ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ
Published : Feb 7, 2025, 8:53 am IST
Updated : Feb 7, 2025, 8:53 am IST
SHARE ARTICLE
British Deputy High Commissioner Chandigarh Caroline Rowett met Speaker Sandhawan
British Deputy High Commissioner Chandigarh Caroline Rowett met Speaker Sandhawan

ਪੰਜਾਬ ਦੀਆਂ ਸਬਜ਼ੀਆਂ ਤੇ ਫਲਾਂ ਦੇ ਯੂਕੇ ਅਤੇ ਯੂਰਪ ਦੇ ਹੋਰ ਮੁਲਕਾਂ ’ਚ ਨਿਰਯਾਤ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ

ਚੰਡੀਗੜ੍ਹ : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਸਰਦਾਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ ਬਿਲਡਿੰਗ ਨੂੰ ਇੱਕ ਅਦਭੁਤ ਬਿਲਡਿੰਗ ਕਿਹਾ ਅਤੇ ਆਪਣੇ ਇਸ ਦੋਰੇ ਨੂੰ ਇੱਕ ਯਾਦਗਾਰ ਦੌਰਾ ਦੱਸਿਆ। ਕੈਰੋਲੀਨ ਨੇ ਕਿਹਾ ਕਿ ਉਸਨੇ ਫਰਾਂਸ, ਇੰਡੋਨੇਸ਼ੀਆ, ਬਹਾਮਾਸ ਅਤੇ ਹੈਤੀ ਵਰਗੇ ਮੁਲਕਾਂ ਚ ਕੰਮ ਕੀਤਾ ਹੈ।

ਸਪੀਕਰ ਨੇ ਪੰਜਾਬ ਦੇ ਸਬਜ਼ੀਆਂ ਅਤੇ ਫਲਾਂ ਨੂੰ ਨਿਰਿਆਤ ਕਰਨ ਦੇ ਮੁੱਦੇ ਉੱਤੇ ਉਹਨਾਂ ਨਾਲ ਚਰਚਾ ਕੀਤੀ ਅਤੇ ਉਨਾਂ ਦਾ ਸਹਿਯੋਗ ਮੰਗਿਆ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਉਹਨਾਂ ਕਿਹਾ ਕਿ ਪੰਜਾਬ ਦੇ ਸਬਜ਼ੀਆਂ ਅਤੇ ਫਲਾਂ ਦਾ ਜੋ ਸਵਾਦ ਹੈ ਉਹ ਵਿਸ਼ਵ ਦੇ ਹੋਰ ਕਿਸੇ ਪਾਸੇ ਨਹੀਂ ਮਿਲੇਗਾ। । ਉਹਨਾਂ ਕਿਹਾ ਕਿ ਫਿਰੋਜ਼ਪੁਰ ਦੀ ਲਾਲ ਮਿਰਚ ਦੇਸ਼ ਦੀ ਸਭ ਤੋਂ ਵਧੀਆ ਮਿਰਚ ਹੈ। ਉਹਨਾਂ ਕਿਹਾ ਕਿ ਉਹ ਐਗਰੀਕਲਚਰ ਪ੍ਰੋਸੈਸਿੰਗ ਨੂੰ ਹੋਰ ਬੇਹਤਰ ਬਣਾਉਣ ਵਾਸਤੇ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਪੰਜਾਬ ਦੀ ਖੇਤੀਬਾੜੀ ਨੂੰ ਉੱਪਰ ਚੁੱਕਣ ਵਾਸਤੇ ਯਤਨ ਕਰ ਰਹੇ ਹਨ ਅਤੇ ਪਰਾਲੀ ਸਾੜਨ ਨੂੰ ਖਤਮ ਕਰਨ ਲਈ ਪੁਰਜੋਰ ਯਤਨ ਕੀਤੇ ਜਾ ਰਹੇ ਹਨ।
 

ਮੀਟਿੰਗ ਵਿੱਚ ਮੁੱਖ ਚੁਣੌਤੀਆਂ ਦਾ ਹੱਲ ਕੱਢਣ ਅਤੇ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਸਪੀਕਰ ਜੀ ਅਤੇ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਗੈਰ-ਕਾਨੂੰਨੀ ਪ੍ਰਵਾਸ ਅਤੇ ਇਮੀਗ੍ਰੇਸ਼ਨ ਧੋਖਾਧੜੀਆਂ ਨੂੰ ਰੋਕਣ ਲਈ ਸਮੂਹਿਕ ਯਤਨਾਂ ਨੂੰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਸਪੀਕਰ  ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੂੰ ਆਪਣੇ ਘਰ ਵੀ ਲੈ ਕੇ ਗਏ ਜਿੱਥੇ ਕਿ ਉਹਨਾਂ ਨੇ ਆਪਣੇ ਬਗੀਚੇ ਵਿੱਚ ਉੱਗੀਆਂ ਔਰਗੈਨਿਕ ਸਬਜ਼ੀਆਂ ਉਹਨਾਂ ਨੂੰ ਵਿਖਾਈਆਂ ਜਿਸ ਨੂੰ ਵੇਖ ਕੇ ਕੈਰੋਲੀਨ ਅਦਭੁਤ ਮਹਿਸੂਸ ਕਰ ਰਹੀ ਸੀ। ਕੈਰੋਲੀਨ ਨੇ ਕਿਹਾ ਕਿ ਉਹਨਾਂ ਦਾ ਇਹ ਦੌਰਾ ਇੱਕ ਯਾਦਗਾਰ ਦੌਰਾ ਹੈ । ਇਸ ਉਪਰੰਤ ਮਾਨਯੋਗ ਸਪੀਕਰ ਜੀ ਨੇ ਉਹਨਾਂ ਨਾਲ ਕਈ ਮੁੱਦਿਆਂ ਤੇ ਚਰਚਾ ਕੀਤੀ।

ਕੈਰੋਲੀਨ ਵੱਲੋਂ ਸਪੀਕਰ ਨੂੰ ਇੱਕ ਟੇਬਲ ਕੈਲੰਡਰ ਭੇਂਟ ਕੀਤਾ, ਜਿਸ ਵਿੱਚ ਉਹਨਾਂ ਵੱਲੋਂ ਖਿੱਚੀਆਂ ਹੋਈਆਂ ਦਰਬਾਰ ਸਾਹਿਬ  ਅੰਮ੍ਰਿਤਸਰ ਸਮੇਤ ਅਲੱਗ ਅਲੱਗ ਸ਼ਹਿਰਾਂ ਦੀਆਂ ਬਹੁਤ ਖੂਬਸੂਰਤ ਤਸਵੀਰਾਂ ਹਨ । ਸਪੀਕਰ  ਨੇ ਉਹਨਾਂ ਨੂੰ ਇੱਕ ਸ਼ਾਲ, ਸਨਮਾਨ ਪੁਰਸਕਾਰ ਅਤੇ ਆਪਨੇ ਬਗੀਚੇ ਵਿੱਚ ਉਗਾਈਆਂ ਔਰਗੈਨਿਕ ਸਬਜ਼ੀਆਂ ਦਾ ਇੱਕ ਟੋਕਰਾ ਭੇਂਟ ਕੀਤਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement