
ਕਿਹਾ, ਭਾਜਪਾ 'ਤੇ ਅਕਾਲੀ ਆਪਣਾ ਸਟੈਂਡ ਸਪੱਸ਼ਟ ਕਰਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਵੀ ਡੇਰਾ ਮੁਖੀ ਨੂੰ ਮਾਫ਼ ਕਰਕੇ ਸਿੱਖ ਕੌਮ ਦੇ ਅੱਲੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਗਿਆ ਸੀ- ਰੰਧਾਵਾ
ਚੰਡੀਗੜ੍ਹ : ਅੱਜ ਡੇਰਾ ਮੁਖੀ ਰਾਮ ਰਹੀਮ ਨੂੰ ਨੂੰ 21 ਦਿਨ ਦੀ ਪੈਰੋਲ ਮਿਲ ਗਈ ਹੈ ਜਿਸ 'ਤੇ ਵੱਖ ਵੱਖ ਆਗੂਆਂ ਵਲੋਂ ਪ੍ਰਤੀਕਿਰਿਆ ਦਿਤੀ ਜਾ ਰਹੀ ਹੈ। ਕਈਆਂ ਨੇ ਇਸ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਚੁਣਾਵੀ ਸਟੰਟ ਨਹੀਂ ਸਗੋਂ ਹਰ ਕੇਦੀ ਦਾ ਅਧਿਕਾਰ ਹੈ ਪਰ ਇਸ ਦੇ ਮੱਦੇਨਜ਼ਰ ਹੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦਾ ਵਿਰੋਧ ਕੀਤਾ ਹੈ ਅਤੇ ਉਨ੍ਹਾਂ ਨੇ ਆਪਣੀਆਂ ਵਿਰੋਧੀ ਸਿਆਸੀ ਪਾਰਟੀਆਂ ਤੋਂ ਇਸ ਦਾ ਜਵਾਬ ਵੀ ਮੰਗਿਆ ਹੈ।
sukhjinder randhawa deputy cm
ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ 21 ਦਿਨਾਂ ਲਈ ਖੁੱਲ੍ਹੇ ਛੱਡਣ ਉੱਤੇ ਮੈਂ ਭਾਰਤੀ ਜਨਤਾ ਪਾਰਟੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਸੁਖਦੇਵ ਸਿੰਘ ਢੀਂਡਸਾ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਆਪਣਾ ਸਟੈਂਡ ਸਪੱਸ਼ਟ ਕਰਨ? ਰੰਧਾਵਾ ਨੇ ਕਿਹਾ, '' ਮੈਂ ਭਾਰਤੀ ਜਨਤਾ ਪਾਰਟੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਸੁਖਦੇਵ ਸਿੰਘ ਢੀਂਡਸਾ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਆਪਣਾ ਸਟੈਂਡ ਸਪੱਸ਼ਟ ਕਰਨ।
Captain and Dhindsa with BJP
ਜਿਸਮਾਨੀ ਸ਼ੋਸ਼ਣ, ਕਤਲ ਜਿਹੇ ਸੰਗੀਨ ਅਪਰਾਧਕ ਕੇਸਾਂ ਵਿੱਚ ਸਜ਼ਾ ਯਾਫ਼ਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਖੁੱਲ੍ਹਾ ਛੱਡਣ ਨਾਲ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੀ ਲੁਕਵੀਂ ਸਾਂਝ ਜੱਗ ਜ਼ਾਹਰ ਹੋ ਗਈ।''
Akalis
ਸੁਖਜਿੰਦਰ ਰੰਧਾਵਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਵੀ ਡੇਰਾ ਮੁਖੀ ਨੂੰ ਮਾਫ਼ ਕਰਕੇ ਸਿੱਖ ਕੌਮ ਦੇ ਅੱਲੇ ਜ਼ਖ਼ਮਾਂ ਉੱਤੇ ਲੂਣ ਛਿੜਕਿਆ ਗਿਆ ਸੀ। ਫ਼ਿਰਕੂ ਪਾਰਟੀਆਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਖੇਡੀ ਗਈ ਇਸ ਸਾਜ਼ਿਸ਼ ਦਾ ਪੰਜਾਬ ਦੇ ਲੋਕ 20 ਫ਼ਰਵਰੀ ਨੂੰ ਪਰਦਾਫਾਸ਼ ਕਰਕੇ ਕਰਾਰਾ ਜਵਾਬ ਦੇਣਗੇ।
Sauda Sadh
ਉਨ੍ਹਾਂ ਕਿਹਾ ਕਿ ਜਿਸਮਾਨੀ ਸ਼ੋਸ਼ਣ ਅਤੇ ਕਤਲ ਵਰਗੇ ਸੰਗੀਨ ਅਪਰਾਧਕ ਕੇਸਾਂ ਵਿੱਚ ਸਜ਼ਾ ਯਾਫਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਖੁੱਲ੍ਹਾ ਛੱਡਣ ਨਾਲ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੀ ਲੁਕਵੀਂ ਸਾਂਝ ਜੱਗ ਜ਼ਾਹਰ ਹੋ ਗਈ।