Abohar news : ਪੁੱਤ ਨੂੰ UK ਭੇਜਣ ਦੇ ਨਾਂ ਤੇ ਟਰੈਵਲ ਏਜੰਟ ਨੇ ਮਾਰੀ ਠੱਗੀ, ਸਦਮੇ ਵਿਚ ਪਿਓ ਦੀ ਹੋਈ ਮੌਤ

By : GAGANDEEP

Published : Feb 7, 2024, 5:13 pm IST
Updated : Feb 7, 2024, 5:13 pm IST
SHARE ARTICLE
Travel agent cheated in the name of sending son to UK, father died in shock Abohar news in punjabi
Travel agent cheated in the name of sending son to UK, father died in shock Abohar news in punjabi

Abohar news ਘਰ ਵੇਚ ਕੇ ਟਰੈਵਲ ਏਜੰਟ ਨੂੰ ਦਿਤੇ ਸੀ ਪੈਸੇ, ਪਰ ਏਜੰਟ ਨੇ ਗਲਤ ਤਰੀਕੇ ਨਾਲ ਭੇਜਿਆ ਵਿਦੇਸ਼

Travel agent cheated in the name of sending son to UK, father died in shock Abohar news in punjabi : ਅਬੋਹਰ ਦੇ ਸਥਾਨਕ ਪੁਲਿਸ ਹੋਮਗਾਰਡ ਵਲੋਂ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਪਤਾ ਲੱਗਣ 'ਤੇ ਨੌਜਵਾਨ ਦੇ ਪਿਤਾ ਦੀ ਸਦਮੇ 'ਚ ਮੌਤ ਹੋ ਗਈ। ਜਿਸ ਕਾਰਨ ਪੂਰਾ ਪਰਿਵਾਰ ਬਹੁਤ ਸਦਮੇ ਵਿਚ ਹੈ ਨਾਲ ਹੀ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Firozpur News: ਵਿਜੀਲੈਂਸ ਵਲੋਂ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ਼ ਕੇਸ ਦਰਜ  

ਥਾਣਾ ਸਦਰ ਰੋਡ 'ਤੇ ਕੁਆਰਟਰਾਂ 'ਚ ਰਹਿੰਦੇ ਮੇਜਰ ਸਿੰਘ ਹੋਮਗਾਰਡ ਦੀ ਪੁੱਤਰੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਗਗਨਦੀਪ ਸਿੰਘ ਨੂੰ ਕੁਝ ਮਹੀਨੇ ਪਹਿਲਾਂ ਉਸ ਦੇ ਪਿਤਾ ਨੇ ਆਪਣਾ ਜੱਦੀ ਘਰ ਵੇਚ ਕੇ ਸਾਰਾ ਪੈਸਾ ਲਗਾ ਕੇ ਇੰਗਲੈਂਡ ਭੇਜਿਆ ਸੀ |

ਇਹ ਵੀ ਪੜ੍ਹੋ: Haryana Accident News: ਵਿਆਹ ਸਮਾਗਮ ਤੋਂ ਪੈਦਲ ਘਰ ਪਰਤ ਰਹੇ ਨੌਜਵਾਨਾਂ ਨੂੰ ਕਾਰ ਨੇ ਕੁਚਲਿਆ, 3 ਦੀ ਹੋਈ ਮੌਤ  

ਰਮਨਦੀਪ ਕੌਰ ਨੇ ਦੱਸਿਆ ਕਿ ਉਸ ਨੇ ਅਰਨੀਵਾਲਾ ਦੀ ਇਕ ਟਰੈਵਲ ਏਜੰਸੀ ਰਾਹੀਂ ਆਪਣੇ ਭਰਾ ਨੂੰ ਯੂ.ਕੇ ਭੇਜਣ ਲਈ ਇਮੀਗ੍ਰੇਸ਼ਨ ਲਈ ਅਰਜ਼ੀ ਦਿਤੀ ਸੀ ਅਤੇ ਕੰਪਨੀ ਨੇ ਉਸ ਤੋਂ ਕਰੀਬ 24.5 ਲੱਖ ਰੁਪਏ ਲੈ ਲਏ ਸਨ। ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਨੇ ਫ਼ੋਨ ਕਰ ਕੇ ਦੱਸਿਆ ਕਿ ਉਸ ਨੂੰ ਉੱਥੇ ਕੰਮ ਨਹੀਂ ਮਿਲ ਰਿਹਾ ਜਿਸ ਕਰਕੇ ਉਹ ਬਹੁਤ ਪ੍ਰੇਸ਼ਾਨ ਹੈ ਅਤੇ ਉੱਥੇ ਦੇ ਅਧਿਕਾਰੀ ਉਸ ਨੂੰ ਟੈਕਸ ਜਮ੍ਹਾਂ ਕਰਵਾਉਣ ਲਈ ਤੰਗ-ਪ੍ਰੇਸ਼ਾਨ ਕਰ ਰਹੇ ਹਨ ਕਿਉਂਕਿ ਇਮੀਗ੍ਰੇਸ਼ਨ ਵਾਲਿਆਂ ਨੇ ਉਸ ਨੂੰ ਸਹੀ ਤਰੀਕੇ ਨਾਲ ਵਿਦੇਸ਼ ਭੇਜਣ ਦੀ ਬਜਾਏ ਗਲਤ ਤਰੀਕੇ ਨਾਲ ਉੱਥੇ ਭੇਜ ਦਿਤਾ ਹੈ। ਇਸ ਕਾਰਨ ਉਸ ਦਾ ਪਿਤਾ ਕਾਫੀ ਸਮੇਂ ਤੋਂ ਡਿਪ੍ਰੈਸ਼ਨ 'ਚ ਰਹਿ ਰਿਹਾ ਸੀ ਅਤੇ ਇਸੇ ਸਦਮੇ ਕਾਰਨ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਮਨਦੀਪ ਨੇ ਦੱਸਿਆ ਕਿ ਟਰੈਵਲ ਏਜੰਟ ਵੱਲੋਂ ਕੀਤੀ ਜਾ ਰਹੀ ਠੱਗੀ ਬਾਰੇ ਉਸ ਨੇ 26 ਦਸੰਬਰ ਨੂੰ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਸੀ ਪਰ ਅੱਜ ਤੱਕ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨਾਲ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾਣ ਅਤੇ ਉਨ੍ਹਾਂ ਦੇ ਭਰਾ ਨੂੰ ਇਨਸਾਫ਼ ਦਿਵਾਇਆ ਜਾਵੇ।

 (For more Punjabi news apart from Travel agent cheated in the name of sending son to UK, father died in shock Abohar news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ FACT CHECK

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement