
ਲੋਕਸਭਾ ਚੋਣ ਦੇ ਮੱਦੇਨਜਰ ਅੱਜ ਮੋਗਾ ਵਿਚ ਕਾਂਗਰਸ ਵੱਲੋਂ ਜਨਤਕ ਰੈਲੀ ਕੀਤੀ ਗਈ, ਜਿਸ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਮੋਗਾ : ਲੋਕਸਭਾ ਚੋਣ ਦੇ ਮੱਦੇਨਜਰ ਅੱਜ ਮੋਗਾ ਵਿਚ ਕਾਂਗਰਸ ਵੱਲੋਂ ਜਨਤਕ ਰੈਲੀ ਕੀਤੀ ਗਈ, ਜਿਸ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਵੱਡੇ ਨੇਤਾ ਪੁੱਜੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਸੀਂ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰ ਰਹੇ ਹਾਂ,
Rahul Gandhi
ਕੈਪਟਨ ਨੇ ਕਿਹਾ ਕਿ ਮੈਂ ਗੁਟਕਾ ਸਾਹਿਬ ਹੱਥ ਵਿਚ ਲੈ ਕੇ ਸਹੁੰ ਖਾਈ ਸੀ ਨਸ਼ੇ ਦਾ ਲੱਕ ਤੋੜ ਦੇਵਾਂਗਾ ਤੇ ਅਸੀਂ ਅਜਿਹਾ ਕੀਤਾ। ਅਮਰਿੰਦਰ ਸਿੰਘ ਨੇ ਕਿਹਾ ਕਿ 13 ਦੀਆਂ 13 ਸੀਟਾਂ ਉੱਤੇ ਕਾਂਗਰਸ ਕਬਜਾ ਕਰੇਗੀ, ਮੈਨੂੰ ਕੋਈ ਝਿਝਕ ਨਹੀ ਕਹਿਣ ਵਿਚ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸਾਢੇ 6 ਲੱਖ ਲੋਕਾਂ ਨੂੰ ਅਸੀਂ ਨੋਕਰੀ ਦਿੱਤੀ ਹੈ ਅਤੇ ਛੇਤੀ ਹੀ 5 ਏਕੜ ਤੱਕ ਦਾ ਕਰਜ਼ ਮਾਫੀ ਸ਼ੁਰੂ ਹੋਣਗੀਆਂ।
Rahul Gandhi
ਉਨ੍ਹਾਂ ਨੇ ਕਿਹਾ ਕਿ ਹਰ ਕਦਮ ਉੱਤੇ ਦੇਸ਼ ਲਈ ਸਿੱਖ ਆਪਣਾ ਯੋਗਦਾਨ ਦੇ ਰਹੇ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਸਾਰੇ ਦੋਸ਼ੀ ਫੜੇ ਹਨ ਅਤੇ ਕਿਸੇ ਨੂੰ ਵੀ ਬਕਸ਼ਿਆ ਨਹੀਂ ਜਾਵੇਗਾ।