ਪੱਕੀ ਨੌਕਰੀ ਦੀ ਮੰਗ ਲਈ ਟੈਂਕੀ 'ਤੇ ਚੜ੍ਹੇ ਪਾਵਰਕਾਮ ਕਾਮੇ
Published : Mar 7, 2019, 2:44 pm IST
Updated : Mar 7, 2019, 2:44 pm IST
SHARE ARTICLE
Powercom workers climb up on water tank
Powercom workers climb up on water tank

ਪਟਿਆਲਾ : ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਮੁਲਾਜ਼ਮਾਂ, ਕਿਸਾਨਾਂ, ਨਰਸਾਂ ਆਦਿ ਨੇ ਆਪਣੀਆਂ ਮੰਗਾਂ ਮਨਵਾਉਣ....

ਪਟਿਆਲਾ : ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਮੁਲਾਜ਼ਮਾਂ, ਕਿਸਾਨਾਂ, ਨਰਸਾਂ ਆਦਿ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਸੂਬਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਦੇ ਰਿਹਾਇਸ਼ੀ ਸ਼ਹਿਰ ਪਟਿਆਲਾ 'ਚ ਪਾਵਰਕਾਮ ਦੇ ਕੱਚੇ ਮੁਲਾਜ਼ਮ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਮੁਲਾਜ਼ਮਾਂ ਦੀ ਮੰਗ ਹੈ ਕਿ ਉਹ ਬੀਤੇ ਕਈ ਸਾਲਾਂ ਤੋਂ ਘੱਟ ਤਨਖਾਹ 'ਤੇ ਕੰਮ ਕਰ ਰਹੇ ਹਨ ਪਰ ਅੱਜ ਤੱਕ ਪੱਕਾ ਨਹੀਂ ਕੀਤਾ ਗਿਆ। ਟੈਂਕੀ 'ਤੇ ਚੜ੍ਹੇ ਮੁਲਾਜ਼ਮਾਂ 'ਚ ਇਕ ਬੁਜ਼ਰਗ ਔਰਤ ਵੀ ਸ਼ਾਮਲ ਹੈ।

Powercom workers climb up on water tank-2Powercom workers climb up on water tank-2ਵੀਰਵਾਰ ਦੀ ਤੜਕ ਸਵੇਰ ਪਾਵਰਕਾਮ 'ਚ ਪਾਰਟ ਟਾਈਮ ਕਰਨ ਵਾਲੇ ਮੁਲਾਜ਼ਮ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਇਨ੍ਹਾਂ ਮੁਲਾਜ਼ਮਾਂ ਨਾਲ ਪੁੱਜੀ ਨਿਰਮਲਾ ਦੇਵੀ ਨੇ ਦੱਸਿਆ ਕਿ ਸਾਲ 2010 'ਚ ਆਸ਼ਰਿਤ ਪਰਿਵਾਰਾਂ ਦੇ ਮੈਂਬਰਾਂ ਨੂੰ ਪਾਵਰਕਾਮ 'ਚ ਪਾਰਟ ਟਾਈਮ ਨੌਕਰੀ ਦਿੱਤੀ ਗਈ ਸੀ। ਉਦੋਂ ਤੋਂ ਹੁਣ ਤਕ ਇਹ ਮੁਲਾਜ਼ਮ ਸਿਰਫ਼ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜੋਂ ਕੰਮ ਕਰਦੇ ਆ ਰਹੇ ਹਨ। ਕਈ ਵਾਰ ਅਧਿਕਾਰੀਆਂ ਕੋਲ ਪੱਕੀ ਨੌਕਰੀ ਦੀ ਮੰਗ ਕੀਤੀ ਗਈ ਹੈ ਪਰ ਕਿਤੇ ਸੁਣਵਾਈ ਨਹੀਂ ਹੋਈ ਹੈ।

ਮਜਬੂਰਨ ਅੱਜ ਪੱਕੀ ਨੌਕਰੀ ਲਈ ਪਾਣੀ ਦੀ ਟੈਂਕੀ 'ਤੇ ਚੜਣਾ ਪਿਆ ਹੈ। ਟੈਂਕੀ 'ਤੇ ਚੜ੍ਹੇ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੂੰ ਪੱਕੀ ਨੌਕਰੀ ਨਹੀਂ ਦਿੱਤੀ ਜਾਂਦੀ ਤਾਂ ਉਹ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣਗੇ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement