Amritsar News : 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

By : BALJINDERK

Published : Feb 7, 2025, 2:58 pm IST
Updated : Feb 7, 2025, 2:58 pm IST
SHARE ARTICLE
ਵਿਜੀਲੈਸ ਵਲੋਂ ਕਾਬੂ ਕੀਤਾ ਮੁਲਜ਼ਮ ਰਵੀ ਪ੍ਰਕਾਸ਼
ਵਿਜੀਲੈਸ ਵਲੋਂ ਕਾਬੂ ਕੀਤਾ ਮੁਲਜ਼ਮ ਰਵੀ ਪ੍ਰਕਾਸ਼

Amritsar News : ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਦੀ ਮੰਗੀ ਸੀ ਰਿਸ਼ਵਤ

Amritsar News in Punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖ਼ੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ, ਜਿਸ ਨੂੰ ਮਾਲ ਰਿਕਾਰਡ ’ਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗ਼ਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਉਕਤ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਕੇਸ ਹੋਰ ਜਾਂਚ ਜਾਰੀ ਹੈ।

(For more news apart from  Patwari taking Rs 10,000 bribe arrested by Vigilance Bureau News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement