
ਰੈਲੀ 'ਚ ਕਰੀਬ 6000 ਲੋਕ ਸਨ ਮੌਜੂਦ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਵੀ ਕੀਤੀ ਜਾ ਰਹੀ ਹੈ। ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਫ਼ਰੀਦਕੋਟ ਵਿਖੇ ਇੱਕ ਰੈਲੀ ਦੌਰਾਨ ਰੈਲੀ ਦੌਰਾਨ ਕੋਰੋਨਾ ਹਦਾਇਤਾਂ ਦੀ ਉਲੰਘਣਾ ਕੀਤੇ ਜਾਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਨਾਲ ਹੀ ਅਕਾਲੀ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਨਾਂਅ ਵੀ ਇਸ ਵਿੱਚ ਸ਼ਾਮਲ ਹੈ
Sukhbir Badal
ਦੱਸ ਦੇਈਏ ਕਿ ਸੁਖਬੀਰ ਬਾਦਲ ਨੇ 5 ਫਰਵਰੀ ਨੂੰ ਇੱਕ ਰੈਲੀ ਵਿੱਚ ਜ਼ਿਆਦਾ ਭੀੜ ਇਕੱਠੀ ਕੀਤੀ ਸੀ ਅਤੇ ਇਸ ਦੌਰਾਨ ਕੋਵਿਡ ਨਿਯਮਾਂ ਦੀ ਉਲੰਘਣਾ ਵੀ ਕੀਤੀ ਸੀ। ਇੱਕ ਬਾਹਰੀ ਰੈਲੀ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕਾਂ ਦੇ ਇਕੱਠ ਦੀ ਆਗਿਆ ਹੈ। ਆਰ.ਓ ਦੀ ਰਿਪੋਰਟ ਅਨੁਸਾਰ ਇਸ ਰੈਲੀ ਵਿੱਚ 6 ਹਜ਼ਾਰ ਤੋਂ ਵੱਧ ਲੋਕ ਇਕੱਠੇ ਹੋਏ ਸਨ।
Sukhbir Badal