
ਗੱਡੀਆਂ ਦਾ ਕਾਫ਼ਲਾ ਗੁਰੂਗ੍ਰਾਮ ਵੱਲ ਰਵਾਨਾ ਹੋ ਗਿਆ ਹੈ।
ਰੋਹਤਕ- ਹਰਿਆਣਾ ਦੀ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰੇ ਦੇ ਮੁਖੀ ਸੌਦਾ ਸਾਧ 21 ਦਿਨਾਂ ਦੀ ਪੈਰੋਲ 'ਤੇ ਬਾਹਰ ਆ ਗਿਆ ਹੈ। ਸੁਨਾਰੀਆ ਜੇਲ੍ਹ ਦੇ ਬਾਹਰ ਸਖ਼ਤੀ ਵਧਾ ਦਿੱਤੀ ਗਈ ਹੈ ਤੇ ਗੱਡੀਆਂ ਦਾ ਕਾਫ਼ਲਾ ਗੁਰੂਗ੍ਰਾਮ ਵੱਲ ਰਵਾਨਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਸੌਦਾ ਸਾਧ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦਿੱਤੀ ਹੈ। ਸੌਦਾ ਸਾਧ ਜਬਰ ਜ਼ਿਨਾਹ ਅਤੇ ਕਤਲ ਮਾਮਲੇ 'ਚ ਰੋਹਤਕ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ। ਪੈਰੋਲ ਤੋਂ ਬਾਅਦ ਜੇਲ੍ਹ ਦੇ ਨੇੜੇ ਤੇ ਜਿਸ ਰਸਤੇ ਤੋਂ ਉਸ ਨੂੰ ਲਿਜਾਇਆ ਜਾਣਾ ਹੈ ਉੱਥੇ ਸਖ਼ਤੀ ਕਰ ਦਿੱਤੀ ਹੈ। ਦੱਸ ਦਈਏ ਕਿ 2 ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਵੀ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ।