ਲੁਧਿਆਣਾ 'ਚ 9 ਸਾਲ ਦੇ ਬੱਚੇ ਦਾ ਹੋਇਆ ਕਤਲ
Published : Feb 7, 2026, 8:40 pm IST
Updated : Feb 7, 2026, 8:40 pm IST
SHARE ARTICLE
9-year-old boy murdered in Ludhiana
9-year-old boy murdered in Ludhiana

ਪਿੰਡ ਕਾਸਾਬਾਦ ਦੇ ਕੋਲ ਝਾੜੀਆਂ ਵਿਚੋਂ ਮਿਲੀ ਲਾਸ਼

ਲੁਧਿਆਣਾ: ਲੁਧਿਆਣਾ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 9 ਸਾਲਾ ਮਾਸੂਮ ਬੱਚੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਬੀਤੇ ਤਿੰਨ ਦਿਨਾਂ ਤੋਂ ਲਾਪਤਾ ਬੱਚੇ ਦੀ ਲਾਸ਼ ਸ਼ਨੀਵਾਰ ਸ਼ਾਮ ਨੂੰ ਕਾਸਾਬਾਦ ਪਿੰਡ ਨੇੜੇ ਝਾੜੀਆਂ ਵਿੱਚੋਂ ਬਰਾਮਦ ਹੋਈ। ਮ੍ਰਿਤਕ ਬੱਚੇ ਦੀ ਪਛਾਣ ਅਮਨ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ, ਕਿਉਂਕਿ ਪੀੜਤ ਪਰਿਵਾਰ ਇਨਸਾਫ਼ ਲਈ ਕਈ ਥਾਣਿਆਂ ਦੇ ਚੱਕਰ ਕੱਟਦਾ ਰਿਹਾ, ਪਰ ਹਰ ਪਾਸਿਓਂ ‘ਇਲਾਕਾ ਨਹੀਂ ਹੈ’ ਕਹਿ ਕੇ ਉਨ੍ਹਾਂ ਨੂੰ ਮੋੜ ਦਿੱਤਾ ਗਿਆ।

ਬੱਚੇ ਦੇ ਲਾਪਤਾ ਹੋਣ ਤੋਂ ਬਾਅਦ ਪਰਿਵਾਰ ਸਭ ਤੋਂ ਪਹਿਲਾਂ ਸਲੇਮ ਟਾਬਰੀ ਥਾਣੇ ਪਹੁੰਚਿਆ, ਪਰ ਪੁਲਿਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਟਾਲ ਦਿੱਤਾ ਕਿ ਇਹ ਮਾਮਲਾ ਉਨ੍ਹਾਂ ਦੇ ਖੇਤਰ ਦਾ ਨਹੀਂ ਹੈ। ਇਸ ਤੋਂ ਬਾਅਦ ਬੇਵੱਸ ਪਰਿਵਾਰ ਬਸਤੀ ਜੋਧੇਵਾਲ, ਫਿਰ ਮੇਹਰਬਾਨ ਅਤੇ ਅੰਤ ਵਿੱਚ ਲਾਡੋਵਾਲ ਥਾਣੇ ਦੇ ਚੱਕਰ ਕੱਟਦਾ ਰਿਹਾ। ਹਰ ਥਾਣੇ ਦੀ ਪੁਲਿਸ ਨੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਦਿਆਂ ਮਾਮਲਾ ਦੂਜੇ ਥਾਣੇ ‘ਤੇ ਸੁੱਟ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਥਾਂ ਤੋਂ ਬੱਚੇ ਦੀ ਲਾਸ਼ ਮਿਲੀ, ਉਹ ਇਲਾਕਾ ਅੰਤ ਵਿੱਚ ਸਲੇਮ ਟਾਬਰੀ ਥਾਣੇ ਦੇ ਅਧੀਨ ਹੀ ਨਿਕਲਿਆ। ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਨਾਲ ਸਬੰਧਤ ਇਹ ਪਰਿਵਾਰ ਪਿਛਲੇ 15 ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement