ਪੰਜਾਬ ਕ੍ਰਿਸ਼ਚਿਅਨ ਮੂਵਮੈਂਟ ਵਲੋਂ ਕਾਂਗਰਸ ਪਾਰਟੀ ਨੂੰ ਡਟਵੀਂ ਹਿਮਾਇਤ ਦਾ ਐਲਾਨ 
Published : Feb 7, 2022, 2:29 pm IST
Updated : Feb 7, 2022, 2:29 pm IST
SHARE ARTICLE
Punjab Christian Movement
Punjab Christian Movement

ਕਿਹਾ, ਲੋਕ ਮਸੀਹ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟ ਨਾ ਪਾਉਣ 

ਚੰਡੀਗੜ੍ਹ : ਆਪ ਦੇ ਕੌਮੀ ਕਨਵੀਨਰ ਕੇਜਰੀਵਾਲ ਵਲੋਂ ਇਕ ਪ੍ਰੈਸ ਕਾਨਫਰੰਸ ਰਾਹੀਂ ਦਿਤੇ ਗਏ ਉਸ ਬਿਆਨ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਆਪ ਦੀ ਸਰਕਾਰ ਬਣੀ ਤਾਂ ਮੈਂ ਧਰਮ ਪਰਿਵਰਤਨ 'ਤੇ ਰੋਕ ਲਾਉਣ ਲਈ ਬਿੱਲ ਪਾਸ ਕਰਾਂਗਾ। ਪੰਜਾਬ ਕ੍ਰਿਸ਼ਚਿਅਨ ਮੂਵਮੈਂਟ  ਉਸ ਬਿਆਨ ਦੀ ਸ਼ਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਕਿਉਂਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 25 ਵਿਚ ਦੇਸ਼ ਦੇ ਹਰ ਵਿਅਕਤੀ ਨੂੰ ਆਪਣਾ ਧਰਮ ਪਰਿਵਰਤਨ, ਪ੍ਰਚਾਰ ਕਰਨ, ਪ੍ਰਸਾਰ ਕਰਨ ਅਤੇ ਮੰਨਣ ਦਾ ਪੂਰਾ ਅਧਿਕਾਰ ਹੈ।

photo photo

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਮੀਦ ਮਸੀਹ, ਪ੍ਰਧਾਨ ਪੰਜਾਬ ਕ੍ਰਿਸ਼ਚਿਅਨ ਮੂਵਮੈਂਟ, ਬਿਸ਼ਪ ਵਿਜੈ ਕਲਾਈਮੈਂਟ, ਬਿਸ਼ਪ ਕਿਸ਼ੋਰ ਗਿੱਲ , ਡਾ. ਤਰਸੇਮ ਮਸੀਹ ਕਾਹਨੂੰਵਾਨ ਜਨਰਲ ਸਕੱਤਰ ਪੰਜਾਬ, ਸੁਧੀਰ ਮਸੀਹ ਸ਼ਾਹਕੋਟ ਯੂਥ ਪ੍ਰਧਾਨ ਪੰਜਾਬ, ਅਲਿਆਸ ਮਸੀਹ ਪਰਤਾਪਪੁਰਾ ਜਨਰਲ ਸਕੱਤਰ ,  ਡੈਨੀਅਲ ਮਸੀਹ ਯੂਥ ਜਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ, ਸ਼ਰੀਫ ਮਸੀਹ ਸੀਨੀਅਰ ਵਾਈਸ ਪ੍ਰਧਾਨ ਜਲੰਧਰ, ਪੀਟਰ ਮਸੀਹ ਬੁਲੰਦਪੁਰ ਯੂਥ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ,  ਬੂਟਾ ਮਸੀਹ ਮੁੱਖ ਸਲਾਹਕਾਰ, ਜੌਹਨ ਮਸੀਹ ਜ਼ਿਲ੍ਹਾ ਪ੍ਰਧਾਨ ਜਲੰਧਰ, ਵਿਲਸਨ ਮਸੀਹ ਬਿੱਟੂ  ਜ਼ਿਲ੍ਹਾ ਜਨਰਲ ਸਕੱਤਰ ਦਿਹਾਤੀ, ਸ਼੍ਰੀਮਤੀ ਡੌਲੀ ਮਸੀਹ ਪ੍ਰਧਾਨ ਇਸਤਰੀ ਵਿੰਗ ਪੰਜਾਬ, ਸ਼੍ਰੀਮਤੀ ਪ੍ਰੀਤੀ ਪ੍ਰਧਾਨ ਇਸਤਰੀ ਵਿੰਗ ਜ਼ਿਲ੍ਹਾ ਜਲੰਧਰ ਆਦਿ ਸਾਰੇ ਨੇਤਾਵਾਂ ਨੇ ਕਿਹਾ ਕਿ ਅਸੀਂ ਪੰਜਾਬ ਕ੍ਰਿਸ਼ਚਿਅਨ ਮੂਵਮੈਂਟ  ਦੇ ਸਾਰੇ ਅਹੁਦੇਦਾਰਾਂ , ਵਰਕਰਾਂ ਅਤੇ  ਮੂਵਮੈਂਟ ਨਾਲ ਜੁੜੇ ਹੋਏ ਸਾਰੇ ਵਿਅਕਤੀਆਂ ਨੂੰ ਬੇਨਤੀ  ਕਰਦੇ ਹਾਂ ਕਿ ਭਾਜਪਾ, ਆਪ, ਅਕਾਲੀ ਦਲ ਅਤੇ ਕਿਸੇ ਵੀ ਮਸੀਹ ਵਿਰੋਧੀ ਉਮੀਦਵਾਰਾਂ ਨੂੰ ਵੋਟਾਂ ਨਾ ਪਾਉਣ।

photo photo

ਉਪਰੋਕਤ ਸਾਰੇ ਨੇਤਾਵਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸਾਰੇ ਲੋਕ ਇਹ ਵੀ ਸਮਝ ਲੈਣ ਕਿ ਆਮ ਆਦਮੀ ਪਾਰਟੀ ਆਰਐੱਸਐੱਸ ਦੀ ਬੀ ਟੀਮ ਹੈ। ਪੰਜਾਬ ਕਿਸ਼ਚਿਅਨ ਮੂਵਮੈਂਟ ਪੂਰੇ ਪੰਜਾਬ ਵਿਚ ਧਰਮ ਨਿਰਪੱਖਤਾ ਦੀ ਸੋਚ ਰੱਖਣ ਵਾਲੀ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦਿੰਦੀ  ਹੈ ਅਤੇ ਪ੍ਰਣ ਕਰਦੀ ਹੈ ਕਿ ਪੰਜਾਬ ਕ੍ਰਿਸ਼ਚਿਅਨ ਮੂਵਮੈਂਟ ਦਾ ਹਰ ਵਰਕਰ ਪੂਰੀ ਤਨਦੇਹੀ ਨਾਲ ਕਾਂਗਰਸ ਪਾਰਟੀ ਦੇ ਹਰ ਉਮੀਦਵਾਰ  ਦੀ ਜਿੱਤ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੇਗਾ। ਸਾਰੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਸਾਈ ਕੌਮ ਦੀਆਂ  ਬਹੁਤ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦੀ ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਸਾਨੂੰ ਪੂਰਾ ਭਰੋਸਾ ਦੁਆਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement