Punjab News: ਅਤਿਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਕਾਬੂ

By : GAGANDEEP

Published : Feb 7, 2024, 6:30 pm IST
Updated : Feb 7, 2024, 6:53 pm IST
SHARE ARTICLE
THREE ASSOCIATES OF TERRORISTS arrest News in punjabi
THREE ASSOCIATES OF TERRORISTS arrest News in punjabi

Punjab News: ਗ੍ਰਿਫਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਦੇ ਰਹੇ ਸਨ ਅੰਜਾਮ

THREE ASSOCIATES OF TERRORISTS arrest News in punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਹਰੀਕੇ ਤੋਂ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇਥੇ ਦਿੱਤੀ।

ਇਹ ਵੀ ਪੜ੍ਹੋ: Former female DSP Raka Gera News: 13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ 6 ਸਾਲ ਦੀ ਸਜ਼ਾ

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਪਾਸੋਂ ਦੋ .32 ਕੈਲੀਬਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸਾਂ ਬਰਾਮਦ ਕੀਤੇ ਹਨ ਅਤੇ ਇੱਕ ਮਾਰੂਤੀ ਸਵਿਫਟ ਕਾਰ (ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ), ਵੀ ਜ਼ਬਤ ਕੀਤੀ ਗਈ ਹੈ । 

ਇਹ ਵੀ ਪੜ੍ਹੋ: Punjab News: CM ਭਗਵੰਤ ਮਾਨ ਨੇ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਲਿਆ ਫ਼ੈਸਲਾ 

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ  ’ਤੇ ਕਾਰਵਾਈ ਕਰਦੇ ਹੋਏ, ਏਜੀਟੀਐਫ ਪੰਜਾਬ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ  ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਅਤੇ ਡੀਐਸਪੀ ਏਜੀਟੀਐਫ ਬਾਰਡਰ ਰੇਂਜ ਹਰਮਿੰਦਰ ਸਿੰਘ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਟਿਕਾਣੇ ਦਾ ਪਤਾ ਲਗਾਇਆ, ਅਤੇ ਉਨ੍ਹਾਂ ਨੂੰ ਅੰਮ੍ਰਿਤਸਰ  ਦੇ ਤਰਨ ਤਾਰਨ ਰੋਡ ‘ਤੇ ਸਥਿਤ ਪਿੰਡ ਸਫੀਪੁਰ ਨੇੜਲੇ  ਟੀ-ਪੁਆਇੰਟ ਤੋਂ ਕਾਬੂ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਜੋਬਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ (ਯੂਏਪੀਏ), ਇਰਾਦਾ ਕਤਲ , ਆਰਮਜ਼ ਐਕਟ, ਐਨ.ਡੀ.ਪੀ.ਐਸ. ਐਕਟ ਅਤੇ ਆਈ.ਟੀ. ਐਕਟ ਦੇ ਅਪਰਾਧਾਂ ਵਿੱਚ ਲੋੜੀਂਦਾ ਸੀ ਅਤੇ ਲੰਬੇ ਸਮੇਂ ਤੋਂ ਭਗੌੜਾ ਸੀ। ਜਦੋਂਕਿ ਦੂਜਾ ਮੁਲਜ਼ਮ ਬਿੱਕਾ ਵੀ ਇਰਾਦਾ ਕਤਲ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।

ਡੀਜੀਪੀ ਨੇ ਕਿਹਾ, ‘‘ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਲਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।’’

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਏ.ਆਈ.ਜੀ. ਸੰਦੀਪ ਗੋਇਲ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਅਧੀਨ ਮੁਕੱਦਮਾ ਨੰਬਰ 11 ਮਿਤੀ 05-02-2024 ਦਰਜ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from THREE ASSOCIATES OF TERRORISTS arrest News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ FACT CHECK

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement