Punjab News: CM ਭਗਵੰਤ ਮਾਨ ਨੇ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਲਿਆ ਫ਼ੈਸਲਾ

By : GAGANDEEP

Published : Feb 7, 2024, 5:19 pm IST
Updated : Feb 7, 2024, 5:19 pm IST
SHARE ARTICLE
 ABOLISH NOC FOR REGISTRY OF LAND PROPERTy News in punjabi
 ABOLISH NOC FOR REGISTRY OF LAND PROPERTy News in punjabi

Punjab News: ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਬਿੱਲ ਦਾ ਖ਼ਰੜਾ ਬਣਾਉਣ ਦੇ ਆਦੇਸ਼

 ABOLISH NOC FOR REGISTRY OF LAND PROPERTy News in punjabi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ। ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਦੇ ਸੰਦਰਭ ਵਿੱਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ।

ਇਹ ਵੀ ਪੜ੍ਹੋ: Abohar news : ਪੁੱਤ ਨੂੰ UK ਭੇਜਣ ਦੇ ਨਾਂ ਤੇ ਟਰੈਵਲ ਏਜੰਟ ਨੇ ਮਾਰੀ ਠੱਗੀ, ਸਦਮੇ ਵਿਚ ਪਿਓ ਦੀ ਹੋਈ ਮੌਤ 

ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ।

ਇਹ ਵੀ ਪੜ੍ਹੋ: Firozpur News: ਵਿਜੀਲੈਂਸ ਵਲੋਂ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ਼ ਕੇਸ ਦਰਜ  

ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ਼ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗ਼ੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗੇ ਗਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੋਨਾਈਜ਼ਰ ਗ਼ੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗ਼ਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜੋ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਗ਼ੈਰ ਕਾਨੂੰਨੀ ਕਲੋਨੀ ਬਣਨ ਤੋਂ ਰੋਕਣ ਦਾ ਕੰਮ ਕਰੇਗਾ।

 (For more Punjabi news apart from  ABOLISH NOC FOR REGISTRY OF LAND PROPERTy News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ FACT CHECK

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement