
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਪਾਕਿਸਤਾਨੀ ਕੈਦੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕੈਦੀ ਦਾ ਨਾਮ ਮੁਹੰਮਦ ਅਮਜਦ ਦੱਸਿਆ ਜਾ ਰਿਹਾ ਹੈ...
ਅੰਮ੍ਰਿਤਸਰ : ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਪਾਕਿਸਤਾਨੀ ਕੈਦੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕੈਦੀ ਦਾ ਨਾਮ ਮੁਹੰਮਦ ਅਮਜਦ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ 62 ਸਾਲਾ ਅਮਜਦ ‘ਤੇ ਪਾਸਪੋਰਟ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ। ਹਾਲਾਂਕਿ, ਹਾਲ ਹੀ ‘ਚ ਉਸਦੀ ਸਜ਼ਾ ਪੂਰੀ ਹੋ ਗਈ ਸੀ। ਇਹ ਕਿਹਾ ਜਾ ਰਿਹਾ ਹੈ ਕਿ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ, ਇਸੇ ਕਰਕੇ ਉਹ ਅਜੇ ਵੀ ਜੇਲ੍ਹ ਵਿਚ ਸੀ। ਫਿਲਹਾਲ ਇਸ ਸਬੰਧ ਵਿਚ ਜਾਂਚ ਕੀਤੀ ਜਾ ਰਹੀ ਹੈ।