਥਕ ਆਪਸ ਵਿਚ ਭਿੜ ਚੁੱਕੇ ਹਨ। ਬੋਰਡ ਤੇ ਫਲੈਕਸ ਲਗਾਉਣ ਨੂੰ ਲੈ ਦੋਵਾਂ ਵਿਚਾਲੇ ਝਗੜਾ ਹੋਇਆ ਸੀ।