
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਆਂ ਨੂੰ ਲੈ ਕੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਮੋਗਾ ਪੁੱਜੇ। ਇੱਥੇ ਰਾਹੁਲ ਨੇ ਰੈਲੀ ਨੂੰ ਸੰਬੋਧਨ ਕੀਤਾ। ਮੋਗਾ ਰੈਲੀ...
ਮੋਗਾ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਆਂ ਨੂੰ ਲੈ ਕੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਮੋਗਾ ਪੁੱਜੇ। ਇੱਥੇ ਰਾਹੁਲ ਨੇ ਰੈਲੀ ਨੂੰ ਸੰਬੋਧਨ ਕੀਤਾ। ਮੋਗਾ ਰੈਲੀ ਵਿਚ ਮੁੱਖ ਮੰਤਰੀ ਸਮੇਤ ਕਈ ਮੰਤਰੀ ਮੌਜੂਦ ਹਨ। ਉੱਥੇ ਸੁਨੀਲ ਜਾਖੜ ਨੇ ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾਂ ਪੰਜਾਬ ਦੇ ਅਮੀਰ ਵਿਰਸੇ ਤੇ ਪੰਜਾਬੀਆਂ ਦੀ ਬਹਾਦਰੀ ਦੀ ਗੱਲ ਆਖੀ ਤੇ ਕਿਹਾ ਕਿ ਅਕਾਲੀਆਂ ਨੇ ਪੰਜਾਬੀਆਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ।
Modi Govt
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਜਾਖੜ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਉੱਤੇ ਜਾਣ-ਬੁੱਝ ਤੇ ਤਣਾਅ ਪੈਦਾ ਕੀਤਾ ਗਿਆ ਕਿ ਤਾਂ ਜੋ ਸਾਲ 2019 ਦੀਆਂ ਆਮ ਚੋਣਾਂ ਵਿਚ ਸਿਆਸੀ ਲਾਹਾ ਲਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਚ ਕਿਸੇ ਨੂੰ ਵੀ ਫ਼ੌਜਾਂ ‘ਤੇ ਕਿਸੇ ਕਿਸਮ ਦਾ ਕੋਈ ਸ਼ੱਕ ਨਹੀਂ ਹੈ। ਜਾਖੜ ਤੋਂ ਬਾਅਦ ਪੰਜਾਬ ਮਾਮਲਿਆਂ ਬਾਰੇ ਪਾਰਟੀ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਨੇ ਸੰਬੋਧਨ ਕੀਤਾ।
Akali BJPਉਨ੍ਹਾਂ ਨੇ ਵੀ ਕੇਂਦਰ ਦੀ ਐਨਡੀਏ ਸਰਕਾਰ ਤੇ ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸਾਰੇ ਪਾਰਟੀ ਵਿਧਾਇਕ ਤੇ ਐਮਪੀ ਮੌਜੂਦ ਸਨ।