ਪੀ.ਐਸ.ਪੀ.ਸੀ.ਐਲ. ਦਾ ਜੇਈ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
Published : Feb 7, 2023, 4:22 pm IST
Updated : Feb 7, 2023, 6:27 pm IST
SHARE ARTICLE
photo
photo

ਪੀੜਤ ਵਲੋਂ ਵਿਜੀਲੈਂਸ ਕੋਲ ਜੇ. ਈ. ਬਖ਼ਸ਼ੀਸ਼ ਸਿੰਘ ਦੀਆਂ ਰਿਕਾਰਡਿੰਗ ਅਤੇ ਹੋਰ ਸਬੂਤ ਪੇਸ਼ ਕਰਨ ’ਤੇ ਵਿਜੀਲੈਂਸ ਟੀਮ ਨੇ...

 

ਚੰਡੀਗੜ੍ਹ, 7 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਟੀ ਅਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ- ਵਿਆਹ ਦੇ ਬੰਧਨ ’ਚ ਬੱਝੇ ਸਿਧਾਰਥ-ਕਿਆਰਾ, ਸਿਧਾਰਥ ਨੇ ਪੈਲੇਸ ’ਚ ਕੀਤੀ ਸ਼ਾਨਦਾਰ ਐਂਟਰੀ 

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾਵਾਂ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਜੇਈ ਨੇ ਫਿਰੋਜ਼ਪੁਰ ਦੇ ਪਿੰਡ ਮੋਠਾਂ ਵਾਲਾ ਵਿੱਚ ਦਲੀਪ ਸਿੰਘ ਦੀ ਆਟਾ ਚੱਕੀ ਵਿੱਚ ਬਿਜਲੀ ਦਾ ਮੀਟਰ ਅਤੇ ਨਾਲ ਟਰਾਂਸਫਾਰਮਰ ਲਗਾਉਣ ਦੇ ਬਦਲੇ ਉਸ ਪਾਸੋਂ ਚਾਰ ਕਿਸ਼ਤਾਂ ਵਿੱਚ 20,000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਅਧਿਕਾਰੀ ਨੂੰ ਵੱਖ-ਵੱਖ ਸਮੇਂ 'ਤੇ ਰਿਸ਼ਵਤ ਲੈਂਦੇ ਹੋਏ ਸਾਰੀ ਗੱਲਬਾਤ ਰਿਕਾਰਡ ਕੀਤੀ ਅਤੇ ਵੀਡੀਓ ਕਲਿੱਪ ਵੀ ਬਣਾ ਲਈ ਸੀ ਜੋ ਉਨਾਂ ਸ਼ਿਕਾਇਤ ਨਾਲ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਖ਼ਬਰ ਵੀ ਪੜ੍ਹੋ- ਮੁਹਾਲੀ ਦੇ ਨੌਜਵਾਨ ਕਮਲ ਨੇ ਪਿਤਾ ਦਾ ਸੁਫ਼ਨਾ ਕੀਤਾ ਪੂਰਾ, HCS ਵਿਚ ਕੀਤਾ ਟਾਪ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫਤੀਸ਼ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਮੁਲਜ਼ਮ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement