Former female DSP Raka Gera News: 13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ 6 ਸਾਲ ਦੀ ਸਜ਼ਾ

By : GAGANDEEP

Published : Feb 7, 2024, 5:47 pm IST
Updated : Feb 7, 2024, 5:47 pm IST
SHARE ARTICLE
Ex-female DSP Raka Gera sentenced to 6 years news in punjabi
Ex-female DSP Raka Gera sentenced to 6 years news in punjabi

Former female DSP Raka Gera News: ਸੀਬੀਆਈ ਅਦਾਲਤ ਨੇ 2 ਲੱਖ ਦਾ ਜੁਰਮਾਨਾ ਵੀ ਲਗਾਇਆ

Ex-female DSP Raka Gera sentenced to 6 years news in punjabi : ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ 6 ਸਾਲ ਦੀ ਸਜ਼ਾ ਸੁਣਾਈ ਹੈ। ਰਾਕਾ ਗੇਰਾ 'ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਡੀਐਸਪੀ ਰਾਕਾ ਗੇਰਾ ਖਿਲਾਫ ਜਦੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ ਤਾਂ ਉਦੋਂ ਉਹ ਮੁਹਾਲੀ ਵਿਚ ਤਾਇਨਾਤ ਸਨ। ਰਾਕਾ ਨੂੰ ਅਦਾਲਤ ਨੇ 5 ਫਰਵਰੀ ਨੂੰ ਦੋਸ਼ੀ ਪਾਇਆ ਸੀ ਅਤੇ ਉਥੋਂ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ।

ਇਹ ਵੀ ਪੜ੍ਹੋ: Punjab News: CM ਭਗਵੰਤ ਮਾਨ ਨੇ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ 

Ex-female DSP Raka Gera sentenced to 6 years news in punjabi : ਨਿਊ ਚੰਡੀਗੜ੍ਹ ਦੇ ਇਕ ਬਿਲਡਰ ਨੇ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਖ਼ਿਲਾਫ਼ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ’ਤੇ ਸੀਬੀਆਈ ਨੇ 2011 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। 13 ਸਾਲ ਪਹਿਲਾਂ ਰਾਕਾ ਗੇਰਾ ਨੂੰ ਸੈਕਟਰ 15 ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Abohar news : ਪੁੱਤ ਨੂੰ UK ਭੇਜਣ ਦੇ ਨਾਂ ਤੇ ਟਰੈਵਲ ਏਜੰਟ ਨੇ ਮਾਰੀ ਠੱਗੀ, ਸਦਮੇ ਵਿਚ ਪਿਓ ਦੀ ਹੋਈ ਮੌਤ

ਇਸ ਤੋਂ ਬਾਅਦ ਸੀਬੀਆਈ ਨੇ ਰਾਕਾ ਗੇਰਾ ਦੇ ਘਰ ਦੀ ਤਲਾਸ਼ੀ ਲਈ ਅਤੇ ਉਥੋਂ 90 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਇਸ ਤੋਂ ਇਲਾਵਾ ਹਥਿਆਰ ਅਤੇ ਕਾਰਤੂਸ ਵੀ ਮਿਲੇ ਹਨ। ਸੀਬੀਆਈ ਨੇ ਉਸ ਦੇ ਘਰੋਂ ਸ਼ਰਾਬ ਦੀਆਂ 53 ਬੋਤਲਾਂ ਵੀ ਬਰਾਮਦ ਕੀਤੀਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਸ ਖਿਲਾਫ ਭ੍ਰਿਸ਼ਟਾਚਾਰ ਦੇ ਨਾਲ-ਨਾਲ ਅਸਲਾ ਐਕਟ ਦਾ ਮਾਮਲਾ ਦਰਜ ਕਰ ਲਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਜਦੋਂ ਗਵਾਹੀ ਹੋਈ ਤਾਂ ਰਾਕਾ ਗੇਰਾ 'ਤੇ ਰਿਸ਼ਵਤ ਮੰਗਣ ਦਾ ਦੋਸ਼ ਲਗਾਉਣ ਵਾਲੇ ਬਿਲਡਰ ਨੇ ਵਿਰੋਧ ਕੀਤਾ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ 'ਤੇ ਲਗਭਗ 5 ਸਾਲ ਤੱਕ ਰੋਕ ਲਗਾ ਦਿੱਤੀ। ਜਦੋਂ ਅਗਸਤ 2023 ਵਿੱਚ ਹਾਈ ਕੋਰਟ ਤੋਂ ਸਟੇਅ ਹਟਾ ਲਿਆ ਗਿਆ ਤਾਂ ਇਸ ਦੀ ਸੁਣਵਾਈ ਸ਼ੁਰੂ ਹੋਈ।

ਸੀਬੀਆਈ ਦੇ ਵਕੀਲ ਨੇ ਅਦਾਲਤ ਵਿਚ ਸ਼ਿਕਾਇਤਕਰਤਾ ਬਿਲਡਰ ਅਤੇ ਡੀਐਸਪੀ ਰਾਕਾ ਗੇਰਾ ਵਿਚਕਾਰ ਹੋਈ ਗੱਲਬਾਤ ਦੇ ਸਬੂਤ ਪੇਸ਼ ਕੀਤੇ। ਜਿਸ ਰਾਹੀਂ ਉਸ ਨੇ ਦਾਅਵਾ ਕੀਤਾ ਕਿ ਉਸ ਕੋਲ ਮੁਲਜ਼ਮ ਅਤੇ ਸ਼ਿਕਾਇਤਕਰਤਾ ਵਿਚਕਾਰ ਹੋਈ ਗੱਲਬਾਤ ਦੀ ਟ੍ਰਾਂਸਕ੍ਰਿਪਟ ਅਤੇ ਫੁਟੇਜ ਹੈ। ਜਿਸ ਤੋਂ ਸਾਬਤ ਹੁੰਦਾ ਹੈ ਕਿ ਡੀਐਸਪੀ ਨੇ ਰਿਸ਼ਵਤ ਮੰਗੀ ਸੀ।

ਇਸ ਮਾਮਲੇ ਵਿੱਚ 2017 ਵਿੱਚ ਰਾਕਾ ਨੂੰ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਨੇ 1 ਸਾਲ ਦੀ ਸਜ਼ਾ ਸੁਣਾਈ ਸੀ। ਰਾਕਾ ਨੇ ਸੈਸ਼ਨ ਕੋਰਟ ਵਿੱਚ ਸਜ਼ਾ ਖ਼ਿਲਾਫ਼ ਅਪੀਲ ਕੀਤੀ ਸੀ। 2019 ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਇਹ ਕੇਸ ਸੀਬੀਆਈ ਅਦਾਲਤ ਵਿੱਚ ਗਿਆ ਅਤੇ ਉਥੋਂ ਉਸ ਨੂੰ ਸਜ਼ਾ ਹੋਈ।

 (For more Punjabi news apart from Ex-female DSP Raka Gera sentenced to 6 years news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement