
ਪ੍ਰਦਰਸ਼ਨਕਾਰੀ ਪਿੰਡ ਵਾਸੀਆਂ ਨੇ ਪੁਲਿਸ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕੀਤਾ ਸੀ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨ-ਤੋੜ ਵੀ ਕੀਤੀ ਗਈ ਸੀ।
Faridkot News: ਬੀਤੇ ਦਿਨ ਫ਼ਰੀਦਕੋਟ ਤੋਂ ਪੁਲਿਸ ਅਤੇ ਪਿੰਡ ਵਾਸੀਆ ਵਿਚਾਲੇ ਝੜਪ ਨੂੰ ਲੈ ਕੇ ਖ਼ਬਰ ਸਾਹਮਣੇ ਆਈ ਸੀ। ਫ਼ਰੀਦਕੋਟ ਦੇ ਪਿੰਡ ਚੰਦਰਭਾਨ ਵਿੱਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਈ ਝਗੜੇ ਦੌਰਾਨ, ਇੱਕ ਸਮੂਹ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਪਹੁੰਚੀ ਪੁਲਿਸ 'ਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕਰ ਦਿੱਤਾ ਸੀ। ਪ੍ਰਦਰਸ਼ਨਕਾਰੀ ਪਿੰਡ ਵਾਸੀਆਂ ਨੇ ਪੁਲਿਸ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕੀਤਾ ਸੀ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨ-ਤੋੜ ਵੀ ਕੀਤੀ ਗਈ ਸੀ।
ਮਿਲੀ ਜਾਣਕਾਰੀ ਅਨੁਸਾਰ ਹਮਲੇ ਵਿੱਚ ਕੁਝ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ। ਇਸ ਮਾਮਲੇ ਵਿਚ ਪੁਲਿਸ ਵਲੋਂ 39 ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਤਿੰਨ ਮੁੱਖ ਮੁਲਜ਼ਮਾਂ ਨੂੰ ਫ਼ਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ।
ਐੱਸ ਐੱਚ ਓ ਬਲਰਾਜ ਸਿੰਘ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ ਦਾ ਪੁਲਿਸ ਨੂੰ 4 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਅਤੇ ਬਾਕੀ 36 ਮੁਲਜ਼ਮਾਂ ਨੂੰ ਜੂਡੀਸ਼ੀਅਲ ਹਿਰਾਸਤ ਵਿਚ ਜੇਲ ਭੇਜ ਦਿੱਤਾ ਗਿਆ।