ਪੰਜਾਬ ’ਚ ਅੱਜ ਖੁਲ੍ਹਣਗੇ ਸਕੂਲ, ਹੋਰ ਵੀ ਕਈ ਪਾਬੰਦੀਆਂ ਤੋਂ ਮਿਲੀ ਛੋਟ
Published : Feb 7, 2022, 8:47 am IST
Updated : Feb 7, 2022, 8:47 am IST
SHARE ARTICLE
Schools to reopen in punjab 
Schools to reopen in punjab 

ਕੋਰੋਨਾ ਦੇ ਚਲਦੇ ਪੰਜਾਬ ਸਰਕਾਰ ਨੇ ਲਿਆ ਫੈਸਲਾ

 

ਚੰਡੀਗੜ੍ਹ (ਪਪ) : ਕੋਰੋਨਾ ਮਾਮਲਿਆਂ ਵਿਚ ਕਮੀ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿਚ ਅੱਜ ਭਾਵ ਸੋਮਵਾਰ, 7 ਫ਼ਰਵਰੀ ਤੋਂ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਪੰਜਵੀਂ ਜਮਾਤ ਤਕ ਦੇ ਸਕੂਲ ਫਿਲਹਾਲ ਬੰਦ ਰਹਿਣਗੇ। ਇਨ੍ਹਾਂ ਬਾਰੇ ਫ਼ੈਸਲਾ ਬਾਅਦ ਵਿਚ ਲਿਆ ਜਾਵੇਗਾ। 5ਵੀਂ ਜਮਾਤ ਤਕ ਆਨਲਾਈਨ ਸਿਖਿਆ ਜਾਰੀ ਰਹੇਗੀ। 

Schools to reopen in Maharashtra Schools to reopen in punjab 

ਸਕੂਲ ਆਉਣ ਵਾਲੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।  ਇਸ ਤੋਂ ਇਲਾਵਾ ਯੂਨੀਵਰਸਿਟੀਆਂ, ਕਾਲਜ, ਕੋਚਿੰਗ ਸੈਂਟਰ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ ਖੋਲ੍ਹਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਹਾਲਾਂਕਿ, ਆਨਲਾਈਨ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਹ ਸਹੂਲਤ ਪ੍ਰਦਾਨ ਕਰਨੀ ਪਵੇਗੀ।

School reopenSchool reopen in punjab

 

ਪੰਜਾਬ ਵਿਚ ਬਾਰ ਅਤੇ ਮਾਲ 75 ਫ਼ੀ ਸਦੀ ਸਮਰੱਥਾ ਨਾਲ ਖੁਲ੍ਹ ਸਕਣਗੇ। ਸਿਨੇਮਾ ਹਾਲ, ਮਲਟੀਪਲੈਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ ਕੰਪਲੈਕਸ, ਅਜਾਇਬ ਘਰ ਆਦਿ ਵੀ 75 ਫ਼ੀ ਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਇਨ੍ਹਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਦੋਹਰਾ ਟੀਕਾਕਰਨ ਲਾਜ਼ਮੀ ਹੋਵੇਗਾ। ਏਸੀ ਬਸਾਂ 50 ਫ਼ੀ ਸਦੀ ਸਮਰੱਥਾ ਨਾਲ ਚੱਲ ਸਕਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement