ਮੁਹਾਲੀ ਪੁਲਿਸ ਨੇ ਕਾਰ ਤੇ ਮੋਟਰਸਾਈਕਲ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 6 ਮੁਲਜ਼ਮ ਚੋਰੀ ਕੀਤੇ ਵਾਹਨਾਂ ਸਣੇ ਕਾਬੂ
Published : Feb 7, 2023, 8:17 pm IST
Updated : Feb 7, 2023, 8:17 pm IST
SHARE ARTICLE
Mohali police busted a gang of car and motorcycle thieves
Mohali police busted a gang of car and motorcycle thieves

ਜਲਾਲਾਬਾਦ ਅਤੇ ਫਿਰੋਜ਼ਪੁਰ ਵਿਚ ਇਕ ਡੀਲਰ ਨੂੰ ਵੇਚਦੇ ਸੀ ਚੋਰੀ ਕੀਤੇ ਵਾਹਨ

 

ਮੁਹਾਲੀ: ਜ਼ਿਲ੍ਹਾ ਪੁਲਿਸ ਨੇ ਸਾਲ 2021 ਤੋਂ ਜ਼ਿਲ੍ਹਾ ਮੁਹਾਲੀ,ਹਰਿਆਣਾ, ਦਿੱਲੀ ਅਤੇ ਯੂਪੀ ਤੋਂ ਗੱਡੀਆਂ ਅਤੇ ਮੋਟਰਸਾਇਕਲ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾ ਨੂੰ ਕਾਬੂ ਕਰ ਕੇ ਉਹਨਾਂ ਕੋਲੋਂ ਚੋਰੀ ਦੀਆਂ 35 ਕਾਰਾਂ, ਸਕੂਟਰ/ਮੋਟਰਸਾਈਕਲ ਅਤੇ ਸਕਰੇਪ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿਚ ਵਾਹਨ ਚੋਰੀ ਸਬੰਧੀ ਇੰਦਰਪ੍ਰੀਤ ਸਿੰਘ ਉਰਫ ਪ੍ਰਿੰਸ ਵਾਸੀ ਪਿੰਡ ਰਾਈਆਵਾਲਾ ਰੋਡ ਥਾਣਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ, ਉਮਰ ਕਰੀਬ 30 ਸਾਲ, ਗੁਰਵਿੰਦਰ ਸਿੰਘ ਉਰਫ ਗੁਰੀ ਵਾਸੀ #165/6 ਗੁਰੂ ਤੇਗ ਬਹਾਦਰ ਨਗਰ ਖਰੜ ਥਾਣਾ ਸਿਟੀ ਖਰੜ ਜ਼ਿਲ੍ਹਾ ਐਸ.ਏ.ਐਸ ਨਗਰ, ਉਮਰ ਕਰੀਬ 31, ਪਰਵਿੰਦਰ ਸਿੰਘ ਉਰਫ ਪਿੰਦੂ ਵਾਸੀ ਪਿੰਡ ਕਮਰਾਵਾਲੀ ਥਾਣਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ, ਉਮਰ ਕਰੀਬ 22 ਸਾਲ, ਰਾਜੇਸ਼ ਕੁਮਾਰ ਉਰਫ ਰਿੰਕੂ ਵਾਸੀ ਜੋਹਲ ਕਲੋਨੀ ਜਲਾਲਾਬਾਦ ਥਾਣਾ ਜਲਾਲਾਬਾਦ ਜ਼ਿਲ੍ਹਾ ਫਾਜਿਲਕਾ, ਉਮਰ ਕਰੀਬ 30 ਸਾਲ, ਸੁਖਰਾਜ ਸਿੰਘ ਉਰਫ ਸੁੱਖਾ ਵਾਸੀ ਪਿੰਡ ਠੱਠਾ ਥਾਣਾ ਸਰਹਾਲੀ ਜ਼ਿਲ੍ਹਾ ਤਰਨ ਤਾਰਨ ਹਾਲ ਵਾਸੀ #218 ਏ.ਕੇ.ਐਸ ਕਲੋਨੀ ਨੇੜੇ ਫੌਜੀ ਢਾਬਾ ਜ਼ੀਰਕਪੁਰ, ਐਸ.ਏ.ਐਸ ਨਗਰ, ਉਮਰ ਕਰੀਬ 27 ਸਾਲ, ਜਸਪਾਲ ਸਿੰਘ ਉਰਫ ਜੱਸਾ ਵਾਸੀ #218 ਏ.ਕੇ.ਐਸ ਕਲੋਨੀ ਨੇੜੇ ਫ਼ੌਜੀ ਢਾਬਾ ਜ਼ੀਰਕਪੁਰ, ਐਸ.ਏ.ਐਸ ਨਗਰ, ਉਮਰ ਕਰੀਬ 22 ਸਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਗਿਰੋਹ ਨੂੰ ਕਾਬੂ ਕਰਨ ਨਾਲ ਜ਼ਿਲ੍ਹਾ ਐਸ.ਏ.ਐਸ ਨਗਰ ਵਿਚ ਵਾਹਨ ਚੋਰੀ ਹੋਣ ਦੇ ਕਰੀਬ 20 ਮੁਕੱਦਮੇ ਟਰੇਸ ਕਰਕੇ 31 ਵਹੀਕਲ ਬਰਾਮਦ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਗਈ ਹੈ। ਮੁਲਜ਼ਮਾਂ ਪਾਸੋਂ 4,08,150 ਰੁਪਏ ਨਕਦ,35 ਗੱਡੀਆਂ,8 ਦੋਪਹੀਆ ਵਾਹਨ ਅਤੇ ਗੱਡੀਆਂ ਦੀ ਸਕਰੈਪ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਗਿਰੋਹ ਵਿੱਚੋ ਇੰਦਰਪ੍ਰੀਤ ਸਿੰਘ ਉਰਫ ਪ੍ਰਿੰਸ,ਗੁਰਵਿੰਦਰ ਸਿੰਘ ਉਰਫ ਗੁਰੀ,ਸੁਖਰਾਜ ਸਿੰਘ ਉਰਫ ਸੁੱਖਾ, ਜਸਪਾਲ ਸਿੰਘ ਉਰਫ ਜੱਸਾ ਅਤੇ ਪਰਵਿੰਦਰ ਸਿੰਘ ਉਰਫ ਪਿੰਦੂ ਮਿਲ ਕੇ ਪਹਿਲਾ ਮੋਟਰਸਾਇਕਲ ਜਾ ਸਕੂਟਰ ਦੀ ਵਰਤੋਂ ਕਰ ਕੇ ਚੋਰੀ ਕਰਨ ਵਾਲੀ ਗੱਡੀਆਂ ਦੀ ਦਿਨ ਸਮੇਂ ਰੈਕੀ ਕਰਦੇ ਸਨ ਤੇ ਖਾਸ ਕਰਕੇ ਇਹ ਛੋਟੀਆਂ ਗੱਡੀਆਂ ਨੂੰ ਚੋਰੀ ਕਰਦੇ ਸਨ ਅਤੇ ਸਕਰੈਪ ਡੀਲਰ ਪਾਸ ਆਸਾਨੀ ਨਾਲ ਵੇਚ ਦਿੰਦੇ ਸਨ।

ਇਹ ਗਿਰੋਹ ਪਿਛਲੇ 2 ਸਾਲ ਤੋਂ ਮੋਟਰਸਾਇਕਲ ਤੇ ਕਾਰਾਂ ਚੋਰੀ ਕਰਦੇ ਸਨ। ਇਹ ਪ੍ਰਤੀ ਕਾਰ 17 ਤੋਂ 20 ਹਜ਼ਾਰ ਰੁਪਏ ਵਿਚ ਵੇਚ ਦਿੰਦੇ ਸਨ। ਇਸ ਗਿਰੋਹ ਵਿਚ ਸ਼ਾਮਿਲ ਇੰਦਰਪ੍ਰੀਤ ਸਿੰਘ ਉਰਫ ਪ੍ਰਿੰਸ ਜੋ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਦਾ ਰਹਿਣ ਵਾਲਾ ਹੈ ਅਤੇ ਸਾਲ 2021 ਤੋਂ ਜ਼ੀਰਕਪੁਰ ਵਿਚ ਰਹਿ ਕੇ ਟ੍ਰਾਈਸਿਟੀ ਵਿਚ ਟੈਕਸੀ ਚਲਾਉਂਦਾ ਸੀ। ਇਸ ਕਰਕੇ ਮੁਲਜ਼ਮ ਪ੍ਰਿੰਸ ਨੂੰ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਕੇ ਵੇਚਣੇ ਪੈਸੇ ਕਮਾਉਣ ਦਾ ਆਸਾਨ ਸਾਧਨ ਲੱਗਦਾ ਸੀ। ਜੋ ਚੋਰੀ ਕੀਤੀਆਂ ਗੱਡੀਆਂ ਨੂੰ ਜਲਾਲਾਬਾਦ ਵਿਖੇ ਹੀ ਮੁਲਜ਼ਮ ਰਾਜੇਸ਼ ਕੁਮਾਰ ਉਰਫ ਰਿੰਕੂ ਸਕਰੈਪ ਡੀਲਰ ਨੂੰ ਵੇਚ ਦਿੰਦਾ ਸੀ। ਚੋਰੀ ਕੀਤੀਆਂ ਗੱਡੀਆਂ ਨੂੰ ਜਲਾਲਾਬਾਦ ਦੇ ਕਬਾੜੀਆਂ ਵਲੋਂ ਸਕਰੈਪ ਬਣਾ ਕੇ ਮੰਡੀ ਗੋਬਿੰਦਗੜ੍ਹ ਏਰੀਏ ਵਿਚ ਅੱਗੇ ਵੇਚ ਦਿੱਤਾ ਜਾਂਦਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement