
ਮੋਗਾ : ਕਾਂਗਰਸ ਪਾਰਟੀ ਨੇ ਅੱਜ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ...
ਮੋਗਾ : ਕਾਂਗਰਸ ਪਾਰਟੀ ਨੇ ਅੱਜ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਸ਼੍ਰੋਣੀ ਅਕਾਲੀ ਦਲ ਉਪਰ ਤਿੱਖਾ ਹਮਲਾ ਕਰਦੇ ਹੋਏ ਭਰੋਸਾ ਪ੍ਰਗਟ ਕੀਤਾ ਹੈ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰਾਂ ਸਫਾਇਆ ਕਰ ਦੇਵੇਗੀ।
ਪੰਜਾਬ 'ਚ ਕਾਂਗਰਸ ਪਾਰਟੀ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਦੋਵਾਂ ਆਗੂਆਂ ਨੇ ਮੋਦੀ ਸਰਕਾਰ ਦੇ ਵੱਖ-ਵੱਖ ਮੋਰਚਿਆਂ 'ਤੇ ਨਾਕਾਮ ਰਹਿਣ ਨੂੰ ਨੰਗਾ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੀ ਭਲਾਈ ਵਾਸਤੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਪੂਰੀ ਤਰਾਂ ਨਾਕਾਮ ਰਹੀ ਹੈ ਅਤੇ ਉਨਾਂ ਨੇ ਕੇਂਦਰ ਦੀ ਲੋਕ ਵਿਰੋਧੀ ਸੱਤਾ ਨੂੰ ਉਖਾੜ ਸੁੱਟਣ ਅਤੇ ਕਾਂਗਰਸ ਦੇ ਹੱਕ ਵਿੱਚ ਭੁਗਤਣ ਦਾ ਲੋਕਾਂ ਨੂੰ ਸੱਦਾ ਦਿੱਤਾ।
Moga rally-1ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਭਰੋਸਾ ਜ਼ਾਹਰ : ਕੈਪਟਨ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਦੇ ਆਪਣੇ ਮਿਸ਼ਨ ਨੂੰ ਦੁਹਰਾਇਆ ਅਤੇ ਰਾਹੁਲ ਗਾਂਧੀ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਾਉਣ ਦਾ ਐਲਾਨ ਕੀਤਾ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਰੇ ਮੋਰਚਿਆਂ ’ਤੇ ਅਸਫ਼ਲ ਰਹਿਣ ਦਾ ਜ਼ਿਕਰ ਕਰਦੇ ਹੋਏ ਰਾਫੇਲ ਅਤੇ ਕਿਸਾਨੀ ਕਰਜ਼ੇ ਦੀ ਮੁਆਫੀ ਵਰਗੇ ਅਹਿਮ ਮੁੱਦਿਆਂ ’ਤੇ 15 ਮਿੰਟ ਦੀ ਬਹਿਸ ਲਈ ਚੁਣੌਤੀ ਦਿੱਤੀ।
ਕਿਸਾਨ ਕਰਜ਼ਾ ਮਾਫ਼ੀ ਸਕੀਮ ਦੇ ਚੌਥੇ ਗੇੜ ਦੀ ਸ਼ੁਰੂਆਤ : ਰਾਹੁਲ ਗਾਂਧੀ ਨੇ ਕਿਸਾਨ ਕਰਜ਼ਾ ਮਾਫ਼ੀ ਸਕੀਮ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜਿਸ ਲਈ ਮੁੱਖ ਮੰਤਰੀ ਨੇ ਅੱਜ ਚੌਥੇ ਗੇੜ ਦੀ ਸ਼ੁਰੂਆਤ ਕੀਤੀ ਜਿਸ ਦੇ ਹੇਠ 15000 ਛੋਟੇ ਕਿਸਾਨਾਂ ਨੂੰ 200 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਾਈ ਜਾਵੇਗੀ। ਇਸ ਤੋਂ ਇਲਾਵਾ ਇਸ ਸਕੀਮ ਦੇ ਘੇਰੇ ਹੇਠ ਦਲਿਤਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਲਿਆਂਦਾ ਜਾਵੇਗਾ ਅਤੇ ਇਸ ਸਕੀਮ ਦੇ ਹੇਠ 2.82 ਲੱਖ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰੋੜ ਰੁਪਏ ਦੇ ਕਰਜ਼ੇ ਮਾਫ਼ ਕੀਤੇ ਜਾਣਗੇ।
Moga rally3.50 ਰੁਪਏ ਪ੍ਰਤੀ ਦਿਨ ਕਿਸਾਨਾਂ ਨਾਲ ਭੱਦਾ ਮਜ਼ਾਕ : ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਭਾਈਚਾਰੇ ਦੀ ਹਰ ਹਾਲ ਵਿੱਚ ਰਾਖੀ ਕੀਤੀ ਜਾਵੇਗੀ ਜਦਕਿ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਕਿਸਾਨੀ ਕਰਜ਼ੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਮੁਆਫ਼ ਕੀਤੇ ਜਾ ਰਹੇ ਹਨ ਜਦਕਿ ਇਸ ਦੇ ਮੁਕਾਬਲੇ ਮੋਦੀ ਸਰਕਾਰ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਬਚਾਉਣ ਵਿੱਚ ਅਸਫ਼ਲ ਰਹੀ ਹੈ। ਕਾਂਗਰਸ ਪ੍ਰਧਾਨ ਨੇ ਪੁੱਛਿਆ ਕਿ ਜੇ ਮੋਦੀ ਵੱਡੇ ਸਨਅਤੀ ਘਰਾਣਿਆਂ ਦੇ ਕਰਜ਼ੇ ਮੁਆਫ਼ ਕਰ ਸਕਦੇ ਹਨ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਿਉਂ ਨਹੀਂ ਕੀਤੇ ਜਾ ਸਕਦੇ। ਰਾਹੁਲ ਗਾਂਧੀ ਨੇ ਰਾਫੇਲ ਸੌਦੇ ਦੇ ਮਾਮਲੇ ਵਿੱਚ ਸ਼ਰਤਾਂ ਨੂੰ ਅੰਬਾਨੀ ਦੇ ਹੱਕ ਵਿੱਚ ਪਲਟਾਉਣ ਲਈ ਮੋਦੀ ਦੀ ਤਿੱਖੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਮੋਦੀ ਨੇ 3.50 ਰੁਪਏ ਪ੍ਰਤੀ ਦਿਨ ਦੇ ਕੇ ਕਿਸਾਨਾਂ ਨਾਲ ਭੱਦਾ ਮਜ਼ਾਕ ਕੀਤਾ ਹੈ ਜਦਕਿ ਉਦਯੋਗਾਂ ਨੂੰ ਤੋਹਫ਼ੇ ਵਜੋਂ ਕਰੋੜਾਂ ਰੁਪਏ ਦਿੱਤੇ ਗਏ ਹਨ। ਉਨਾਂ ਕਿਹਾ ਕਿ ਕਾਂਗਰਸ ਸੱਤਾ ਵਿੱਚ ਆਉਣ ਤੋਂ ਬਾਅਦ ਸਾਰਿਆਂ ਲਈ ਘੱਟੋ-ਘੱਟ ਗਰੰਟੀ ਸਕੀਮ ਨੂੰ ਯਕੀਨੀ ਬਣਾਇਆ ਜਾਵੇਗੀ।
ਚੌਕੀਦਾਰ ਸਪੱਸ਼ਟ ਤੌਰ ’ਤੇ ਚੋਰ ਹੈ : ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਗੁੰਮ ਹੋਈਆਂ ਰਾਫੇਲ ਦੀਆਂ ਫਾਈਲਾਂ ਇਸ ਦਾ ਸਬੂਤ ਹਨ ਕਿ ਚੌਕੀਦਾਰ ਸਪੱਸ਼ਟ ਤੌਰ ’ਤੇ ਚੋਰ ਹੈ। ਉਨਾਂ ਕਿਹਾ ਕਿ ਅੰਬਾਨੀ ਨੂੰ 30 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ। ਉਨਾਂ ਕਿਹਾ ਕਿ ਇਨਾਂ ਫਾਈਲਾਂ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਜੈੱਟ ਪ੍ਰਾਪਤ ਹੋਣ ਵਿੱਚ ਇਸ ਕਰਕੇ ਦੇਰੀ ਹੋਈ ਕਿਉਂਕਿ ਮੋਦੀ ਸਰਕਾਰ ਵੱਲੋਂ ਸਮਾਨਾਂਤਰ ਗੱਲਬਾਤ ਚਲਾਈ ਜਾ ਰਹੀ ਸੀ। ਉਨਾਂ ਕਿਹਾ ਕਿ ਇਨਾਂ ਦੇ ਮਿਲਣ ’ਚ ਦੇਰੀ ਹੋਣ ਕਾਰਨ ਭਾਰਤੀ ਹਵਾਈ ਫੌਜ ਨੂੰ ਭਾਰੀ ਮੁੱਲ ਤਾਰਨਾ ਪਿਆ ਹੈ ਜਿਨਾਂ ਦੇ ਪਾਇਲਟਾਂ ਦੇ ਜੀਵਨ ਨੂੰ ਮੋਦੀ ਨੇ ਖ਼ਤਰੇ ਵਿੱਚ ਪਾਇਆ ਹੈ।
Moga rally-3ਸ਼ਾਨਦਾਰ ਤਰੀਕੇ ਨਾਲ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਵਾਂਗੇ : ਦੇਸ਼ ਵਿੱਚ ਨਫ਼ਰਤ ਫੈਲਾਉਣ ਦਾ ਪ੍ਰਧਾਨ ਮੰਤਰੀ ’ਤੇ ਦੋਸ਼ ਲਾਉਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਵਿਚਾਰਧਾਰਕ ਸੰਘਰਸ਼ ਹੋਵੇਗਾ ਅਤੇ ਗੁਰੂ ਨਾਨਕ ਦੇਵ ਜੀ ਦੀ ਆਪਸੀ ਪਿਆਰ ਅਤੇ ਆਪਸੀ ਸਤਿਕਾਰ ਵਾਲੀ ਫ਼ਿਲਾਸਫੀ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ, ‘‘ਅਸੀਂ ਸ਼ਾਨਦਾਰ ਤਰੀਕੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਵਾਂਗੇ।’’