
ਮੋਗਾ : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੋਗਾ ਦੇ ਪਿੰਡ ਕਿੱਲੀਚਾਹਲਾਂ 'ਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਰਾਹੁਲ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ
ਮੋਗਾ : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੋਗਾ ਦੇ ਪਿੰਡ ਕਿੱਲੀਚਾਹਲਾਂ 'ਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਰਾਹੁਲ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਨੂੰ ਯਾਦ ਕਰ ਕੇ ਕੀਤੀ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਪਿਆਰ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਸੀ, ਪਰ ਅੱਜ ਦੇਸ਼ 'ਚ ਨਫ਼ਰਤ ਫ਼ੈਲਾਈ ਜਾ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਬਾਬੇ ਨਾਨਕ ਦੀ ਸੋਚ ਨੂੰ ਢਾਹ ਲਗਾ ਰਹੀ ਹੈ। ਰਾਹੁਲ ਨੇ ਕਿਹਾ ਕਿ ਕੇਂਦਰ ਸਰਕਾਰ ਸੱਚੇ ਮੁੱਦਿਆਂ ਤੋਂ ਲੋਕਾਂ ਨੂੰ ਭਟਕਾ ਕੇ ਇੱਕ-ਦੂਜੇ ਨਾਲ ਲੜਵਾ ਰਹੀ ਹੈ।
Rahul Gandhi public meeting in Moga-1ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਕਈ ਵਾਅਦੇ ਕੀਤੇ ਸਨ। ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਦੇ ਕਰਜ਼ ਮਾਫ਼ੀ ਅਤੇ ਫ਼ਸਲਾ ਦੇ ਸਹੀ ਦਾਮ ਦਿਵਾਉਣ ਦਾ ਦਾਅਵਾ ਕੀਤਾ ਗਿਆ ਸੀ ਪਰ ਸੱਤਾ 'ਚ ਆਉਣ ਤੋਂ ਬਾਅਦ ਉਹ ਵਾਅਦੇ ਭੁੱਲ ਗਏ। ਮੋਦੀ ਨੇ ਭਾਰਤ ਦੇ ਅਮੀਰ ਉਦਯੋਗਪਤੀਆਂ ਦੇ ਕਰਜ਼ੇ ਮਾਫ਼ ਕਰ ਦਿੱਤੇ ਪਰ ਕਿਸਾਨਾਂ ਦਾ ਇਕ ਰੁਪਇਆ ਮਾਫ਼ ਨਹੀਂ ਕੀਤਾ। ਰਾਹੁਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ 'ਚ ਨੋਟਬੰਦੀ ਕੀਤੀ ਗਈ, ਜਿਸ ਕਾਰਨ ਕਰੋੜਾਂ ਲੋਕ ਬੇਰੁਜ਼ਗਾਰ ਹੋ ਗਏ। ਉਨ੍ਹਾਂ ਕਿਹਾ ਕਿ ਨੋਟਬੰਦੀ ਦੌਰਾਨ ਬੈਂਕਾਂ 'ਚ ਲੱਗੀਆਂ ਲਾਈਨਾਂ ਵਿੱਚ ਨਾ ਅਨਿਲ ਅੰਬਾਨੀ, ਨਾ ਵਿਜੇ ਮਾਲੀਆ ਅਤੇ ਨਾ ਹੀ ਨੀਰਵ ਮੋਦੀ ਖੜੇ ਸਨ। ਮੋਦੀ ਦੀ ਮਦਦ ਨਾਲ ਕਾਲੇ ਧਨ ਵਾਲਿਆਂ ਨੇ ਕਮਰੇ ਅੰਦਰ ਬੈਠ ਕੇ ਸਫ਼ੈਦ ਕਰ ਲਿਆ।
Rahul Gandhi public meeting in Moga-2ਕੈਪਟਨ ਸਰਕਾਰ ਦੇ ਕੰਮਾਂ ਦੀ ਕੀਤੀ ਸ਼ਲਾਘਾ : ਕਾਂਗਰਸ ਸਰਕਾਰ ਦੇ ਮਿਸ਼ਨ 2019 ਬਾਰੇ ਦੱਸਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਕੰਮ ਕਰ ਰਹੇ ਹਨ ਅਤੇ ਜਿਹੜੇ ਉਦਯੋਗ ਬੰਦ ਕੀਤੇ ਗਏ ਸਨ, ਉਨ੍ਹਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਦਾ 2019 ਦਾ ਮਕਸਦ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਹੈ।
Public meeting in Moga-5ਪੰਜਾਬ 'ਚ ਨਸ਼ਾ ਕਾਰੋਬਾਰੀਆਂ ਦਾ ਲੱਕ ਤੋੜਿਆ : ਰਾਹੁਲ ਨੇ ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੈਪਟਨ ਸਰਕਾਰ ਵੱਲੋਂ ਚੁੱਕੇ ਸਖ਼ਤ ਕਦਮਾਂ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਨਸ਼ੇ ਦਾ ਲੱਕ ਤੋੜਿਆ ਹੈ। ਮੋਦੀ ਨੂੰ ਘੇਰਦਿਆਂ ਰਾਹੁਲ ਨੇ ਕਿਹਾ ਕਿ ਕੇਂਦਰ ਸਰਕਾਰ ਇਨਫ਼ੋਰਸਮੈਂਟ ਡਾਇਰੈਕਟੋਰੇਟ ਤੋਂ ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਲ ਪੰਜਾਬ ਦੀਆਂ ਵੱਡੀਆਂ ਮੱਛੀਆਂ ਅਤੇ ਮਗਰਮੱਛਾਂ 'ਤੇ ਕਾਰਵਾਈ ਕਿਉਂ ਨਹੀਂ ਕਰਵਾਉਂਦੀ।
Rahul Gandhi public meeting in Moga-3ਰੈਲੀ 'ਚ ਪੰਜਾਬ ਕਾਂਗਰਸ ਦੀ ਮੁਖੀ ਆਸ਼ਾ ਕੁਮਾਰੀ, ਵਿੱਤ ਮੰਤਰੀ ਸਿੰਘ ਮਨਪ੍ਰੀਤ ਸਿੰਘ ਬਾਦਲ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸੰਸਦ ਮੈਂਬਰ ਸੰਤੋਖ ਚੌਧਰੀ, ਮੋਹਿੰਦਰ ਕੇ.ਪੀ., ਮਨੀਸ਼ ਤਿਵਾੜੀ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਸਨ।