Ludhiana News: ਪਤੀ ਦੀ ਝਿੜਕ ਤੋਂ ਨਾਰਾਜ਼ ਹੋ ਕੇ ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Feb 7, 2024, 12:13 pm IST
Updated : Feb 7, 2024, 12:13 pm IST
SHARE ARTICLE
Wife committed suicide by hanging Ludhiana News in punjabi
Wife committed suicide by hanging Ludhiana News in punjabi

Ludhiana News: 1 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

Wife committed suicide by hanging Ludhiana News in punjabi :  ਲੁਧਿਆਣਾ 'ਚ ਪਤੀ ਦੀ ਝਿੜਕਾਂ ਤੋਂ ਨਾਰਾਜ਼ ਹੋ ਕੇ ਨੋਇਡਾ ਨਿਵਾਸੀ ਪਤਨੀ ਨੇ ਆਪਣੇ ਕਮਰੇ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਅਰਚਨਾ (26) ਦੀ 2 ਮਹੀਨੇ ਦੀ ਬੇਟੀ ਹੈ। ਜਿਸ ਨੂੰ ਉਸ ਨੇ ਗੁੱਸੇ 'ਚ ਗੱਲ੍ਹ 'ਤੇ ਥੱਪੜ ਮਾਰ ਦਿਤਾ। ਜਿਸ ਕਾਰਨ ਉਸ ਦੇ ਪਤੀ ਨੇ ਉਸ ਨੂੰ ਝਿੜਕਿਆ। ਜਿਸ ਕਾਰਨ ਵਿਆਹੁਤਾ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦਾ ਵਿਆਹ 14 ਮਹੀਨੇ ਪਹਿਲਾਂ ਹੀ ਹੋਇਆ ਸੀ।

ਇਹ ਵੀ ਪੜ੍ਹੋ: Sultanpur Lodhi Stray dogs News: ਅਵਾਰਾ ਕੁੱਤਿਆਂ ਦੀ ਦਹਿਸ਼ਤ, ਪ੍ਰਵਾਸੀ ਔਰਤ ਨੂੰ ਨੋਚ-ਨੋਚ ਖਾਧਾ, ਮੌਤ  

ਮ੍ਰਿਤਕ ਔਰਤ ਦੇ ਸਹੁਰਿਆਂ ਨੇ ਪੋਸਟਮਾਰਟਮ ਲਈ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿਤਾ ਹੈ। ਇਸ ਦੇ ਨਾਲ ਹੀ ਮ੍ਰਿਤਕਾ ਦੇ ਪੇਕੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਧੀ ਦੀ ਕੁੱਟਮਾਰ ਕੀਤੀ ਗਈ ਹੈ। ਪੁਲਿਸ ਅਨੁਸਾਰ ਸਾਹਨੇਵਾਲ ਦੇ ਸਤਿਗੁਰੂ ਨਗਰ ਦੀ ਰਹਿਣ ਵਾਲੀ ਇੱਕ ਵਿਆਹੁਤਾ ਅਰਚਨਾ ਦੇ ਫਾਹਾ ਲੈਣ ਦਾ ਉਸ ਸਮੇਂ ਪਤਾ ਲੱਗਾ ਜਦੋਂ ਮ੍ਰਿਤਕ ਦਾ ਦਿਓਰ ਅੰਦਰ ਜਾ ਕੇ ਉਸ ਨੂੰ ਬੁਲਾਉਣ ਗਿਆ। ਉਸ ਸਮੇਂ ਭਰਜਾਈ ਪੱਖੇ ਨਾਲ ਲਟਕ ਰਹੀ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਉਸ ਨੇ ਤੁਰੰਤ ਆਪਣੇ ਭਰਾ ਅਤੇ ਪੁਲਿਸ ਨੂੰ ਸੂਚਿਤ ਕੀਤਾ। 

ਇਹ ਵੀ ਪੜ੍ਹੋ: Farming News : ਗੋਭੀ ਅਤੇ ਆਲੂ ’ਚ ਨਹੀਂ ਲੱਗਣਗੇ ਰੋਗ, ਜੇਕਰ ਕਿਸਾਨ ਰੱਖਣ ਇਨ੍ਹਾਂ ਗੱਲਾਂ ਦਾ ਧਿਆਨ  

ਪੁਲਿਸ ਨੇ ਦੇਰ ਰਾਤ ਔਰਤ ਦੇ ਪੇਕੇ ਪਰਿਵਾਰ ਨੂੰ ਸੂਚਨਾ ਦਿੱਤੀ। ਅੱਜ ਸਵੇਰੇ ਮ੍ਰਿਤਕ ਅਰਚਨਾ ਦੇ ਪੇਕੇ ਪਰਿਵਾਰ ਦੇ ਮੈਂਬਰ ਨੋਇਡਾ ਤੋਂ ਸਿਵਲ ਹਸਪਤਾਲ ਪੁੱਜੇ। ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੇਟੀ 'ਤੇ ਹਮਲਾ ਹੋਇਆ ਹੈ। ਲੜਾਈ ਤੋਂ ਬਾਅਦ ਉਸ ਦੀ ਧੀ ਦੀ ਮੌਤ ਹੋ ਗਈ। ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਥਾਣਾ ਸਾਹਨੇਵਾਲ ਦੇ ਜਾਂਚ ਅਧਿਕਾਰੀ ਏਐਸਆਈ ਰਾਮਾਮੂਰਤੀ ਨੇ ਦੱਸਿਆ ਕਿ ਮ੍ਰਿਤਕਾ ਦਾ ਪਤੀ ਸੰਨੀ ਕੁਮਾਰ ਮੋਬਾਈਲ ਰਿਪੇਅਰਿੰਗ ਦਾ ਕੰਮ ਕਰਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਹ ਰੋਜ਼ਾਨਾ ਦੀ ਤਰ੍ਹਾਂ ਮੰਗਲਵਾਰ ਸਵੇਰੇ ਕੰਮ 'ਤੇ ਚਲਾ ਗਿਆ। ਜਿਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਉਸ ਦੇ ਛੋਟੇ ਭਰਾ ਨੇ ਫੋਨ ਕਰਕੇ ਦੱਸਿਆ ਕਿ ਉਸ ਦੀ ਪਤਨੀ ਅਰਚਨਾ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਸਹੁਰਾ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

 (For more Punjabi news apart from Wife committed suicide by hanging Ludhiana News in punjabi , stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement