ਉੱਤਰ ਪ੍ਰਦੇਸ਼ 'ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
Published : Feb 7, 2026, 9:00 pm IST
Updated : Feb 7, 2026, 9:00 pm IST
SHARE ARTICLE
Dhami strongly condemns the arrest of an Amritdhari Sikh student in Uttar Pradesh trying to prevent taking the exam
Dhami strongly condemns the arrest of an Amritdhari Sikh student in Uttar Pradesh trying to prevent taking the exam

ਕਿਰਪਾਨ ਪਾ ਕੇ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ 'ਚ ਜਿਲ੍ਹਾ ਮੁਰਾਦਾਬਾਦ ਦੇ ਕਸਬਾ ਕਾਂਠ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਕਾਕਾ ਜਪਨ ਸਿੰਘ ਨੂੰ ਬੀ ਏ ਦੇ ਪੇਪਰ ਦੌਰਾਨ ਕਿਰਪਾਨ ਪਾ ਕੇ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਤੇ ਦਿਨੀਂ ਵਾਪਰੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਨੂੰ ਸਬੰਧਿਤ ਕਾਲਜ ਵਿੱਚ ਪੜਤਾਲ ਲਈ ਭੇਜਿਆ ਗਿਆ ਸੀ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ ਜਿਸ ਦੀ ਉੱਤਰ ਪ੍ਰਦੇਸ਼ ਸਰਕਾਰ ਨੂੰ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਅਤੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੋਸ਼ੀ ਅਧਿਆਪਕਾਂ ਖ਼ਿਲਾਫ਼ ਕਾਰਵਾਈ ਲਈ ਉਤਰ ਪ੍ਰਦੇਸ਼ ਸਰਕਾਰ ਤੱਕ ਪਹੁੰਚ ਕਰੇਗੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement